23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੋਰੋਂ ਵਿਖੇ ਕਰਵਾਇਆ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ

ਅੱਪਰਾ, 22 ਸਤੰਬਰ (ਦਲਵਿੰਦਰ ਸਿੰਘ ਅੱਪਰਾ)- ਬੀਤੇ ਦਿਨੀਂ ਨਜ਼ਦੀਕੀ ਪਿੰਡ ਮੋਰੋਂ ਵਿਖੇ ਸਵ. ਅਮਰ ਸਿੰਘ ਤੇ ਸਵ.

Ad Position 21
No active advertisement
ਅਜੀਤ ਡੈਸਕ 23-09-2026
ਅੱਪਰਾ, 22 ਸਤੰਬਰ (ਦਲਵਿੰਦਰ ਸਿੰਘ ਅੱਪਰਾ)- ਬੀਤੇ ਦਿਨੀਂ ਨਜ਼ਦੀਕੀ ਪਿੰਡ ਮੋਰੋਂ ਵਿਖੇ ਸਵ. ਅਮਰ ਸਿੰਘ ਤੇ ਸਵ. ਮਾਤਾ ਪ੍ਰੀਤਮ ਕੌਰ ਦੇ ਸਮੂਹ ਪਰਿਵਾਰ ਵਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਸਿੰਘ ਸਭਾ ਮੋਰੋਂ ਵਿਖੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਸਾਹਿਬਾਨ ਨੇ ਦੱਸਿਆ ਕਿ ਸਵ. ਅਮਰ ਸਿੰਘ ਤੇ ਮਾਤਾ ਪ੍ਰੀਤਮ ਕੌਰ ਦੀ ਯਾਦ ’ਚ ਉਨ੍ਹਾਂ ਦੇ ਪਰਿਵਾਰ ਵਲੋਂ ਕਰਵਾਏ ਗਏ ਇਸ ਸਮਾਗਮ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜਾਏ ਗਏ। ਸਜੇ ਹੋਏ ਦੀਵਾਨ ’ਚ ਬਾਬਾ ਸਰਬਜੀਤ ਸਿੰਘ ਠੱਕਰਵਾਲ ਵਾਲਿਆਂ ਨੇ ਰਸ ਭਿੰਨ੍ਹਾ ਕੀਰਤਨ ਕੀਤਾ ਅਤੇ ਭਾਈ ਦਲਵਿੰਦਰ ਸਿੰਘ ਅੱਪਰਾ ਵਲੋਂ ਸੰਗਤਾਂ ਨਾਲ ਗੁਰੂ ਸਾਹਿਬ ਜੀ ਦੇ ਜੀਵਨ ਸਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ।
Ad Position 22
No active advertisement
ਪਿਛਲੀ ਖ਼ਬਰ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਵਿਧਾਇਕਾ ਇੰਦਰਜੀਤ ਕੌਰ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਨਕੋਦਰ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਸੰਪਰਕ
Ad Position 24