26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪਟੇਲ ਹਸਪਤਾਲ ਅਤੇ ਪ੍ਰੀਤ ਫਰੈਂਡਜ਼ ਕਲੱਬ ਨੇ ਸੋਢਲ ਮੇਲੇ ’ਤੇ ਲਗਾਇਆ ਮੁਫ਼ਤ ਮੈਡੀਕਲ ਅਤੇ ਖ਼ੂਨਦਾਨ ਕੈਂਪ

ਜਲੰਧਰ, 25 ਸਤੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 26-09-2026
ਜਲੰਧਰ, 25 ਸਤੰਬਰ (ਐੱਮ. ਐੱਸ. ਲੋਹੀਆ)-ਪਟੇਲ ਹਸਪਤਾਲ, ਜਲੰਧਰ ਵਲੋਂ ਪ੍ਰੀਤ ਫਰੈਂਡਜ਼ ਕਲੱਬ, ਪ੍ਰੀਤ ਨਗਰ ਦੇ ਉਪਰਾਲੇ ਸਦਕਾ ਸੋਡਲ ਮੇਲੇ ’ਤੇ 25ਵਾਂ ਮੁਫ਼ਤ ਮੈਡੀਕਲ ਅਤੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਕੈਂਪ ਦੇ ਪ੍ਰਬੰਧਕ ਅਮਰਜੀਤ ਸਿੰਘ ਤੇ ਸਤਿੰਦਰ ਸਿੰਘ ਪੀਤਾ ਨੇ ਜਾਣਕਾਰੀ ਦਿੱਤੀ ਕਿ ਕੈਂਪ ਦੌਰਾਨ ਡਾ. ਮਾਨਵ, ਡਾ. ਪੁਨੀਤ ਗੌਤਮ, ਡਾ. ਮਨਪ੍ਰੀਤ ਸਿੰਘ ਅਤੇ ਡਾ. ਸ਼ੈਰੀ ਦੀ ਟੀਮ ਵਲੋਂ ਜਿੱਥੇ ਵਿਅਕਤੀਆਂ ਦੀ ਜਾਂਚ ਕੀਤੀ ਗਈ, ਉੱਥੇ ਲੋੜਵੰਦ ਵਿਅਕਤੀਆਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਖੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ’ਚ ਕਰੀਬ 25 ਵਿਅਕਤੀਆਂ ਨੇ ਖੂਨਦਾਨ ਕੀਤਾ। ਇਸ ਮੌਕੇ ਜਥੇਦਾਰ ਮੰਨਣ ਨੇ ਇਸ ਕਾਰਜ ਦੀ ਸ਼ਲਾਘਾ ਕਰਦੇ ਹੋਏ ਖੂਨਦਾਨ ਕਰਨ ਵਾਲੇ ਵਿਅਕਤੀਆਂ ਨੂੰ ਵੀ ਉਤਸ਼ਾਹਿਤ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਮੀਤ ਪ੍ਰਧਾਨ ਜੱਥੇਦਾਰ ਰਣਜੀਤ ਸਿੰਘ ਰਾਣਾ, ਪਰਵਿੰਦਰ ਸਿੰਘ ਬਬਲੂ, ਜਗਜੀਤ ਸਿੰਘ ਖ਼ਾਲਸਾ, ਅਮਰਜੀਤ ਸਿੰਘ, ਲਖਵੀਰ ਸਿੰਘ, ਗੁਰਦਿੱਤ ਸਿੰਘ, ਅਰਵਿੰਦਰ ਸਿੰਘ, ਰਸ਼ਪਾਲ ਸਿੰਘ, ਦਲਜੀਤ ਸਿੰਘ (ਲੰਮਾ ਪਿੰਡ), ਸੁਰਿੰਦਰ ਸਿੰਘ ਰਾਜ ਸੰਤੋਖਪੁਰਾ, ਤ੍ਰਿਪਤ ਜੋਤ ਸਿੰਘ ਜੋਧਾ, ਸਤਪਾਲ ਸਿੰਘ ਨੀਲਾ ਮਹਿਲ, ਸੁਰਿੰਦਰ ਪਾਲ ਪਪਾ, ਰਾਜਵੀਰ ਸਿੰਘ ਖ਼ਾਲਸਾ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਿੰਦਰ ਬੇਰੀ ਨੇ ਸਾਥੀਆਂ ਸਮੇਤ ਸਿੱਧ ਬਾਬਾ ਸੋਢਲ ਦੇ ਦਰਬਾਰ ’ਤੇ ਮੱਥਾ ਟੇਕਿਆ ਅਗਲੀ ਖ਼ਬਰ ਸੋਢਲ ਮੇਲੇ ਮੌਕੇ ਹਰਿੰਦਰ ਸਿੰਘ ਢੀਂਡਸਾ ਤੇ ਸਾਥੀਆਂ ਵਲੋਂ ਸਟੇਜ ਲਗਾ ਕੇ ਸੰਗਤਾਂ ਦਾ ਸਵਾਗਤ
Ad Position 24