24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮੁੱਖ ਨਗਰ ਕੀਰਤਨ ਦੌਰਾਨ ਬਾਬਾ ਜੀਤ ਸਿੰਘ ਜੌਹਲਾਂ ਵਾਲੇ ਨਿਭਾਉਣਗੇ ਚਵਰ ਸਾਹਿਬ ਦੀ ਸੇਵਾ

ਜਲੰਧਰ, 24 ਸਤੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 25-09-2026
ਜਲੰਧਰ, 24 ਸਤੰਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 21 ਨਵੰਬਰ, ਦਿਨ ਸਨਿਚਰਵਾਰ ਨੂੰ ਸਜਾਏ ਜਾ ਰਹੇ ਸ਼ਹਿਰ ਦੇ ਮੁੱਖ ਨਗਰ ਕੀਰਤਨ ਦੌਰਾਨ ਬਾਬਾ ਜੀਤ ਸਿੰਘ ਜੌਹਲਾਂ ਵਾਲੇ ਪਾਲਕੀ ਸਾਹਿਬ ’ਚ ਚਵਰ ਸਾਹਿਬ ਦੀ ਸੇਵਾ ਨਿਭਾਉਣਗੇ। ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਵਲੋਂ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਨਿਹੰਗ ਸਿੰਘ ਦਲ, ਇਸਤਰੀ ਸਤਿਸੰਗ ਸਭਾਵਾਂ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਸਵੇਰੇ 10 ਵਜੇ ਸਜਾਏ ਜਾ ਰਹੇ ਨਗਰ ਕੀਰਤਨ ਸੰਬੰਧੀ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਨਗਰ ਕੀਰਤਨ ’ਚ ਸ਼ਾਮਿਲ ਸੰਗਤ ਵਲੋਂ ਹਰਿਜੱਸ ਗਾਇਨ ਕਰਦਿਆਂ ਪੁਰਾਤਨ ਰੂਟ ’ਤੇ ਸ਼ਹਿਰ ਦਾ ਚੱਕਰ ਲਗਾਇਆ ਜਾਏਗਾ। ਇਸ ਮੌਕੇ ਦਵਿੰਦਰ ਸਿੰਘ ਰਿਆਤ, ਹਰਜੋਤ ਸਿੰਘ ਲੱਕੀ, ਕੁਲਜੀਤ ਸਿੰਘ ਚਾਵਲਾ, ਗੁਰਬਚਨ ਸਿੰਘ ਮੱਕੜ, ਜਸਬੀਰ ਸਿੰਘ ਦਕੋਹਾ, ਸਤਪਾਲ ਸਿੰਘ ਸਿਦਕੀ, ਨਿਰਮਲ ਸਿੰਘ ਬੇਦੀ, ਤੇਜਬੀਰ ਸਿੰਘ ਬਾਂਸਲ, ਹਰਜੀਤ ਸਿੰਘ ਬਾਬਾ, ਦਵਿੰਦਰ ਸਿੰਘ ਸੈਂਟਰਲ ਟਾਊਨ, ਨਵਦੀਪ ਸਿੰਘ ਗੁਲਾਟੀ, ਰਵਿੰਦਰ ਸਿੰਘ ਰੀਹਲ, ਗੁਰਜੀਤ ਸਿੰਘ ਟੱਕਰ, ਹਰਵਿੰਦਰ ਸਿੰਘ ਮੱਖਣ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖ ਜਥੇਬੰਦੀਆਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ’ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਦੀ ਕੀਤੀ... ਅਗਲੀ ਖ਼ਬਰ ਪੰਜਾਬ ਪ੍ਰਜਾਪਤੀ ਸਭਾ ਵਲੋਂ ਸਰਕਾਰੀ ਹਾਈ ਸਕੂਲ ਬੋਲੀਨਾ ਦੋਆਬਾ ਨੂੰ ਪੱਖੇ ਭੇਟ
Ad Position 24