ਰੰਗਲਾ ਪੰਜਾਬ ਮਿਸ਼ਨ’ ਤਹਿਤ ਪਿੰਡ ਸਾਰੋਬਾਦ ਨੂੰ ਮਿਲੀ 15 ਲੱਖ ਰੁਪਏ ਦੀ ਗਰਾਂਟ, ਗਲੀਆਂ ਦੇ ਨਿਰਮਾਣ ਕਾਰਜ ਦੀ ਹੋਈ ਸ਼ੁਰੂਆਤ
ਆਦਮਪੁਰ, 18 ਸਤੰਬਰ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਚਲਾਈ ਜਾ ਰਹੀ ‘ਰੰਗਲਾ ਪੰਜਾਬ ਮਿਸ਼ਨ’ ਮੁਹਿੰਮ ਤਹਿਤ ਪਿੰਡ ਸਾਰੋਬਾਦ ਨੂੰ 15 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਗ੍ਰਾਂਟ ਨਾਲ ਅੱਜ ਪਿੰਡ ਵਿੱਚ ਗਲੀਆਂ ਦੇ ਨਿਰਮਾਣ ਅਤੇ ਪੱਕਾ ਕਰਨ ਦੇ ਕੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ, ਇਸ ਮੌਕੇ ਜਾਣਕਾਰੀ ਦਿੰਦੇ ਹਰਕੀਤ ਸਿੰਘ ਨਿੱਝਰ ਚੇਅਰਮੈਨ ਮਾਰਕੀਟ ਕਮੇਟੀ ਆਦਮਪੁਰ ਸਮੇਤ ਪਿੰਡ ਦੀ ਪੰਚਾਇਤ ਅਤੇ ਮੋਹਤਬਰਾਂ ਵੱਲੋਂ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦਾ ਉਚੇਚੇ ਤੌਰ ‘ਤੇ ਧੰਨਵਾਦ ਕਰਦਿਆਂ ਦੱਸਿਆ ਕਿ ਪਵਨ ਕੁਮਾਰ ਟੀਨੂ ਦੇ ਯਤਨਾਂ ਸਦਕਾ ਹੀ ਪਿੰਡ ਦੇ ਵਿਕਾਸ ਕਾਰਜਾਂ ਲਈ ਇਹ 15 ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ, ਜਿਸ ਨਾਲ ਪਿੰਡ ਦੀਆਂ ਅਧੂਰੀਆਂ ਗਲੀਆਂ, ਧਰਮਸ਼ਾਲਾ ਦਾ ਕੰਮ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇਗਾ।
ਪਿੰਡ ਸਾਰੋਵਾਦ ਵਿਖੇ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ ਕਰਨ ਮੌਕੇ ਸਰਪੰਚ ਗੁਰਪ੍ਰੀਤ ਸਿੰਘ, ਚੇਅਰਮੈਨ ਹਰਕੀਤ ਸਿੰਘ ਸਮੇਤ ਪੰਚਾਇਤ ਮੈਂਬਰ ਤੇ ਪਿੰਡ ਵਾਸੀ ਹਾਜ਼ਰ। ਤਸਵੀਰ- ਹਰਪ੍ਰੀਤ ਸਿੰਘ
19-09-2026