24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡਾ. ਚੱਬੇਵਾਲ ਵਲੋਂ ਫਗਵਾੜਾ ’ਚ ਘਰ-ਘਰ ਸੰਪਰਕ

ਫਗਵਾੜਾ, 23 ਸਤੰਬਰ (ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਫਗਵਾੜਾ ‘ਚ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ | ਉਨ੍ਹਾਂ ਵੱਖ-ਵੱਖ ਵਾਰਡਾਂ ‘ਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣੇ | ਇਹ ਮੁਹਿੰਮ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲ ਦੇ ਕੰਮਾਂ ਤੇ ਲੋਕ ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਚਲਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ, ਸਿੱਖਿਆ, ਬਿਜਲੀ, ਸੜਕਾਂ, ਖੇਡਾਂ, ਖੇਤੀਬਾੜੀ, ਸਿੰਚਾਈ ਤੇ ਰੋਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ‘ਚ ਕੰਮ ਕੀਤੇ ਗਏ ਹਨ | ਉਨ੍ਹਾਂ ਦਾਅਵਾ ਕੀਤਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਯੋਜਨਾਵਾਂ ਰਾਹੀਂ ਇੱਕ ਪਰਿਵਾਰ ਨੂੰ ਸਾਲਾਨਾ ਕਰੀਬ 1.

Ad Position 21
No active advertisement
ਅਜੀਤ ਡੈਸਕ 24-09-2026
ਫਗਵਾੜਾ, 23 ਸਤੰਬਰ (ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਫਗਵਾੜਾ ‘ਚ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ | ਉਨ੍ਹਾਂ ਵੱਖ-ਵੱਖ ਵਾਰਡਾਂ ‘ਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣੇ | ਇਹ ਮੁਹਿੰਮ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲ ਦੇ ਕੰਮਾਂ ਤੇ ਲੋਕ ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਚਲਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ, ਸਿੱਖਿਆ, ਬਿਜਲੀ, ਸੜਕਾਂ, ਖੇਡਾਂ, ਖੇਤੀਬਾੜੀ, ਸਿੰਚਾਈ ਤੇ ਰੋਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ‘ਚ ਕੰਮ ਕੀਤੇ ਗਏ ਹਨ | ਉਨ੍ਹਾਂ ਦਾਅਵਾ ਕੀਤਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਯੋਜਨਾਵਾਂ ਰਾਹੀਂ ਇੱਕ ਪਰਿਵਾਰ ਨੂੰ ਸਾਲਾਨਾ ਕਰੀਬ 1.82 ਲੱਖ ਰੁਪਏ ਦੇ ਲਾਭ ਮਿਲ ਰਹੇ ਹਨ | ਉਨ੍ਹਾਂ ਮੁਤਾਬਿਕ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ, ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਆਮ ਆਦਮੀ ਕਲੀਨਿਕਾਂ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਸਕੂਲ ਆਫ਼ ਐਮੀਨੈਂਸ ਅਤੇ ਖੇਡ ਮੈਦਾਨਾਂ ਸਮੇਤ ਕਈ ਸਹੂਲਤਾਂ ਦਾ ਵਿਸਥਾਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੀ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੁਹਿੰਮ ਦਾ ਉਦੇਸ਼ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦੇਣ ਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸਿੱਧੇ ਤੌਰ ‘ਤੇ ਸੁਣਨਾ ਵੀ ਹੈ |
Ad Position 22
No active advertisement
ਪਿਛਲੀ ਖ਼ਬਰ ਬਲਾਕ ਢਿਲਵਾਂ ਨੂੰ ਫਾਇਰ ਬ੍ਰਿਗੇਡ ਗੱਡੀ ਮੁਹੱਈਆ ਕਰਵਾਏ ਜਾਣ ਦੀ ਮੰਗ ਅਗਲੀ ਖ਼ਬਰ ਪੰਜਾਬ ’ਚ 1.27 ਕਰੋੜ ਤੋਂ ਵੱਧ ਸਿਹਤ ਕਾਰਡ ਰਜਿਸਟਰਡ-ਡਾ. ਚੱਬੇਵਾਲ
Ad Position 24