‘ ਆਪ’ ਐੱਸ.ਸੀ ਦੀ ਸੂਬਾ ਪੱਧਰੀ ਮੀਟਿੰਗ ’ਚ ਸ਼ਾਹਕੋਟ ਹਲਕੇ ਤੋਂ ਜਸਵੀਰ ਜਲਾਲਪੁਰ ਨੇ ਕੀਤੀ ਸ਼ਮੂਲੀਅਤ
ਸ਼ਾਹਕੋਟ, 22 ਸਤੰਬਰ (ਦਲਜੀਤ ਸਿੰਘ ਸਚਦੇਵਾ)- 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਐੱਸ. ਸੀ ਵਿੰਗ ਪੰਜਾਬ ਦੇ ਸੂਬਾ ਪੱਧਰੀ ਆਗੂਆਂ ਦੀ ਇਕ ਅਹਿਮ ਮੀਟਿੰਗ ਐੱਸ.
ਸ਼ਾਹਕੋਟ, 22 ਸਤੰਬਰ (ਦਲਜੀਤ ਸਿੰਘ ਸਚਦੇਵਾ)- 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਐੱਸ.ਸੀ ਵਿੰਗ ਪੰਜਾਬ ਦੇ ਸੂਬਾ ਪੱਧਰੀ ਆਗੂਆਂ ਦੀ ਇਕ ਅਹਿਮ ਮੀਟਿੰਗ ਐੱਸ.ਸੀ ਵਿੰਗ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ ਤੇ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਚੌਂਦਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸ਼ਾਹਕੋਟ ਹਲਕੇ ਤੋਂ ਐੱਸ.ਸੀ ਵਿੰਗ ਦੇ ਸੂਬਾ ਵਾਈਸ ਪ੍ਰਧਾਨ ਜਸਵੀਰ ਸਿੰਘ ਜਲਾਲਪੁਰ ਅਤੇ ਹਲਕਾ ਕੋਆਰਡੀਨੇਟਰ ਐੱਸ.ਸੀ ਵਿੰਗ ਸੁਰਜੀਤ ਲਾਲ ਸਾਰੰਗਵਾਲ ਸ਼ਾਮਿਲ ਹੋਏ। ਜਲਾਲਪੁਰ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਲਈ ਐੱਸ.ਸੀ ਵਿੰਗ ਅਹਿਮ ਭੂਮਿਕਾ ਨਿਭਾਏਗਾ। ਆਗੂਆਂ ਵਲੋਂ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਐੱਸ.ਸੀ ਵਿੰਗ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕ ਸੰਪਰਕ ਮੁਹਿੰਮ ਵੱਡੇ ਪੱਧਰ ’ਤੇ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ।