ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ
ਜਲੰਧਰ, 17 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਬਾਰ ਰੂਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ। ਸਾਰੇ ਵਕੀਲਾਂ ਨੇ ਲੱਡੂ ਵੰਡ ਕੇ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਦੀ ਖ਼ੁਸ਼ੀ ਜ਼ਾਹਿਰ ਕੀਤੀ| ਇਸ ਦੌਰਾਨ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਭੱਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਕਾਰਜਕਾਲ ’ਚ ਅੱਜ ਦੇਸ਼ ਸਿਖ਼ਰਾਂ ’ਤੇ ਖੜ੍ਹਾ ਹੈ ਤੇ ਇਸ ਦਾ ਅੰਦਾਜ਼ਾ ਪੂਰੀ ਦੁਨੀਆ ਨੂੰ ਬਰਿੱਕਸ ਸੰਮੇਲਨ ਦੀ ਸਫਲਤਾ ਤੋਂ ਲੱਗ ਗਿਆ ਹੈ।
ਜਲੰਧਰ, 17 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਬਾਰ ਰੂਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ। ਸਾਰੇ ਵਕੀਲਾਂ ਨੇ ਲੱਡੂ ਵੰਡ ਕੇ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਦੀ ਖ਼ੁਸ਼ੀ ਜ਼ਾਹਿਰ ਕੀਤੀ| ਇਸ ਦੌਰਾਨ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਭੱਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਕਾਰਜਕਾਲ ’ਚ ਅੱਜ ਦੇਸ਼ ਸਿਖ਼ਰਾਂ ’ਤੇ ਖੜ੍ਹਾ ਹੈ ਤੇ ਇਸ ਦਾ ਅੰਦਾਜ਼ਾ ਪੂਰੀ ਦੁਨੀਆ ਨੂੰ ਬਰਿੱਕਸ ਸੰਮੇਲਨ ਦੀ ਸਫਲਤਾ ਤੋਂ ਲੱਗ ਗਿਆ ਹੈ। ਅਜਿਹੇ ਪ੍ਰਧਾਨ ਮੰਤਰੀ ’ਤੇ ਸਭ ਨੂੰ ਮਾਣ ਹੈ| ਇਸ ਮੌਕੇ ਐਡਵੋਕੇਟ ਰਾਜ ਕੁਮਾਰ ਭੱਲਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਲੰਮੀ ਉਮਰ ਦੀ ਕਾਮਨਾ ਕੀਤੀ| ਇਸ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਤਨ ਦੂਆ, ਸਕੱਤਰ ਅਮਰਿੰਦਰ ਸਿੰਘ ਥਿੰਦ, ਸਾਬਕਾ ਪ੍ਰਧਾਨ ਅਦਿੱਤਿਆ ਜੈਨ, ਬੀ.ਐੱਸ. ਲੱਕੀ, ਓਮ ਪ੍ਰਕਾਸ਼ ਸ਼ਰਮਾ, ਸੰਜੀਵ ਬਾਂਸਲ, ਤਜਿੰਦਰ ਸਿੰਘ ਧਾਲੀਵਾਲ, ਪ੍ਰਿਤਪਾਲ ਸਿੰਘ, ਜੇ.ਪੀ ਸਿੰਘ, ਅਜੇ ਕੌਸ਼ਿਕ, ਰਾਜੀਵ ਕੋਹਲੀ, ਹੰਸ ਰਾਜ , ਹਰਸ਼ ਭੱਟ, ਰਾਹੁਲ ਨੰਦਾ, ਸੁਬੋਧ ਕੁਮਾਰ ਸ਼ਾਮਿਲ ਸਨ।