19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਤਿੰਨ ਤੋਲੇ ਸੋਨਾ ਤੇ 20 ਹਜ਼ਾਰ ਰੁਪਏ ਨਕਦੀ ਲੈ ਕੇ ਚੋਰ ਫ਼ਰਾਰ

ਗੁਰਾਇਆ, 18 ਸਤੰਬਰ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ’ਚ ਆਏ ਦਿਨ ਦਿਹਾੜੇ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਗੁਰਾਇਆ ਥਾਣੇ ਅਧੀਨ ਪੈਂਦੇ ਪਿੰਡ ਢੰਡਿਆਂ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਤਿੰਨ ਤੋਲੇ ਸੋਨਾ ਅਤੇ ਕਰੀਬ 20 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ।

Ad Position 21
No active advertisement
ਅਜੀਤ ਡੈਸਕ 19-09-2026
ਗੁਰਾਇਆ, 18 ਸਤੰਬਰ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ’ਚ ਆਏ ਦਿਨ ਦਿਹਾੜੇ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਗੁਰਾਇਆ ਥਾਣੇ ਅਧੀਨ ਪੈਂਦੇ ਪਿੰਡ ਢੰਡਿਆਂ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਤਿੰਨ ਤੋਲੇ ਸੋਨਾ ਅਤੇ ਕਰੀਬ 20 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜ੍ਹਤ ਸੰਦੀਪ ਰਾਮ ਉਰਫ਼ ਸੋਨੂੰ ਪੁੱਤਰ ਗੁਰਦੇਵ ਰਾਮ ਨੇ ਦੱਸਿਆ ਕਿ ਉਹ ਸਵੇਰੇ ਕਿਸੇ ਨਿੱਜੀ ਕੰਮ ਲਈ ਗੁਰਾਇਆ ਗਏ ਹੋਏ ਸਨ। ਜਦੋਂ ਉਹ ਵਾਪਸ ਘਰ ਪਰਤੇ ਤਾਂ ਘਰ ਦੇ ਦਰਵਾਜ਼ੇ ਦੇ ਜਿੰਦਰੇ ਖੁੱਲ੍ਹੇ ਹੋਏ ਸਨ। ਘਰ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਕੱਪੜੇ ਇਧਰ-ਉਧਰ ਖਿੱਲਰੇ ਪਏ ਸਨ। ਪੀੜ੍ਹਤ ਅਨੁਸਾਰ, ਚੋਰ ਅਲਮਾਰੀਆਂ ਵਿੱਚੋਂ ਤਿੰਨ ਤੋਲੇ ਸੋਨਾ ਅਤੇ ਕਰੀਬ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ। ਉਨ੍ਹਾਂ ਦੱਸਿਆ ਕਿ ਇਸ ਚੋਰੀ ਕਾਰਨ ਉਨ੍ਹਾਂ ਦਾ ਲਗਭਗ ਚਾਰ ਤੋਂ ਪੰਜ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਪੀੜ੍ਹਤ ਨੇ ਇਸ ਦੀ ਇਤਲਾਹ ਗੁਰਾਇਆ ਥਾਣੇ ਨੂੰ ਦੇ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਜਲੰਧਰ ਜ਼ਿਲ੍ਹੇ ’ਚੋਂ ਮੁੰਧ ਦੀ ਅਗਵਾਈ ’ਚ ਹਜ਼ਾਰਾਂ ਨੰਬਰਦਾਰ ਹ... ਅਗਲੀ ਖ਼ਬਰ ਚੋਰਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ
Ad Position 24