‘ਜਮਹੂਰੀ ਕਿਸਾਨ ਸਭਾ’ ਅਤੇ ‘ਪੰਜਾਬ ਕਿਸਾਨ ਯੂਨੀਅਨ’ ਨੇ ਕਰਵਾਈ ਸੂਬਾ ਪੱਧਰੀ ‘ਕਿਸਾਨ ਮਜ਼ਦੂਰ ਏਕਤਾ ਰੈਲੀ’
ਜਲੰਧਰ, 20 ਸਤੰਬਰ (ਐੱਮ. ਐੱਸ.
ਜਲੰਧਰ, 20 ਸਤੰਬਰ (ਐੱਮ. ਐੱਸ. ਲੋਹੀਆ) - ‘ਜਮਹੂਰੀ ਕਿਸਾਨ ਸਭਾ’ ਅਤੇ ‘ਪੰਜਾਬ ਕਿਸਾਨ ਯੂਨੀਅਨ’ ਵਲੋਂ ‘ਦੇਸ਼ ਭਗਤ ਯਾਦਗਾਰ ਹਾਲ ਜਲੰਧਰ’ ਦੇ ‘ਸ਼ਹੀਦ ਭਗਤ ਸਿੰਘ ਐਡੀਟੋਰੀਅਮ’ ਵਿਖੇ ਸੂਬਾ ਪੱਧਰੀ ਵਿਸ਼ਾਲ ‘ਕਿਸਾਨ-ਮਜ਼ਦੂਰ ਏਕਤਾ ਰੈਲੀ’ ਕਰਵਾਈ ਗਈ, ਜਿਸ ’ਚ ਪੰਜਾਬ ਅਤੇ ਗੁਆਂਢੀ ਸੂਬਿਆਂ ਦੇ ਹਜ਼ਾਰਾਂ ਲੋਕਾਂ ਨੇ ਭਾਗ ਲਿਆ। ਇਸ ਮੌਕੇ ਉਦਘਾਟਨੀ ਝੰਡਾ ਕਿਸਾਨ ਮਹਾਂਸਭਾ ਦੇ ਕੌਮੀ ਪ੍ਰਧਾਨ ਤੇ ਉੱਘੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਲਹਿਰਾਇਆ। ਕਾਨਫਰੰਸ ਪ੍ਰਬੰਧਕੀ ਕਮੇਟੀ ਦੇ ਮੈਂਬਰ ਸੁਖਦਰਸ਼ਨ ਸਿੰਘ ਨੱਤ ਨੇ ਜਾਣਕਾਰੀ ਦਿੱਤੀ ਕਿ ਰੈਲੀ ਦਾ ਮੁੱਖ ਨਾਅਰਾ ਸੀ - ‘ਖੇਤ-ਖੇਤੀ-ਆਜ਼ਾਦੀ ਬਚਾਓ, ਕਾਰਪੋਰੇਟ ਲੁੱਟ ਦਾ ਰਾਜ ਮਿਟਾਓ।’ ਇਸ ਮੌਕੇ ਆਲ ਇੰਡੀਆ ਕਿਸਾਨ ਮਹਾਂਸਭਾ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਰਾਜਾ ਰਾਮ ਸਿੰਘ ਮੈਂਬਰ ਲੋਕ ਸਭਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਬੇਸ਼ੱਕ ਮੁਕਤ ਵਪਾਰ ਸਮਝੌਤਾ ਰਾਹੀਂ ਮੋਦੀ ਸਰਕਾਰ ਟਰੰਪ ਪ੍ਰਸ਼ਾਸਨ ਅੱਗੇ ਗੋਡੇ ਟੇਕ ਚੁੱਕੀ ਹੈ, ਪਰ ਦੇਸ਼ ਦੇ ਕਿਸਾਨ ਤੇ ਮਜ਼ਦੂਰ ਇਨ੍ਹਾਂ ਕੋਸ਼ਿਸ਼ਾਂ ਦਾ ਡੱਟ ਕੇ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਸਿਰਫ਼ ਆਪਣੇ ਲਈ ਨਹੀਂ ਪੂਰੀ ਜਨਤਾ ਦੇ ਹਿੱਤਾਂ ਦੀ ਰਾਖੀ ਲਈ ਲੜ ਰਹੇ ਹਨ। ਸੀ.ਪੀ.ਆਈ. (ਐੱਮ. ਐਲ.) ਲਿਬਰੇਸ਼ਨ ਦੇ ਜਨਰਲ ਸਕੱਤਰ ਦੀਪਾਂਕਰ ਭੱਟਾਚਾਰੀਆ ਨੇ ਕਿਹਾ ਕਿ ਪੰਜਾਬ ਦੇ ਦੋ ਪ੍ਰਮੁੱਖ ਕਿਸਾਨ ਸੰਗਠਨਾਂ “ਜਮਹੂਰੀ ਕਿਸਾਨ ਸਭਾ ਪੰਜਾਬ” ਤੇ “ਪੰਜਾਬ ਕਿਸਾਨ ਯੂਨੀਅਨ” ਵਲੋਂ ਇਕਜੁੱਟ ਹੋਣ ਤੇ “ਕੁੱਲ ਹਿੰਦ ਕਿਸਾਨ ਮਹਾਂਸਭਾ” ਦਾ ਅੰਗ ਬਣਨ ਦੇ ਇਤਿਹਾਸਕ ਵਰਤਾਰੇ ਨਾਲ ਕਾਰਪੋਰੇਟ ਪ੍ਰਸਤ ਫਿਰਕੂ-ਫਾਸ਼ੀ ਮੋਦੀ ਸਰਕਾਰ ਖ਼ਿਲਾਫ਼ ਕਿਸਾਨ ਘੋਲ ਤੇ ਜਨ-ਅੰਦੋਲਨ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕੀਮਤ ‘ਤੇ ਬੀ.ਜੇ.ਪੀ. ਨੂੰ ਮੂੰਹ ਨਾ ਲਗਾਉਣ ਤੇ ਕਿਸਾਨਾਂ-ਮਜ਼ਦੂਰਾਂ, ਨੌਜਵਾਨਾਂ, ਸਕੀਮ ਵਰਕਰਾਂ, ਮੁਲਾਜ਼ਮਾਂ ਤੇ ਛੋਟੇ ਦੁਕਾਨਦਾਰਾਂ ਦੀ ਬਿਹਤਰੀ ਲਈ ਜੱਦੋਜਹਿਦ ਕਰ ਰਹੀ ਖੱਬੀ ਧਿਰ ਦਾ ਸਾਥ ਦੇਣ। ਆਰ.ਐੱਮ.ਪੀ.ਆਈ. ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਤੋਂ ਸ਼ੁਰੂ ਹੋਈ ਕਿਸਾਨ ਸੰਗਠਨਾਂ ਦੇ ਏਕੇ ਦੀਆਂ ਤਰੰਗਾਂ ਦੇਸ਼ ਭਰ ‘ਚ ਪੁੱਜ ਕੇ ਦੇਸ਼ ਦੇ ਕਿਸਾਨ-ਮਜ਼ਦੂਰ ਸੰਗਠਨਾਂ ਨੂੰ ਇਕਜੁੱਟ ਹੋਣ ਲਈ ਪ੍ਰੇਰਿਤ ਕਰਨਗੀਆਂ। ਮੰਚ ਦਾ ਸੰਚਾਲਨ ਪ੍ਰਸ਼ੋਤਮ ਸ਼ਰਮਾ ਅਤੇ ਪ੍ਰਗਟ ਸਿੰਘ ਜਾਮਾਰਾਏ ਵਲੋਂ ਕੀਤਾ ਗਿਆ। ਰੈਲੀ ਨੂੰ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਆਲ ਇੰਡੀਆ ਐਗਰੀਕਲਚਰ ਐਂਡ ਰੂਰਲ ਲੇਬਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਧੀਰੇਂਦਰ ਝਾਅ, ਮੱਧਪ੍ਰਦੇਸ਼ ਦੇ ਚਰਚਿਤ ਕਿਸਾਨ ਆਗੂ ਤੇ ਸਾਬਕਾ ਵਿਧਾਇਕ ਡਾ. ਸੁਨੀਲਮ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਗੋਬਿੰਦ ਸਿੰਘ ਛਾਜਲੀ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ ਨੇ ਸੰਬੋਧਨ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਡਾ. ਧੰਨਾ ਮੱਲ ਦੀ ਅਗਵਾਈ ’ਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਮੈਡੀਕਲ ਸਹਾਇਤਾ ਕੈਂਪ ਲਾਇਆ ਗਿਆ। ਰੈ ਲੀ ’ਚ ਸੁਆਗਤੀ ਕਮੇਟੀ ਦੇ ਚੇਅਰਮੈਨ ਕਾਹਨ ਸਿੰਘ ਪੰਨੂੰ, ਆਰਾ ਹਲਕੇ ਤੋਂ ਲੋਕ ਸਭਾ ਮੈਂਬਰ ਸੁਦਾਮਾ ਪ੍ਰਸ਼ਾਦ, ਏਕਟੂ ਦੇ ਜਨਰਲ ਸਕੱਤਰ ਰਾਜੀਵ ਡਿਮਰੀ, (ਬਾਕੀ ਸਫਾ 8 ’ਤੇ)