20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

65 ਨਸ਼ੀਲੀਆਂ ਗੋਲੀਆਂ ਸਮੇਤ 2 ਦੋਸ਼ੀ ਗ੍ਰਿਫਤਾਰ

ਬਿਲਗਾ,19 ਸਤੰਬਰ (ਤਜਿੰਦਰ ਕੁਮਾਰ)-ਜ਼ਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਦੀ ਪੁਲਿਸ ਨੇ ਨਸ਼ਾ ਸਮੱਗਲਰਾਂ ਮਾੜੇ ਅਨਸਰਾਂ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਟੀਮ ਨੇ ਵੱਖ-ਵੱਖ ਥਾਵਾਂ ‘ਤੇ ਕੀਤੀ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਕੁੱਲ 65 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।

Ad Position 21
No active advertisement
ਅਜੀਤ ਡੈਸਕ 20-09-2026
ਬਿਲਗਾ,19 ਸਤੰਬਰ (ਤਜਿੰਦਰ ਕੁਮਾਰ)-ਜ਼ਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਦੀ ਪੁਲਿਸ ਨੇ ਨਸ਼ਾ ਸਮੱਗਲਰਾਂ ਮਾੜੇ ਅਨਸਰਾਂ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਟੀਮ ਨੇ ਵੱਖ-ਵੱਖ ਥਾਵਾਂ ‘ਤੇ ਕੀਤੀ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਕੁੱਲ 65 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਿਲਗਾ ਦੇ ਮੁੱਖ ਅਫ਼ਸਰ ਸਬ-ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਐਸ.ਆਈ. ਗੋਬਿੰਦਰ ਸਿੰਘ ਸਮੇਤ ਪੁਲਿਸ ਟੀਮ ਵੱਲੋਂ ਗਸ਼ਤ ਦੌਰਾਨ ਪਿੰਡ ਮਹਿਸਮਪੁਰ ਨੇੜੇ ਪੀਰ ਦੀ ਜਗ੍ਹਾ ਕੋਲੋਂ ਬਲਜੀਤ ਸਿੰਘ ਉਰਫ਼ ਰਾਜੂ ਪੁੱਤਰ ਗੁਰਦਿਆਲ ਸਿੰਘ, ਵਾਸੀ ਮਹਿਸਮਪੁਰ ਨੂੰ ਕਾਬੂ ਕੀਤਾ। ਉਸ ਕੋਲੋਂ 47 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਥਾਣਾ ਬਿਲਗਾ ‘ਚ ਮੁਕੱਦਮਾ ਨੰਬਰ 146 ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਹੀ ਏ.ਐਸ.ਆਈ. ਅਮਨਦੀਪ ਸਿੰਘ ਸਮੇਤ ਪੁਲਿਸ ਪਾਰਟੀ ਚੌਰਾਸਤਾ ਪਿੰਡ ਦਾਰਾਪੁਰ ਤੋਂ ਜਸਵਿੰਦਰ ਸਿੰਘ ਉਰਫ਼ ਸੰਨੀ ਪੁੱਤਰ ਤਰਸੇਮ ਸਿੰਘ, ਵਾਸੀ ਪਿੰਡ ਦਾਰਾਪੁਰ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 17 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਸਬੰਧੀ ਮੁਕੱਦਮਾ ਨੰਬਰ 147 ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਦੋਵੇਂ ਦੋਸ਼ੀਆਂ ਕੋਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਨਸ਼ੀਲੀਆਂ ਗੋਲੀਆਂ ਕਿੱਥੋਂ ਲਿਆਂਦੀਆਂ ਗਈਆਂ ਸਨ।
Ad Position 22
No active advertisement
ਪਿਛਲੀ ਖ਼ਬਰ ਸੋਢਲ ਚੌਕ ਦੇ ਕੋਲ ਪਾਰਕ ’ਚ ਲੱਗੇ ਵੱਡੇ ਝੂਲੇ ਬਾਵਾ ਹੈਨਰੀ ਵਲੋਂ ਨਿਗਮ ਕਮਿਸ਼ਨਰ ਨੂੰ ਸ਼ਿਕਾਇਤ ਜਲੰਧਰ ਦਿਹਾਤੀ ਪੁਲਿਸ ਵਲ... ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ : ਸਾਬਕਾ ਕੈਬਨਿਟ ਮੰਤਰੀ ਚੂਨੀ ਲਾਲ ਭਗਤ
Ad Position 24