‘ਨਸ਼ਾ-ਮੁਕਤ ਪੰਜਾਬ ਯਾਤਰਾ’ ਪੰਜਾਬ ਨੂੰ ਬਚਾਉਣ ਦੀ ਲੜਾਈ ਹੈ-ਐਡਵੋਕੇਟ ਦੀਪਕ ਸ਼ਰਮਾ
ਮਲਸੀਆਂ, 23 ਸਤੰਬਰ (ਸੁਖਦੀਪ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ’ਚ ਸ਼ੁਰੂ ਕੀਤੀ ‘ਨਸ਼ਾ-ਮੁਕਤ ਪੰਜਾਬ ਯਾਤਰਾ’ ਦੇ ਸਬੰਧ ’ਚ ਭਾਜਪਾ ਹਲਕਾ ਸ਼ਾਹਕੋਟ ਦੇ ਕਨਵੀਨਰ ਐਡਵੋਕੇਟ ਦੀਪਕ ਸ਼ਰਮਾ ਨੇ ਕਿਹਾ ਕਿ ਇਹ ਯਾਤਰਾ ਸਿਰਫ਼ ਇੱਕ ਰਾਜਨੀਤਿਕ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਦਾ ਇੱਕ ਜਨ-ਅੰਦੋਲਨ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ’ਚ ਨਸ਼ਿਆਂ ਨੇ ਬਹੁਤ ਸਾਰੇ ਘਰਾਂ ਨੂੰ ਤਬਾਹ ਕਰ ਦਿੱਤਾ ਹੈ।
ਮਲਸੀਆਂ, 23 ਸਤੰਬਰ (ਸੁਖਦੀਪ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ’ਚ ਸ਼ੁਰੂ ਕੀਤੀ ‘ਨਸ਼ਾ-ਮੁਕਤ ਪੰਜਾਬ ਯਾਤਰਾ’ ਦੇ ਸਬੰਧ ’ਚ ਭਾਜਪਾ ਹਲਕਾ ਸ਼ਾਹਕੋਟ ਦੇ ਕਨਵੀਨਰ ਐਡਵੋਕੇਟ ਦੀਪਕ ਸ਼ਰਮਾ ਨੇ ਕਿਹਾ ਕਿ ਇਹ ਯਾਤਰਾ ਸਿਰਫ਼ ਇੱਕ ਰਾਜਨੀਤਿਕ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਦਾ ਇੱਕ ਜਨ-ਅੰਦੋਲਨ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ’ਚ ਨਸ਼ਿਆਂ ਨੇ ਬਹੁਤ ਸਾਰੇ ਘਰਾਂ ਨੂੰ ਤਬਾਹ ਕਰ ਦਿੱਤਾ ਹੈ। ਨੌਜਵਾਨ ਨਸ਼ੇ ਦੀ ਦਲਦਲ ’ਚ ਫਸ ਕੇ ਆਪਣੀ ਜ਼ਿੰਦਗੀ ਖ਼ਤਮ ਕਰ ਰਹੇ ਹਨ, ਜਿਸ ਲਈ ਸੂਬੇ ਦੀ ਮੌਜੂਦਾ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਾ ਰੋਕਣ ’ਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਐਡਵੋਕੇਟ ਸ਼ਰਮਾ ਨੇ ਕਿਹਾ ਕਿ ਭਾਜਪਾ ਦੀ ਇਹ ਯਾਤਰਾ ਪਿੰਡ-ਪਿੰਡ, ਸ਼ਹਿਰ-ਸ਼ਹਿਰ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਕੇ ਕੇਂਦਰ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚੁੱਕੇ ਜਾ ਰਹੇ ਕਦਮਾਂ ਬਾਰੇ ਚਾਨਣਾ ਪਾਵੇਗੀ। ਉਨ੍ਹਾਂ ਦੱਸਿਆ ਕਿ ਸ਼ਾਹਕੋਟ ਹਲਕੇ ’ਚ ਵੀ ਇਸ ਯਾਤਰਾ ਦਾ 29 ਸਤੰਬਰ ਨੂੰ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ ਭਾਜਪਾ ਵਰਕਰ ਪੂਰੀ ਤਾਕਤ ਨਾਲ ਇਸ ਮੁਹਿੰਮ ਨੂੰ ਸਫ਼ਲ ਬਣਾਉਣਗੇ। ਇਨ੍ਹਾਂ ਨਸ਼ਾ-ਮੁਕਤ ਪੰਜਾਬ ਯਾਤਰਾਵਾਂ ਦੀ 30 ਸਤੰਬਰ ਨੂੰ ਜਲੰਧਰ ਵਿਖੇ ਸਮਾਪਤੀ ਮੌਕੇ ਭਾਜਪਾ ਵੱਲੋਂ ਇੱਕ ਵਿਸ਼ਾਲ ਜਨਤਕ ਰੈਲੀ ਕਰਵਾਈ ਜਾ ਰਹੀ ਹੈ, ਜਿਸ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ।