23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਟੀ.ਬੀ. ਮਰੀਜ਼ਾਂ ਨੂੰ 85 ਨਿਊਟਰੀਸ਼ਨ ਕਿੱਟਾਂ ਵੰਡੀਆਂ

ਜਲੰਧਰ, 22 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਟੀ. ਬੀ.

Ad Position 21
No active advertisement
ਅਜੀਤ ਡੈਸਕ 23-09-2026
ਜਲੰਧਰ, 22 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਟੀ.ਬੀ. ਕੇਂਦਰ ਵਿਖੇ ਟੀ.ਬੀ. ਦੇ ਮਰੀਜ਼ਾਂ ਦੇ 85 ਮਰੀਜ਼ਾਂ ਨੂੰ ਪ੍ਰੋਟੀਨ ਤੇ ਜ਼ਰੂਰੀ ਪੋਸ਼ਕ ਤੱਤਾਂ ਨਾਲ ਭਰਪੂਰ ਖੁਰਾਕ/ਫੂਡ ਕਿੱਟਾਂ ਵੰਡੀਆਂ ਗਈਆਂ। ਕਿੱਟਾਂ ਵੰਡਦਿਆਂ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਦੱਸਿਆ ਕਿ ਟੀ.ਬੀ. ਦੇ ਇਲਾਜ ਦੌਰਾਨ ਮਰੀਜ਼ਾਂ ਨੂੰ ਦਵਾਈਆਂ ਦੇ ਨਾਲ-ਨਾਲ ਸੰਤੁਲਿਤ ਅਤੇ ਪੋਸ਼ਟਿਕ ਆਹਾਰ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ। ਇਹ ਕਿੱਟਾਂ ‘ਨਿਕਸ਼ੇ ਮਿੱਤਰ’ ਤੇ ਜਨ ਭਾਗੀਦਾਰੀ ਪਹਿਲਕਦਮੀ ਦੇ ਸਹਿਯੋਗ ਨਾਲ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰਥਾ ਵਧਾਉਣ ਲਈ ਪੋਸ਼ਟਿਕ ਖੁਰਾਕ ਦੇ ਨਾਲ - ਨਾਲ ਰੋਜ਼ਾਨਾ ਕਸਰਤ ਤੇ ਸੈਰ ਜ਼ਰੂਰ ਕਰਨੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਰੂਬੀ, ਜ਼ਿਲ੍ਹਾ ਟੀ.ਬੀ.ਅਫਸਰ ਡਾ. ਪਰਮਵੀਰ ਸਿੰਘ, ਡਿਪਟੀ ਐੱਮ.ਈ.ਆਈ.ਓ. ਅਸੀਮ ਸ਼ਰਮਾ ਅਤੇ ਸਿਹਤ ਵਿਭਾਗ ਦੇ ਫੀਲਡ ਸਟਾਫ਼ ਦੇ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਾਲਕਾ ਹਾਂਡਾ ਨੇ ਰਾਸ਼ਟਰੀ ਸ਼ਤਰੰਜ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਮਗਾ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਬੱਚਿਆਂ ਦੇ ਟੀਕਾਕਰਨ ਪ੍ਰੋਗਰਾਮ ਏ.ਈ.ਐੱਫ.ਆਈ. ਦੀ ਸਮੀਖਿਆ
Ad Position 24