ਸਪੋਰਟਸ ਕਾਲਜ ਵਿਖੇ ਐਨ.ਸੀ.ਸੀ. ਕੈਡਿਟਾਂ ਨੇ ਬੂਟੇ ਲਗਾਏ
ਜਲੰਧਰ, 24 ਸਤੰਬਰ (ਡਾ. ਜਤਿੰਦਰ ਸਾਬੀ)-ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਜਲੰਧਰ ਦੇ ਕੈਂਪਸ ਵਿੱਚ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ।
ਜਲੰਧਰ, 24 ਸਤੰਬਰ (ਡਾ. ਜਤਿੰਦਰ ਸਾਬੀ)-ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਜਲੰਧਰ ਦੇ ਕੈਂਪਸ ਵਿੱਚ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਗਤੀਵਿਧੀ ਵਿੱਚ ਐਨ.ਸੀ.ਸੀ. ਕੈਡਿਟਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਏ। ਇਸ ਮੁਹਿੰਮ ਦਾ ਤਾਲਮੇਲ ਸੂਬੇਦਾਰ ਸੁਖਚੈਨ ਸਿੰਘ, ਪੰਜਾਬ 2 ਬਟਾਲੀਅਨ ਐਨ.ਸੀ.ਸੀ., ਜਲੰਧਰ ਅਤੇ ਡਾ. ਚਾਰੂ ਸ਼ਰਮਾ, ਸੀ.ਟੀ.ਓ., ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਜਲੰਧਰ ਵਲੋਂ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਰਣਬੀਰ ਸਿੰਘ ਨੇ ਕੈਡਿਟਾਂ ਨੂੰ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਕੁਦਰਤ ਦੀ ਸੰਭਾਲ ਨੂੰ ਆਪਣੇ ਸਮਾਜਿਕ ਫਰਜ਼ ਦਾ ਹਿੱਸਾ ਬਣਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਡਾ. ਅਮਨਦੀਪ ਕੌਰ ਅਤੇ ਡਾ. ਮਨਦੀਪ ਸਿੰਘ ਨੇ ਵੀ ਗਤੀਵਿਧੀ ’ਚ ਸ਼ਾਮਿਲ ਹੋ ਕੇ ਕੈਡਿਟਾਂ ਦਾ ਹੌਸਲਾ ਵਧਾਇਆ ।