ਗੁਰਦੁਆਰਾ ਬਾਬਾ ਭਾਗੋ ਜੀ ਬੱਲਾਂ ਵਿਖੇ ਸਾਲਾਨਾ ਜੋੜ ਮੇਲਾ 26 ਨੂੰ
ਕਿਸ਼ਨਗੜ੍ਹ, 22 ਸਤੰਬਰ (ਹੁਸਨ ਲਾਲ) ਪਿੰਡ ਬੱਲਾਂ ਵਿਖੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਬਾਬਾ ਭਾਗੋ ਜੀ ਦਾ ਸਾਲਾਨਾ ਜੋੜ ਮੇਲਾ ਗੁਰਦੁਆਰਾ ਬਾਬਾ ਭਾਗੋ ਜੀ ਟਰੱਸਟ, ਸਮੂਹ ਨਗਰ ਨਿਵਾਸੀ ਤੇ ਇਲਾਕਾ ਨਿਵਾਸੀ ਸੰਗਤਾਂ ਵਲੋਂ 26 ਸਤੰਬਰ ਦਿਨ ਸਨਿਚਰਵਾਰ ਨੂੰ ਗੁਰਦੁਆਰਾ ਸਾਹਿਬ ਚ ਬੜੀ ਸ਼ਰਧਾ ਅਤੇ ਸਤਿਕਾਰ ਮਨਾਇਆ ਜਾ ਰਿਹਾ ਹੈ। ਇਸ ਮੇਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਸਮਾਜ ਸੇਵੀ ਰਣਵੀਰ ਸਿੰਘ ਬੱਲ, ਪ੍ਰਧਾਨ ਸੁਰਿੰਦਰ ਸਿੰਘ ਬੱਲ, ਸਾਬਕਾ ਸਰਪੰਚ ਪ੍ਰਦੀਪ ਕੁਮਾਰ ਦੀਪਾ, ਬੁੱਕਣ ਸਿੰਘ ਬੱਲ ਨੇ ਸਾਂਝੇ ਤੌਰ ਤੇ ਦੱਸਿਆ ਕਿ 24 ਸਤੰਬਰ ਨੂੰ ਅਖੰਡ ਪਾਠ ਆਰੰਭ ਹੋਣਗੇ।
ਕਿਸ਼ਨਗੜ੍ਹ, 22 ਸਤੰਬਰ (ਹੁਸਨ ਲਾਲ) ਪਿੰਡ ਬੱਲਾਂ ਵਿਖੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਬਾਬਾ ਭਾਗੋ ਜੀ ਦਾ ਸਾਲਾਨਾ ਜੋੜ ਮੇਲਾ ਗੁਰਦੁਆਰਾ ਬਾਬਾ ਭਾਗੋ ਜੀ ਟਰੱਸਟ, ਸਮੂਹ ਨਗਰ ਨਿਵਾਸੀ ਤੇ ਇਲਾਕਾ ਨਿਵਾਸੀ ਸੰਗਤਾਂ ਵਲੋਂ 26 ਸਤੰਬਰ ਦਿਨ ਸਨਿਚਰਵਾਰ ਨੂੰ ਗੁਰਦੁਆਰਾ ਸਾਹਿਬ ਚ ਬੜੀ ਸ਼ਰਧਾ ਅਤੇ ਸਤਿਕਾਰ ਮਨਾਇਆ ਜਾ ਰਿਹਾ ਹੈ। ਇਸ ਮੇਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਸਮਾਜ ਸੇਵੀ ਰਣਵੀਰ ਸਿੰਘ ਬੱਲ, ਪ੍ਰਧਾਨ ਸੁਰਿੰਦਰ ਸਿੰਘ ਬੱਲ, ਸਾਬਕਾ ਸਰਪੰਚ ਪ੍ਰਦੀਪ ਕੁਮਾਰ ਦੀਪਾ, ਬੁੱਕਣ ਸਿੰਘ ਬੱਲ ਨੇ ਸਾਂਝੇ ਤੌਰ ਤੇ ਦੱਸਿਆ ਕਿ 24 ਸਤੰਬਰ ਨੂੰ ਅਖੰਡ ਪਾਠ ਆਰੰਭ ਹੋਣਗੇ। ਸ਼ਾਮ 6.30 ਵਜੇ ਭਾਈ ਸ਼ੁਭਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਅਤੇ 25 ਸਤੰਬਰ ਸ਼ਾਮ 6.30 ਤੋਂ 7.30 ਤੱਕ ਮੀਰੀ ਪੀਰੀ ਖਾਲਸਾ ਜੱਥਾ ਜਗਾਧਰੀ ਵਾਲੀਆਂ ਬੀਬੀਆਂ ਦਾ ਜੱਥਾ ਹਾਜ਼ਰੀਨ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ। ਮੇਲੇ ਵਾਲੇ ਦਿਨ 26 ਸਤੰਬਰ ਦਿਨ ਸਨਿਚਰਵਾਰ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ । ਅਰਦਾਸ ਉਪਰੰਤ ਵਿਸ਼ਾਲ ਕੀਰਤਨ ਦੀਵਾਨ ਸਜਾਏ ਜਾਣਗੇ। ਜਿਸ ਵਿਚ ਕੀਰਤਨੀ ਜਥਾ ਭਾਈ ਕੁਲਵਿੰਦਰ ਸਿੰਘ ਖਰੜ ਵਾਲੇ ਸਵੇਰੇ 10.30 ਵਜੇ 11.30 ਵਜੇ ਤੱਕ ਅਤੇ ਪੰਥ ਪ੍ਰਸਿੱਧ ਢਾਡੀ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦੇ ਢਾਡੀ ਜਥੇ ਵਲੋਂ ਸ਼ਬਦ ਕੀਰਤਨ ਤੇ ਸਿੰਘਾ ਸ਼ਹੀਦਾਂ ਦੀਆਂ ਵੀਰਰੱਸੀ ਵਾਰਾਂ ਰਾਹੀਂ ਗੁਰੂ ਇਤਿਹਾਸ ਸਰਵਣ ਕਰਵਾਇਆ ਜਾਵੇਗਾ। ਬਾਅਦ ਦੁਪਹਿਰ ਪ੍ਰਸਿੱਧ ਗਾਇਕ ਬੱਬੂ ਮਾਨ, ਰਵਿੰਦਰ ਗਰੇਵਾਲ, ਹਰਜੀਤ ਹਰਮਨ ਅਤੇ ਪੰਮਾ ਡੂਮੇਵਾਲ ਆਦਿ ਕਲਾਕਾਰ ਧਾਰਮਿਕ ਗੀਤਾਂ ਰਾਹੀਂ ਹਾਜ਼ਰੀ ਲਗਾਉਣਗੇ ।