ਸੁਪਰੀਮ ਕੋਰਟ ਦੇ ਹੁਕਮ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਕੇਂਦਰ ਨੂੰ ਭੇਜਿਆ ਕਾਨੂੰਨੀ ਨੋਟਿਸ-ਰਵੀਸ਼ ਰਾਜ
ਜਲੰਧਰ, 21 ਸਤੰਬਰ (ਸ਼ਿਵ)-ਕਾਂਗਰਸੀ ਆਗੂ ਅਤੇ ਪੰਜਾਬ ਬ੍ਰਾਹਮਣ ਬੋਰਡ ਦੇ ਸਾਬਕਾ ਡਾਇਰੈਕਟਰ ਰਵੀਸ਼ ਰਾਜ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਖੁਦਕੁਸ਼ੀਆਂ ਦੀਆਂ ਵਧਦੀਆਂ ਘਟਨਾਵਾਂ ਕਿਸੇ ਇਕ ਪਾਰਟੀ ਦਾ ਨਹੀਂ, ਸਗੋਂ ਪੂਰੇ ਸਮਾਜ ਦਾ ਗੰਭੀਰ ਮੁੱਦਾ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਸਰਕਾਰ, ਮੁੱਖ ਸਕੱਤਰ, ਸਿੱਖਿਆ ਵਿਭਾਗ, ਪੰਜਾਬ ਦੇ ਮੁੱਖ ਮੰਤਰੀ ਅਤੇ ਭਾਰਤ ਸਰਕਾਰ ਨੂੰ ਕਾਨੂੰਨੀ ਨੋਟਿਸ ਭੇਜ ਕੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ।
ਜਲੰਧਰ, 21 ਸਤੰਬਰ (ਸ਼ਿਵ)-ਕਾਂਗਰਸੀ ਆਗੂ ਅਤੇ ਪੰਜਾਬ ਬ੍ਰਾਹਮਣ ਬੋਰਡ ਦੇ ਸਾਬਕਾ ਡਾਇਰੈਕਟਰ ਰਵੀਸ਼ ਰਾਜ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਖੁਦਕੁਸ਼ੀਆਂ ਦੀਆਂ ਵਧਦੀਆਂ ਘਟਨਾਵਾਂ ਕਿਸੇ ਇਕ ਪਾਰਟੀ ਦਾ ਨਹੀਂ, ਸਗੋਂ ਪੂਰੇ ਸਮਾਜ ਦਾ ਗੰਭੀਰ ਮੁੱਦਾ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਸਰਕਾਰ, ਮੁੱਖ ਸਕੱਤਰ, ਸਿੱਖਿਆ ਵਿਭਾਗ, ਪੰਜਾਬ ਦੇ ਮੁੱਖ ਮੰਤਰੀ ਅਤੇ ਭਾਰਤ ਸਰਕਾਰ ਨੂੰ ਕਾਨੂੰਨੀ ਨੋਟਿਸ ਭੇਜ ਕੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਸਿੱਖਿਆ ਮੰਤਰੀ ਤੋਂ ਸਮਾਂ ਲੈ ਕੇ ਇਸ ਮਾਮਲੇ ’ਤੇ ਚਰਚਾ ਕਰਨਗੇ ਅਤੇ ਇਸ ਨੂੰ ਜਲਦੀ ਲਾਗੂ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਪੰਜਾਬ ਦੇ ਹਰ ਵਿਦਿਆਰਥੀ ਤੱਕ ਯੋਗ ਮਾਨਸਿਕ ਸਿਹਤ ਸਹਾਇਤਾ ਅਤੇ ਕਾਊਂਸਲਿੰਗ ਦੀ ਵਿਵਸਥਾ ਪਹੁੰਚਣ ਤੱਕ ਉਹ ਇਹ ਮੁੱਦਾ ਲਗਾਤਾਰ ਉਠਾਉਂਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਨੋਟਿਸ ਵਿੱਚ ਸਬੰਧਤ ਅਧਿਕਾਰੀਆਂ ਨੂੰ 60 ਦਿਨਾਂ ਦੇ ਅੰਦਰ ਸੁਪਰੀਮ ਕੋਰਟ ਦੇ ਨਿਰਦੇਸ਼ ਲਾਗੂ ਕਰਨ, ਮਾਨਸਿਕ ਸਿਹਤ ਨੀਤੀ ਤਿਆਰ ਕਰਨ, ਕਾਊਂਸਲਿੰਗ ਪ੍ਰਣਾਲੀ ਸਥਾਪਿਤ ਕਰਨ ਅਤੇ ਖੁਦਕੁਸ਼ੀ ਰੋਕਥਾਮ ਦੇ ਪ੍ਰਭਾਵਸ਼ਾਲੀ ਉਪਾਅ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।