ਖ਼ਾਲਸਾ ਏਡ ਵਲੋਂ ਯੂ. ਕੇ. ਦੀਆਂ ਜੇਲ੍ਹਾਂ ’ਚ ਸਿੱਖ ਕੈਦੀਆਂ ਨੂੰ ਧਾਰਮਿਕ ਸਮੱਗਰੀ ਮੁਹੱਈਆ ਕਰਵਾਈ ਜਾਵੇਗੀ
ਜਲੰਧਰ, 18 ਸਤੰਬਰ (ਜਸਪਾਲ ਸਿੰਘ)-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਖਾਲਸਾ ਏਡ ਵੱਲੋਂ ਮਨੁੱਖੀ ਸਹਾਇਤਾ ਦੇ ਨਾਲ-ਨਾਲ ਧਾਰਮਿਕ ਅਤੇ ਅਧਿਆਤਮਿਕ ਲੋੜਾਂ ਨੂੰ ਪੂਰਾ ਕਰਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਖਾਲਸਾ ਏਡ ਵੱਲੋਂ ਇੰਗਲੈਂਡ, ਸਕਾਟਲੈਂਡ ਅਤੇ ਵੇਲਜ਼ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਲਈ ਧਾਰਮਿਕ ਕਿਤਾਬਾਂ, ਗੁਟਕਾ ਸਾਹਿਬ ਅਤੇ ਹੋਰ ਲੋੜੀਂਦੀ ਧਾਰਮਿਕ ਸਮੱਗਰੀ ਮੁਹੱਈਆ ਕਰਵਾਉਣ ਦੀ ਸੇਵਾ ਕੀਤੀ ਜਾ ਰਹੀ ਹੈ ।
ਜਲੰਧਰ, 18 ਸਤੰਬਰ (ਜਸਪਾਲ ਸਿੰਘ)-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਖਾਲਸਾ ਏਡ ਵੱਲੋਂ ਮਨੁੱਖੀ ਸਹਾਇਤਾ ਦੇ ਨਾਲ-ਨਾਲ ਧਾਰਮਿਕ ਅਤੇ ਅਧਿਆਤਮਿਕ ਲੋੜਾਂ ਨੂੰ ਪੂਰਾ ਕਰਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਖਾਲਸਾ ਏਡ ਵੱਲੋਂ ਇੰਗਲੈਂਡ, ਸਕਾਟਲੈਂਡ ਅਤੇ ਵੇਲਜ਼ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਲਈ ਧਾਰਮਿਕ ਕਿਤਾਬਾਂ, ਗੁਟਕਾ ਸਾਹਿਬ ਅਤੇ ਹੋਰ ਲੋੜੀਂਦੀ ਧਾਰਮਿਕ ਸਮੱਗਰੀ ਮੁਹੱਈਆ ਕਰਵਾਉਣ ਦੀ ਸੇਵਾ ਕੀਤੀ ਜਾ ਰਹੀ ਹੈ । ਇਸ ਸੇਵਾ ਤਹਿਤ ਇੰਗਲੈਂਡ, ਸਕਾਟਲੈਂਡ ਅਤੇ ਵੇਲਜ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਰਹਿ ਰਹੇ ਕਰੀਬ 600 ਸਿੱਖ ਕੈਦੀਆਂ ਤੱਕ ਧਾਰਮਿਕ ਸਮੱਗਰੀ ਪਹੁੰਚਾਈ ਜਾਵੇਗੀ। ਇਸ ਵਿੱਚ ਗੁਟਕਾ ਸਾਹਿਬ, ਧਾਰਮਿਕ ਕਿਤਾਬਾਂ, ਗੁਰਬਾਣੀ ਅਤੇ ਪਾਠ ਨਾਲ ਸਬੰਧਤ ਪੁਸਤਕਾਂ ਤੋਂ ਇਲਾਵਾ ਲੋੜ ਅਨੁਸਾਰ ਹੋਰ ਧਾਰਮਿਕ ਸਮੱਗਰੀ ਵੀ ਸ਼ਾਮਲ ਹੋਵੇਗੀ। ਇਸ ਉਪਰਾਲੇ ਦਾ ਉਦੇਸ਼ ਸਿੱਖ ਕੈਦੀਆਂ ਨੂੰ ਆਪਣੀ ਧਾਰਮਿਕ ਆਸਥਾ ਅਤੇ ਗੁਰਬਾਣੀ ਨਾਲ ਜੁੜੇ ਰਹਿਣ ਲਈ ਲੋੜੀਂਦੇ ਸਾਧਨ ਉਪਲਬਧ ਕਰਵਾਉਣਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਾਲਸਾ ਏਡ ਦੇ ਮੁਖੀ ਰਵੀ ਇੰਦਰ ਸਿੰਘ (ਰਵੀ ਸਿੰਘ) ਨੇ ਕਿਹਾ ਕਿ ਗਲਤੀਆਂ ਹਰ ਇਨਸਾਨ ਕੋਲੋਂ ਹੋ ਸਕਦੀਆਂ ਹਨ ਅਤੇ ਹਰ ਵਿਅਕਤੀ ਨੂੰ ਆਪਣੀ ਜ਼ਿੰਦਗੀ ਵਿੱਚ ਬਦਲਾਅ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਖ ਕੈਦੀਆਂ ਦੀਆਂ ਧਾਰਮਿਕ ਲੋੜਾਂ ਨੂੰ ਪੂਰਾ ਕਰਦਿਆਂ ਉਨ੍ਹਾਂ ਨੂੰ ਗੁਰਬਾਣੀ ਅਤੇ ਧਾਰਮਿਕ ਸਾਹਿਤ ਨਾਲ ਜੋੜਿਆ ਜਾਂਦਾ ਹੈ, ਤਾਂ ਉਹ ਆਪਣਾ ਸਮਾਂ ਗੁਰਬਾਣੀ ਪਾਠ, ਸਿਮਰਨ ਅਤੇ ਹੋਰ ਚੰਗੀਆਂ ਤੇ ਰਚਨਾਤਮਕ ਗਤੀਵਿਧੀਆਂ ਵਿੱਚ ਲਗਾ ਸਕਦੇ ਹਨ। ਇਸ ਨਾਲ ਉਨ੍ਹਾਂ ਨੂੰ ਮਾਨਸਿਕ ਅਤੇ ਆਤਮਿਕ ਤੌਰ ’ਤੇ ਮਜ਼ਬੂਤੀ ਮਿਲ ਸਕਦੀ ਹੈ ਅਤੇ ਉਹ ਆਪਣੀ ਜ਼ਿੰਦਗੀ ਨੂੰ ਬਿਹਤਰ ਦਿਸ਼ਾ ਵੱਲ ਲਿਜਾਣ ਲਈ ਪ੍ਰੇਰਿਤ ਹੋ ਸਕਦੇ ਹਨ।