ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਲਈ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ
ਚੁਗਿੱਟੀ/ ਜੰਡੂ ਸਿੰਘਾ,23 ਸਤੰਬਰ ( ਨਰਿੰਦਰ ਲਾਗੂ)-ਫਿਰੋਜ਼ਪੁਰ ਡਿਵੀਜ਼ਨ ਵਲੋਂ 17 ਸਤੰਬਰ ਤੋਂ 2 ਅਕਤੂਬਰ 2026 ਤੱਕ ਵੱਖ -ਵੱਖ ਗਤੀਵਿਧੀਆਂ ਰਾਹੀਂ ਸਫ਼ਾਈ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ। ਇਨ੍ਹਾਂ ਗਤੀਵਿਧੀਆਂ ਦੇ ਹਿੱਸੇ ਵਜੋਂ ਸਾਫ਼ ਪੀਣ ਵਾਲੇ ਪਾਣੀ ਦੀ ਉਪਲਬਧਤਾ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਜ
ਜਲੰਧਰ ਸਿਟੀ ਰੇਲਵੇ ਸਟੇਸ਼ਨ ‘ਤੇ ਰੇਲ ਵਿਭਾਗ ਵਲੋਂ ਮੁਹੱਈਆ ਕਰਵਾਏ ਗਏ ਪਾਣੀ ਦੀ ਵਰਤੋਂ ਕਰਦੇ ਹੋਇਆ ਇੱਕ ਵਿਅਕਤੀ।
24-09-2026
ਚੁਗਿੱਟੀ/ ਜੰਡੂ ਸਿੰਘਾ,23 ਸਤੰਬਰ ( ਨਰਿੰਦਰ ਲਾਗੂ)-ਫਿਰੋਜ਼ਪੁਰ ਡਿਵੀਜ਼ਨ ਵਲੋਂ 17 ਸਤੰਬਰ ਤੋਂ 2 ਅਕਤੂਬਰ 2026 ਤੱਕ ਵੱਖ -ਵੱਖ ਗਤੀਵਿਧੀਆਂ ਰਾਹੀਂ ਸਫ਼ਾਈ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ। ਇਨ੍ਹਾਂ ਗਤੀਵਿਧੀਆਂ ਦੇ ਹਿੱਸੇ ਵਜੋਂ ਸਾਫ਼ ਪੀਣ ਵਾਲੇ ਪਾਣੀ ਦੀ ਉਪਲਬਧਤਾ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਉਕਤ ਡਿਵੀਜ਼ਨ ਭਰ ਦੇ ਵੱਖ -ਵੱਖ ਰੇਲਵੇ ਸਟੇਸ਼ਨਾਂ ‘ਤੇ ਯਾਤਰੀਆਂ ਨੂੰ ਮੁਹੱਈਆ ਕਰਵਾਏ ਜਾਣ ਵਾਲੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਪਾਣੀ ਦੇ ਸਰੋਤਾਂ, ਫਿਲਟਰ ਪਲਾਟਾਂ ਅਤੇ ਵਾਟਰ ਬੂਥਾਂ ਦੀ ਨਿਯਮਤ ਤੌਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਇਸੇ ਸਿਲਸਿਲੇ ਤਹਿਤ ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵਾਟਰ ਬੂਥਾਂ ਦੀ ਬਾਰੀਕੀ ਨਾਲ ਜਾਂਚ ਅਤੇ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸਟੇਸ਼ਨ ’ਤੇ ਪੀਣ ਵਾਲੇ ਪਾਣੀ ਦੇ ਪੁਆਇੰਟਾਂ ਦੀ ਨਿਯਮਤ ਸਫ਼ਾਈ ਅਤੇ ਸਾਫ਼ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਰੇਲ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਯਾਤਰੀਆਂ ’ਚ ਪਾਣੀ ਦੀ ਸੰਭਾਲ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਜਨਤਕ ਘੋਸ਼ਣਾ ਪ੍ਰਣਾਲੀ ਰਾਹੀਂ ‘ ਪਾਣੀ ਬਚਾਓ ‘ ਸੰਬੰਧੀ ਸੰਦੇਸ਼ ਵੀ ਪ੍ਰਸਾਰਿਤ ਕੀਤੇ ਜਾ ਰਹੇ ਹਨ।