24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਜਲੰਧਰ ਦੀ ਸਰਬਸੰਮਤੀ ਨਾਲ ਚੋਣ

ਜਲੰਧਰ, 23 ਸਤੰਬਰ (ਡਾ. ਜਤਿੰਦਰ ਸਾਬੀ)-ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ (ਡੀ.

Ad Position 21
No active advertisement
ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਜਲੰਧਰ ਦੀ ਨਵੀਂ ਚੁਣੀ ਗਈ ਟੀਮ ਦੇ ਅਹੁਦੇਦਾਰ ਅਤੇ ਮੈਂਬਰ। ਤਸਵੀਰ-ਮੁਨੀਸ਼ 24-09-2026
ਜਲੰਧਰ, 23 ਸਤੰਬਰ (ਡਾ. ਜਤਿੰਦਰ ਸਾਬੀ)-ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ (ਡੀ.ਐਫ.ਏ.) ਜਲੰਧਰ ਦੀ ਚੋਣ ਸਰਬਸੰਮਤੀ ਨਾਲ ਹੋਈ । ਇਹ ਚੋਣ ਪੰਜਾਬ ਫੁੱਟਬਾਲ ਐਸੋਸੀਏਸ਼ਨ (ਪੀ.ਐਫ.ਏ.) ਵਲੋਂ ਨਿਯੁਕਤ ਰਿਟਰਨਿੰਗ ਅਫਸਰ ਜਸਵੀਰ ਸਿੰਘ ਕੰਗ, ਰਿਟਾਇਰਡ ਮੇਜਰ ਜਨਰਲ, ਅਤੇ ਅਬਜ਼ਰਵਰ ਕੁਲਜੀਤ ਸਿੰਘ, ਸਾਬਕਾ ਅੰਤਰਰਾਸ਼ਟਰੀ ਖਿਡਾਰੀ, ਦੀ ਦੇਖ-ਰੇਖ ਹੇਠ ਕਰਵਾਈ ਗਈ। ਚੋਣ ਪ੍ਰਕਿਰਿਆ ਦੌਰਾਨ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਸਕੱਤਰ ਸਰਦਾਰ ਹਰਜਿੰਦਰ ਸਿੰਘ ਅਤੇ ਡਿਪਟੀ ਸਕੱਤਰ ਵਿਜੈ ਬਾਲੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਰਬਸੰਮਤੀ ਨਾਲ ਚੁਣੀ ਗਈ ਨਵੀਂ ਟੀਮ ’ਚ ਸਰਦਾਰ ਮਨਮੋਹਨ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ। ਗੁਰਮੰਗਲ ਦਾਸ, ਤਜਿੰਦਰ ਸਿੰਘ ਅਤੇ ਸ਼੍ਰੀਮਤੀ ਮਨੀ ਸ਼ਰਮਾ ਨੂੰ ਵਾਈਸ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਤਰ੍ਹਾਂ ਹਰਪ੍ਰੀਤ ਸਿੰਘ ਨੂੰ ਸਕੱਤਰ ਅਤੇ ਰਮੇਸ਼ ਲਾਲ ਨੂੰ ਖਜ਼ਾਨਚੀ ਚੁਣਿਆ ਗਿਆ। ਡਾ. ਮੰਨੂ ਸੂਦ ਅਤੇ ਵਰੁਣਦੀਪ ਨੂੰ ਜੁਆਇੰਟ ਸਕੱਤਰ ਬਣਾਇਆ ਗਿਆ, ਜਦਕਿ ਬਲਵਿੰਦਰ ਕੁਮਾਰ, ਸੁਖਬੀਰ ਬਾਪਰ ਅਤੇ ਵਿਨੀਤ ਕੁਮਾਰ ਨੂੰ ਐਗਜ਼ਿਕਿਊਟਿਵ ਮੈਂਬਰ ਚੁਣਿਆ ਗਿਆ । ਚੋਣ ਪ੍ਰਕਿਰਿਆ ਦੌਰਾਨ ਖਿਡਾਰੀਆਂ ਦੀ ਨਾਮਜ਼ਦਗੀ ਨੂੰ ਵੀ ਜ਼ਰੂਰੀ ਬਣਾਇਆ ਗਿਆ। ਅੰਤਰਰਾਸ਼ਟਰੀ ਖਿਡਾਰੀ ਅਨਵਰ ਅਲੀ ਅਤੇ ਰਾਸ਼ਟਰੀ ਖਿਡਾਰੀ ਸ਼੍ਰੀਮਤੀ ਅਨੂ ਖੇੜਾ ਨੂੰ ਆਊਟਸਟੈਂਡਿੰਗ ਪਲੇਅਰਜ਼ ਵਜੋਂ ਚੁਣਿਆ ਗਿਆ। ਇਸ ਤੋਂ ਇਲਾਵਾ ਐਸੋਸੀਏਸ਼ਨ ਵਲੋਂ ਬਲਜੀਤ ਸਿੰਘ ਢਿੱਲੋਂ ਅਤੇ ਸਤਵਿੰਦਰ ਕੌਰ ਦੀ ਵੀ ਚੋਣ ਕੀਤੀ ਗਈ। ਇਸ ਦੇ ਨਾਲ ਹੀ ਪਲੇਅਰ ਐਸੋਸੀਏਸ਼ਨ ਜਲੰਧਰ ਦੀ ਵੀ ਚੋਣ ਕੀਤੀ ਗਈ, ਜਿਸ ਵਿੱਚ ਸਾਬਕਾ ਅੰਤਰਰਾਸ਼ਟਰੀ ਖਿਡਾਰੀ ਮੇਜਰ ਸਿੰਘ ਢੱਡਾ ਨੂੰ ਚੇਅਰਮੈਨ ਅਤੇ ਅਨਵਰ ਅਲੀ ਨੂੰ ਸਕੱਤਰ ਚੁਣਿਆ ਗਿਆ । ਹੋਰ ਮੈਂਬਰਾਂ ਦੀ ਵੀ ਚੋਣ ਕੀਤੀ ਗਈ। ਨਵੀਂ ਚੁਣੀ ਗਈ ਟੀਮ ਆਉਣ ਵਾਲੇ ਚਾਰ ਸਾਲਾਂ ਦੌਰਾਨ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਨੂੰ ਚਲਾਏਗੀ। ਇਸ ਮੌਕੇ ਯੋਜਨਾ ਅਨੁਸਾਰ ਜਲੰਧਰ ਜ਼ਿਲ੍ਹੇ ਵਿਚ ਫੁੱਟਬਾਲ ਦੇ ਵਿਕਾਸ, ਖਿਡਾਰੀਆਂ ਨੂੰ ਵਧੀਆ ਮੌਕੇ ਪ੍ਰਦਾਨ ਕਰਨ ਅਤੇ ਖਿਡਾਰੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇਗਾ। ਨਵੀਂ ਟੀਮ ਵਲੋਂ ਫੁੱਟਬਾਲ ਦੇ ਵਧੇਰੇ ਮੁਕਾਬਲੇ ਕਰਵਾਉਣ, ਨੌਜਵਾਨ ਖਿਡਾਰੀਆਂ ਨੂੰ ਮੰਚ ਪ੍ਰਦਾਨ ਕਰਨ ਅਤੇ ਫੁੱਟਬਾਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਸਰਦਾਰ ਇੰਦਰਜੀਤ ਸਿੰਘ, ਸਕੱਤਰ ਡਾ. ਜਸਪਾਲ ਸਿੰਘ ਅਤੇ ਪ੍ਰਿੰਸੀਪਲ ਸਕੱਤਰ ਵਿਜੇ ਕੁਮਾਰ ਵੈਸ਼ ਵਲੋਂ ਨਵੀਂ ਚੁਣੀ ਗਈ ਟੀਮ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਜ਼ਿਲ੍ਹੇ ਵਿੱਚ ਫੁੱਟਬਾਲ ਦੇ ਹੋਰ ਵਿਕਾਸ ਲਈ ਮਿਲਜੁਲ ਕੇ ਕੰਮ ਕਰਨ ਦੀ ਆਸ ਪ੍ਰਗਟ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਖਿਡਾਰੀਆਂ ਤੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਮੰਚ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ-ਸਕਾਈ ਰਾਈਡਰਜ਼ ਅਗਲੀ ਖ਼ਬਰ ਫੋਰਟਿਸ ਹਸਪਤਾਲ ਜਲੰਧਰ ਨੇ 111 ਸਫ਼ਲ ਸਟੇਮੀ ਇੰਟਰਵੈਂਸ਼ਨਾਂ ਦੇ ਨਾਲ ਹਾਸਿਲ ਕੀਤੀ ਇਕ ਵੱਡੀ ਉਪਲਬਧੀ
Ad Position 24