25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਜੱਟ ਸਿੱਖ ਕੌਂਸਲ ਨੇ ਕੇ.ਸੀ.ਐੱਲ. ਇੰਸਟੀਚਿਊਟ ਆਫ਼ ਲਾਅਜ਼ ਵਿਖੇ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ

ਜਲੰਧਰ, 24 ਸਤੰਬਰ (ਜਸਪਾਲ ਸਿੰਘ)-ਕੇ. ਸੀ.

Ad Position 21
No active advertisement
ਅਜੀਤ ਡੈਸਕ 25-09-2026
ਜਲੰਧਰ, 24 ਸਤੰਬਰ (ਜਸਪਾਲ ਸਿੰਘ)-ਕੇ.ਸੀ.ਐੱਲ. ਇੰਸਟੀਚਿਊਟ ਆਫ਼ ਲਾਅਜ਼ ਵਿਖੇ ਜੱਟ ਸਿੱਖ ਭਾਈਚਾਰੇ ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਜੱਟ ਸਿੱਖ ਕੌਂਸਲ ਵਲੋਂ “ਜੱਟ ਸਿੱਖ ਸਕਾਲਰਸ਼ਿਪ” ਤਹਿਤ ਵਜ਼ੀਫ਼ੇ ਵੰਡੇ ਗਏ । ਇਸ ਮੌਕੇ ਜੱਟ ਸਿੱਖ ਕੌਂਸਲ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ । ਇਸ ਮੌਕੇ ਜੱਟ ਸਿੱਖ ਕੌਂਸਲ ਦੇ ਪ੍ਰਧਾਨ ਕੁਲਜੀਤ ਸਿੰਘ ਹੇਅਰ, ਗਵਰਨਿੰਗ ਕੌਂਸਲ ਮੈਂਬਰ ਭੁਪਿੰਦਰ ਸਿੰਘ ਸੇਖੋਂ, ਸਕੱਤਰ ਸੁਖਬਹਾਰ ਸਿੰਘ ਵੜੈਚ ਅਤੇ ਖ਼ਾਲਸਾ ਕਾਲਜ ਦੇ ਸਕੱਤਰ ਜਸਪਾਲ ਸਿੰਘ ਵੜੈਚ ਹਾਜ਼ਰ ਹੋਏ । ਸੰਸਥਾ ਦੇ ਪ੍ਰਿੰਸੀਪਲ ਡਾ. ਦਲਜੀਤ ਰਿਆਤ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਕਰਨ ਲਈ ਜੱਟ ਸਿੱਖ ਕੌਂਸਲ ਦਾ ਧੰਨਵ ਾਦ ਕੀਤਾ । ਸਮਾਗਮ ਦੌਰਾਨ ਯੋਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਕਰਦਿਆਂ ਉਨ੍ਹਾਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਮਿਹਨਤ, ਲਗਨ ਅਤੇ ਸਮਰਪਣ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ । ਕੇ.ਸੀ.ਐੱਲ. ਇੰਸਟੀਚਿਊਟ ਆਫ਼ ਲਾਅਜ਼ ਵੱਲੋਂ ਜੱਟ ਸਿੱਖ ਕੌਂਸਲ ਅਤੇ ਸਕਾਲਰਸ਼ਿਪ ਨਾਲ ਜੁੜੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਪੋਰਟਸ ਕਾਲਜ ਵਿਖੇ ਐਨ.ਸੀ.ਸੀ. ਕੈਡਿਟਾਂ ਨੇ ਬੂਟੇ ਲਗਾਏ ਅਗਲੀ ਖ਼ਬਰ ਕੈਂਟ ਪੈਰੀਫਰੀ ਰੋਡ ਦੇ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਨਿਗਮ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
Ad Position 24