24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੰਜਾਬ ’ਚ 1.27 ਕਰੋੜ ਤੋਂ ਵੱਧ ਸਿਹਤ ਕਾਰਡ ਰਜਿਸਟਰਡ-ਡਾ. ਚੱਬੇਵਾਲ

ਫਗਵਾੜਾ, 23 ਸਤੰਬਰ (ਚਾਨਾ)- ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਭੁੱਲਾਰਾਏ ਪਿੰਡ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ | ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਪੰਜਾਬ ‘ਚ 1.

Ad Position 21
No active advertisement
ਅਜੀਤ ਡੈਸਕ 24-09-2026
ਫਗਵਾੜਾ, 23 ਸਤੰਬਰ (ਚਾਨਾ)- ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਭੁੱਲਾਰਾਏ ਪਿੰਡ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ | ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਪੰਜਾਬ ‘ਚ 1.27 ਕਰੋੜ ਤੋਂ ਵੱਧ ਸਿਹਤ ਕਾਰਡ ਰਜਿਸਟਰਡ ਕੀਤੇ ਜਾ ਚੁੱਕੇ ਹਨ ਤੇ ਕਰੀਬ 54.06 ਲੱਖ ਪਰਿਵਾਰ ਕਵਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਯੋਗ ਪਰਿਵਾਰਾਂ ਨੂੰ ਸਰਕਾਰੀ ਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ‘ਚ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮਿਲ ਰਿਹਾ ਹੈ | ਉਨ੍ਹਾਂ ਮੁਤਾਬਿਕ 17 ਸਤੰਬਰ ਤੱਕ 3,53,397 ਲਾਭਪਾਤਰੀਆਂ ਵੱਲੋਂ ਕੈਸ਼ਲੈੱਸ ਇਲਾਜ ਦੀ ਸਹੂਲਤ ਲਈ ਜਾ ਚੁੱਕੀ ਹੈ | ਡਾ. ਚੱਬੇਵਾਲ ਨੇ ਯੋਗ ਲੋਕਾਂ ਨੂੰ ਰਜਿਸਟ੍ਰੇਸ਼ਨ ਕਰਵਾ ਕੇ ਯੋਜਨਾ ਦਾ ਲਾਭ ਲੈਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡਾ. ਚੱਬੇਵਾਲ ਵਲੋਂ ਫਗਵਾੜਾ ’ਚ ਘਰ-ਘਰ ਸੰਪਰਕ ਅਗਲੀ ਖ਼ਬਰ ਦਾਣਾ ਮੰਡੀ ਫੱਤੂਢੀਂਗਾ ਉੱਚਾ ਬੇਟ ਦੀਆਂ ਮੰਡੀਆਂ ’ਚੋਂ ਸਾਰੇ ਸ਼ੈਲਰ ਵਾਲੇ ਇੱਕ ਸਾਰ ਝੋਨੇ ਦੀ ਖ਼ਰੀਦ ਕਰਨ-ਆੜ੍ਹਤੀ ਐਸੋਸੀ...
Ad Position 24