25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਵਿਧਾਨ ਸਭਾ ਚੋਣਾਂ ਲਈ ਕਾਂਗਰਸੀ ਵਰਕਰ ਹੁਣ ਤੋਂ ਹੀ ਕਮਰਕੱਸੇ ਕਰਨ-ਕਰਮਵੀਰ ਸਿੰਘ ਬੌਧ

ਜਲੰਧਰ , 24 ਸਤੰਬਰ ( ਜਸਪਾਲ ਸਿੰਘ )- ਸਥਾਨਕ ਕਾਂਗਰਸ ਭਵਨ ਵਿਖੇ ‘ ਲੀਡਰਸ਼ਿਪ ਡਿਵੈਲਪਮੈਂਟ ਮਿਸ਼ਨ ’ ਤਹਿਤ ਇਕ ਅਹਿਮ ਮੀਟਿੰਗ ਕੀਤੀ ਗਈ , ਜਿਸ ਵਿਚ ਮਿਸ਼ਨ ਦੇ ਇੰਚਾਰਜ ਅਤੇ ਹਰਿਆਣਾ ਤੋਂ ਰਾਜ ਸਭਾ ਮੈਂਬਰ ਕਰਮਵੀਰ ਸਿੰਘ ਬੌਧ ਨੇ ਵਿਸ਼ੇਸ਼ ਤੌਰ ’ ਤੇ ਸ਼ਿਰਕਤ ਕੀਤੀ । ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਐੱਸ .

Ad Position 21
No active advertisement
ਅਜੀਤ ਡੈਸਕ 25-09-2026
ਜਲੰਧਰ , 24 ਸਤੰਬਰ ( ਜਸਪਾਲ ਸਿੰਘ )- ਸਥਾਨਕ ਕਾਂਗਰਸ ਭਵਨ ਵਿਖੇ ‘ ਲੀਡਰਸ਼ਿਪ ਡਿਵੈਲਪਮੈਂਟ ਮਿਸ਼ਨ ’ ਤਹਿਤ ਇਕ ਅਹਿਮ ਮੀਟਿੰਗ ਕੀਤੀ ਗਈ , ਜਿਸ ਵਿਚ ਮਿਸ਼ਨ ਦੇ ਇੰਚਾਰਜ ਅਤੇ ਹਰਿਆਣਾ ਤੋਂ ਰਾਜ ਸਭਾ ਮੈਂਬਰ ਕਰਮਵੀਰ ਸਿੰਘ ਬੌਧ ਨੇ ਵਿਸ਼ੇਸ਼ ਤੌਰ ’ ਤੇ ਸ਼ਿਰਕਤ ਕੀਤੀ । ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਐੱਸ . ਸੀ . ਸੈੱਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪਖੋਕੇ ਵੀ ਮੌਜੂਦ ਸਨ । ਮੀਟਿੰਗ ਨੂੰ ਸੰਬੋਧਨ ਕਰਦਿਆਂ ਕਰਮਵੀਰ ਸਿੰਘ ਬੌਧ ਨੇ ਕਾਂਗਰਸ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਕਮਰਕੱਸੇ ਕਰਨ ਦਾ ਸੱਦਾ ਦਿੱਤਾ । ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਲੋਂ ਦਿੱਤੇ ਜਾ ਰਹੇ ਵਿਚਾਰਾਂ ਅਤੇ ਸੁਝਾਵਾਂ ਨੂੰ ਪਾਰਟੀ ਹਾਈਕਮਾਨ ਤੱਕ ਪਹੁੰਚਾਇਆ ਜਾਵੇਗਾ । ਇਸ ਮੌਕੇ ਉਨ੍ਹਾਂ ਪੰਜਾਬ ਦੀ ਮੌਜੂਦਾ ‘ ਆਪ ’ ਸਰਕਾਰ ’ ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਸੂਬੇ ਵਿੱਚ ਨਸ਼ਾ , ਭ੍ਰਿਸ਼ਟਾਚਾਰ ਅਤੇ ਕਾਨੂੰਨ - ਵਿਵਸਥਾ ਵਰਗੇ ਮੁੱਦੇ ਗੰਭੀਰ ਹਨ ਤੇ ਅੱਜ ਸੂਬੇ ’ ਚ ਹਰ ਰੋਜ਼ ਗੋਲੀਬਾਰੀ ਅਤੇ ਕਤਲ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ , ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹਨ । ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਲੋਕਾਂ ਵਿੱਚ ਜਾਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮਜ਼ਬੂਤੀ ਨਾਲ ਤਿਆਰੀ ਕਰਨ ਦਾ ਸੱਦਾ ਦਿੱਤਾ । ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ , ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਪ੍ਰਧਾਨ ਰਾਜਿੰਦਰ ਬੇਰੀ , ਵਿਧਾਇਕ ਆਦਮਪੁਰ ਸੁਖਵਿੰਦਰ ਸਿੰਘ ਕੋਟਲੀ , ਵਿਧਾਇਕ ਜਲੰਧਰ ਉੱਤਰੀ ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ , ਹਲਕਾ ਇੰਚਾਰਜ ਨਕੋਦਰ ਡਾ . ਨਵਜੋਤ ਸਿੰਘ ਦਾਹੀਆ , ਹਲਕਾ ਇੰਚਾਰਜ ਜਲੰਧਰ ਪੱਛਮੀ ਸੁਰਿੰਦਰ ਕੌਰ , ਹਲਕਾ ਇੰਚਾਰਜ ਕਰਤਾਰਪੁਰ ਤੇ ਸਾਬਕਾ ਐੱਸ . ਐੱਸ . ਪੀ . ਰਜਿੰਦਰ ਸਿੰਘ , ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਸਮੇਤ ਮਹਿਲਾ ਕਾਂਗਰਸ , ਯੂਥ ਕਾਂਗਰਸ , ਇੰਟਕ , ਲੀਗਲ ਸੈੱਲ , ਐੱਸ . ਸੀ . ਸੈੱਲ ਅਤੇ ਜਲੰਧਰ ਸ਼ਹਿਰੀ ਤੇ ਦਿਹਾਤੀ ਕਾਂਗਰਸ ਦੇ ਅਹੁਦੇਦਾਰ ਅਤੇ ਸੀਨੀਅਰ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ’ਚ ਲਾਪਰਵਾਹੀ, ਜੱਚਾ-ਬੱਚਾ ਵਾਰਡ ਦੇ ਬਾਹਰ ਹੀ ਔਰਤ ਨੇ ਦਿੱਤਾ ਬੱਚੇ ਨੂੰ ਜਨਮ ਅਗਲੀ ਖ਼ਬਰ ਮੀਡੀਆ ਰਿਪੋਰਟ ਨੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ-ਲਾਡੀ
Ad Position 24