24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਤਨਮਨਜੀਤ ਸਿੰਘ ਢੇਸੀ ਤੇ ਹੋਰਨਾਂ ਵਲੋਂ ਜੇ. ਮਿਨਹਾਸ ਦੀ ਮਾਤਾ ਦੀ ਮੌਤ ’ਤੇ ਦੁੱਖ ਪ੍ਰਗਟ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਉੱਘੇ ਕਾਰੋਬਾਰੀ ਜਸਪਾਲ ਸਿੰਘ ਢੇਸੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ, ਐਨ. ਆਰ.

Ad Position 21
No active advertisement
ਅਜੀਤ ਡੈਸਕ 24-09-2026
ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਉੱਘੇ ਕਾਰੋਬਾਰੀ ਜਸਪਾਲ ਸਿੰਘ ਢੇਸੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ, ਐਨ. ਆਰ. ਆਈ. ਕੁਲਦੀਪ ਸਿੰਘ ਦੀਪਾ (ਇਟਲੀ) ਤੇ ਉੱਘੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੇ ਐਨ. ਆਰ. ਆਈ. ਤੇ ਪ੍ਰਸਿੱਧ ਸਮਾਜ ਸੇਵਕ ਜਤਿੰਦਰ ਜੇ. ਮਿਨਹਾਸ (ਕੈਨੇਡਾ) ਦੇ ਸਤਿਕਾਰਯੋਗ ਮਾਤਾ ਹਰਭਜਨ ਕੌਰ ਮਿਨਹਾਸ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਕਤ ਸ਼ਖਸ਼ੀਅਤਾਂ ਨੇ ਕਿਹਾ ਕਿ ਇਹ ਮਾਤਾ ਹਰਭਜਨ ਕੌਰ ਮਿਨਹਾਸ ਦੇ ਚੰਗੇ ਸੰਸਕਾਰ ਹੀ ਹਨ ਕਿ ਉਨ੍ਹਾਂ ਦੇ ਪਾਏ ਪੂਰਨਿਆਂ ’ਤੇ ਚੱਲ ਕੇ ਉਨ੍ਹਾਂ ਦਾ ਪਰਿਵਾਰ ਤੇ ਖਾਸ ਕਰਕੇ ਬੇਟਾ ਜਤਿੰਦਰ ਜੇ. ਮਿਨਹਾਸ ਨਿਰੰਤਰ ਸਮਾਜ ਦੀ ਸੇਵਾ ਕਰਦਾ ਆ ਰਿਹਾ ਹੈ। ਉਨ੍ਹਾਂ ਇਸ ਦੁੱਖ ਦੀ ਘੜੀ ’ਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਚਰਨਾਂ ’ਚ ਨਿਵਾਸ ਬਖਸ਼ਣ ਲਈ ਅਰਦਾਸ ਵੀ ਕੀਤੀ। ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਦੱਸਿਆ ਕਿ ਮਾਤਾ ਹਰਭਜਨ ਕੌਰ ਮਿਨਹਾਸ ਦਾ ਅੰਤਿਮ ਸੰਸਕਾਰ 26 ਸਤੰਬਰ ਨੂੰ ਕੈਨੇਡਾ ਵਿਖੇ ਹੀ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਐਚ. ਐਮ. ਵੀ. ਕਾਲਜ ’ਚ ‘ਮੈਨੇਜਿੰਗ ਐਕ੍ਰਾਸ ਜਨਰੇਸ਼ਨਜ਼: ਰੀਡਿਫਾਇਨਿੰਗ ਦ ਮਾਡਰਨ ਵਰਕਪਲੇਸ’ ਵਿਸ਼ੇ ’ਤੇ ਸੈਮੀਨਾਰ ਅਗਲੀ ਖ਼ਬਰ ਕਾਰ ਪਾਰਕਿੰਗ ਨੂੰ ਲੈ ਕੇ ਝਗੜਾ ਕਰਨ ਤੇ ਸੱਟਾਂ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਵਿਰੁੱਧ ਕੇਸ ਦਰਜ
Ad Position 24