23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਡੀ. ਸੀ. ਵਰਜੀਤ ਵਾਲੀਆ ਤੇ ਸੀ. ਪੀ. ਸਤਿੰਦਰ ਸਿੰਘ ਸ੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਹੋਏ ਨਤਮਸਤਕ

ਜਲੰਧਰ, 22 ਸਤੰਬਰ (ਜਤਿੰਦਰ ਪੰਮੀ)-25 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੇ ਇਤਿਹਾਸਕ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਮੰਦਰ ਕੰਪਲੈਕਸ ਵਿਖੇ ਪੁੱਜੇ। ਦੋਵਾਂ ਅਧਿਕਾਰੀਆਂ ਨੇ ਇਸ ਪਵਿੱਤਰ ਅਸਥਾਨ ‘ਤੇ ਲੱਗਣ ਵਾਲੇ ਸਾਲਾਨਾ ਮੇਲੇ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੰਦਰ ਵਿੱਚ ਨਤਮਸਤਕ ਹੋਏ।

Ad Position 21
No active advertisement
ਸੋਢਲ ਮੰਦਰ ਕੰਪਲੈਕਸ ਅੰਦਰ ਮੌਜੂਦ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ। ਤਸਵੀਰ-ਮੁਨੀਸ਼ 23-09-2026

ਜਲੰਧਰ, 22 ਸਤੰਬਰ (ਜਤਿੰਦਰ ਪੰਮੀ)-25 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੇ ਇਤਿਹਾਸਕ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਮੰਦਰ ਕੰਪਲੈਕਸ ਵਿਖੇ ਪੁੱਜੇ। ਦੋਵਾਂ ਅਧਿਕਾਰੀਆਂ ਨੇ ਇਸ ਪਵਿੱਤਰ ਅਸਥਾਨ ‘ਤੇ ਲੱਗਣ ਵਾਲੇ ਸਾਲਾਨਾ ਮੇਲੇ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੰਦਰ ਵਿੱਚ ਨਤਮਸਤਕ ਹੋਏ। ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਵੀ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਦੋਵਾਂ ਅਧਿਕਾਰੀਆਂ ਨੇ ਮੰਦਰ ਕੰਪਲੈਕਸ ਦਾ ਦੌਰਾ ਕੀਤਾ ਤੇ ਦੇਸ਼ ਤੇ ਵਿਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸੁਚਾਰੂ ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਕੀਤੀਆਂ ਗਈਆਂ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਲੋਂ ਮੇਲੇ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ ਕਿਉਂਕਿ ਮੇਲੇ ਦੌਰਾਨ 2 0 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਮੰਦਰ ਆਉਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਭਾਰੀ ਇਕੱਠ ਦੇ ਮੱਦੇਨਜ਼ਰ ਧਾਰਮਿਕ ਅਸਥਾਨ ਅਤੇ ਹੋਰ ਅਹਿਮ ਥਾਵਾਂ ‘ਤੇ ਲੋੜੀਂਦੇ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਮੇਲੇ ਦੌਰਾਨ ਪ੍ਰਬੰਧਾਂ ਸਬੰਧੀ ਬਿਹਤਰ ਤਾਲਮੇਲ ਅਤੇ ਕਿਸੇ ਵੀ ਲੋੜ ‘ਤੇ ਤੁਰੰਤ ਕਾਰਵਾਈ ਕਰਨ ਲਈ ਮੰਦਰ ਕੰਪਲੈਕਸ ਵਿੱਚ ਇੱਕ ਵਿਸ਼ੇਸ਼ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਵਾਜਾਈ ਪ੍ਰਬੰਧਨ, ਵਾਹਨਾਂ ਲਈ ਡਾਈਵਰਜਨ, ਪਾਰਕਿੰਗ ਸਹੂਲਤ ਅਤੇ ਭੀੜ ਨੂੰ ਸੰਭਾਲਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਦਿੱਕਤ ਦੇ ਮੱਥਾ ਟੇਕ ਸਕਣ। ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੌਕਸ ਰਹਿਣ ਅਤੇ ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਇਸ ਮੌਕੇ ਡੀ. ਸੀ. ਪੀ. ਮਨਪ੍ਰੀਤ ਸਿੰਘ ਢਿੱਲੋਂ ਤੇ ਹੋਰ ਅਧਿਕਾਰੀਆਂ ਤੋਂ ਇਲਾਵਾ ਮੰਦਰ ਟਰੱਸਟ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਬਾਬਾ ਸੋਢਲ ਮੰਦਰ ਅਤੇ ਗੁਰਦੁਆਰਾ ਸਾਹਿਬ ਦੋਵਾਂ ਦੀਆਂ ਕਮੇਟੀਆਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਦਾ ਸਨਮਾਨ ਵੀ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ-ਮਿੰਟਾ, ਰਾਜੂ ਮੱਕੜ ਅਗਲੀ ਖ਼ਬਰ ਸਾਲਾਂ ਤੋਂ ਲਟਕੀ ਕਾਜ਼ੀ ਮੰਡੀ ਦੀ ਅਧੂਰੀ ਪਈ 120 ਫੁੱਟੀ ਸੜਕ ਨੂੰ ਵੀ ਨਗਰ ਨਿਗਮ ਕਰੇਗਾ ਪੂਰਾ
Ad Position 24