20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ

ਜਲੰਧਰ, 18 ਸਤੰਬਰ (ਜਤਿੰਦਰ ਪੰਮੀ)–ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਿਤੀ 16 ਨਵੰਬਰ ਤੱਕ ਲਾਗੂ ਰਹੇਗਾ।

Ad Position 21
No active advertisement
ਅਜੀਤ ਡੈਸਕ 19-09-2026
ਜਲੰਧਰ, 18 ਸਤੰਬਰ (ਜਤਿੰਦਰ ਪੰਮੀ)–ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਿਤੀ 16 ਨਵੰਬਰ ਤੱਕ ਲਾਗੂ ਰਹੇਗਾ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਆਮ ਦੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਕਟਾਈ ਉਪਰੰਤ ਪਰਾਲੀ ਤੇ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਜ਼ਮੀਨ ਦਾ ਉਪਯੋਗੀ ਜੀਵਕ ਮਾਦਾ, ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੈ, ਦਾ ਵੀ ਨੁਕਸਾਨ ਹੁੰਦਾ ਹੈ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਇਸ ਦੇ ਨਾਲ ਆਲੇ-ਦੁਆਲੇ ਖੜ੍ਹੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ, ਜਿਸ ਨਾਲ ਵੱਡੇ ਹਾਦਸੇ ਵਾਪਰ ਸਕਦੇ ਹਨ। ਸੜਕਾਂ ਦੁਆਲੇ ਮੌਜੂਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ ’ਤੇ ਅਸਰ ਦੇਸ਼ ਦੇ ਉਤਪਾਦਨ ’ਤੇ ਵੀ ਪੈਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕਈ ਮੁੱਖ ਸੜਕਾਂ ’ਤੇ ਕਮਿਸ਼ਨਰ ਨੇ ਲਿਆ ਸਫ਼ਾਈ ਵਿਵਸਥਾ ਦਾ ਜਾਇਜ਼ਾ ਅਗਲੀ ਖ਼ਬਰ ਸ੍ਰੀ ਰਾਮ ਕਥਾ ਅੰਮ੍ਰਿਤ ਦੇ ਪ੍ਰਚਾਰ-ਪ੍ਰਸਾਰ ਲਈ ਭਜਨ ਸੰਧਿਆ ਕਰਵਾਈ
Ad Position 24