24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਧਾਮੀ ਦੇ ਘਰ ਬਾਹਰ ‘ਸ਼ਬਦ ਚੌਕੀ’ ਲਗਾ ਕੇ ਅਸਤੀਫ਼ੇ ਦੀ ਮੰਗ ਕਰਨਗੀਆਂ ਸਿੱਖ ਜਥੇਬੰਦੀਆਂ

ਆਦਮਪੁਰ, 23 ਸਤੰਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ)- ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਦੇ ਬਾਹਰ 51 ਮੈਂਬਰੀ ਜਥੇ ਦੇ ਰੂਪ ਵਿਚ ‘ਸ਼ਬਦ ਚੌਂਕੀ’ ਲਗਾ ਕੇ ਉਨ੍ਹਾਂ ਪਾਸੋਂ ਪ੍ਰਧਾਨਗੀ ਦੇ ਅਹੁਦੇ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਿਧਾਨ ਸਭਾ ਹਲਕਾ ਆਦਮਪੁਰ ਇੰਚਾਰਜ ਜਰਨੈਲ ਸਿੰਘ ਗੜ੍ਹਦੀਵਾਲਾ ਅਤੇ ਸਰਕਲ ਜਥੇਦਾਰ ਮੇਜਰ ਸਿੰਘ ਹਰੀਪੁਰ ਨੇ ਇੱਕ ਸਾਂਝੇ ਬਿਆਨ ਦੌਰਾਨ ਦੋਸ਼ ਲਾਇਆ ਕਿ ਪਿਛਲੇ ਦਿਨੀਂ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਘਿਨੌਣੇ ਕੁਕਰਮ ਦੇ ਦੋਸ਼ਾਂ ਹੇਠ ਐਫ ਆਈਆਰ ਦਰਜ ਹੋਣ ਦੇ ਬਾਵਜੂਦ ਪ੍ਰਧਾਨ ਵਲੋਂ ਇਸ ਗੰਭੀਰ ਮਾਮਲੇ ਨੂੰ ਅਣਗੌਲਿਆ ਕੀਤਾ ਗਿਆ।

Ad Position 21
No active advertisement
ਜਰਨੈਲ ਸਿੰਘ ਗੜ੍ਹਦੀਵਾਲ ਜਥੇਦਾਰ ਮੇਜਰ ਸਿੰਘ ਹਰੀਪੁਰ 24-09-2026
ਆਦਮਪੁਰ, 23 ਸਤੰਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ)- ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਦੇ ਬਾਹਰ 51 ਮੈਂਬਰੀ ਜਥੇ ਦੇ ਰੂਪ ਵਿਚ ‘ਸ਼ਬਦ ਚੌਂਕੀ’ ਲਗਾ ਕੇ ਉਨ੍ਹਾਂ ਪਾਸੋਂ ਪ੍ਰਧਾਨਗੀ ਦੇ ਅਹੁਦੇ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਿਧਾਨ ਸਭਾ ਹਲਕਾ ਆਦਮਪੁਰ ਇੰਚਾਰਜ ਜਰਨੈਲ ਸਿੰਘ ਗੜ੍ਹਦੀਵਾਲਾ ਅਤੇ ਸਰਕਲ ਜਥੇਦਾਰ ਮੇਜਰ ਸਿੰਘ ਹਰੀਪੁਰ ਨੇ ਇੱਕ ਸਾਂਝੇ ਬਿਆਨ ਦੌਰਾਨ ਦੋਸ਼ ਲਾਇਆ ਕਿ ਪਿਛਲੇ ਦਿਨੀਂ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਘਿਨੌਣੇ ਕੁਕਰਮ ਦੇ ਦੋਸ਼ਾਂ ਹੇਠ ਐਫ ਆਈਆਰ ਦਰਜ ਹੋਣ ਦੇ ਬਾਵਜੂਦ ਪ੍ਰਧਾਨ ਵਲੋਂ ਇਸ ਗੰਭੀਰ ਮਾਮਲੇ ਨੂੰ ਅਣਗੌਲਿਆ ਕੀਤਾ ਗਿਆ। ਗੜ੍ਹਦੀਵਾਲਾ ਅਤੇ ਹਰੀਪੁਰ ਨੇ 51 ਮੈਂਬਰੀ ‘ਸ਼ਬਦ ਚੌਂਕੀ’ ਜਥੇ ਦਾ ਪੂਰਨ ਸਮਰਥਨ ਕਰਦਿਆਂ ਐਲਾਨ ਕੀਤਾ ਕਿ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਵੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ 24 ਸਤੰਬਰ ਨੂੰ ਹੁਸ਼ਿਆਰਪੁਰ ਵਿਖੇ ਹਰਜਿੰਦਰ ਸਿੰਘ ਧਾਮੀ ਦੇ ਘਰ ਬਾਹਰ ਸਿੱਖ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਤੇ ‘ਸ਼ਬਦ ਚੌਂਕੀ’ ਇਕੱਠ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੀਆਂ।
Ad Position 22
No active advertisement
ਪਿਛਲੀ ਖ਼ਬਰ ਪਿੰਡ ਡਰੋਲੀ ਖੁਰਦ ’ਚ ਖੇਤੀਬਾੜੀ ਮੋਟਰ ਦੇ ਟ੍ਰਾਂਸਫਾਰਮਰ ’ਚੋਂ ਤਾਂਬਾ ਚੋਰੀ ਅਗਲੀ ਖ਼ਬਰ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਮਾਰੀ ਫੇਟ, ਮੈਂਬਰ ਪੰਚਾਇਤ ਮੋਹਣ ਲਾਲ ਦੀ ਮੌਤ
Ad Position 24