ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਸ਼ਾਹਕੋਟ ਦੀ ਨਵੀਂ ਕਮੇਟੀ ਦੀ ਸਰਬਸੰਮਤੀ ਨਾਲ ਚੋਣ
ਸ਼ਾਹਕੋਟ, 25 ਸਤੰਬਰ (ਸੁਖਦੀਪ ਸਿੰਘ)-ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ: 49) ਸਬ-ਡਵੀਜ਼ਨ ਸ਼ਾਹਕੋਟ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਰੁਪਿੰਦਰਜੀਤ ਸਿੰਘ ਜੇ. ਈ.
ਸ਼ਾਹਕੋਟ, 25 ਸਤੰਬਰ (ਸੁਖਦੀਪ ਸਿੰਘ)-ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ: 49) ਸਬ-ਡਵੀਜ਼ਨ ਸ਼ਾਹਕੋਟ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਰੁਪਿੰਦਰਜੀਤ ਸਿੰਘ ਜੇ.ਈ. ਅਤੇ ਡਵੀਜ਼ਨ ਸਕੱਤਰ ਮਨਜੀਤ ਸਿੰਘ ਫੋਰਮੈਨ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸਬ-ਡਵੀਜ਼ਨ ਦੀ ਨਵੀਂ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ’ਚ ਅਮਨਦੀਪ ਸਿੰਘ (ਲਾਈਨਮੈਨ) ਨੂੰ ਪ੍ਰਧਾਨ, ਮਨਦੀਪ ਸਿੰਘ (ਜੇ.ਈ.) ਨੂੰ ਵਾਈਸ ਪ੍ਰਧਾਨ, ਰਾਜਵਿੰਦਰ ਸਿੰਘ ਖੋਸਾ (ਏ.ਐਲ.ਐਮ.) ਨੂੰ ਸਕੱਤਰ, ਅਮਰੀਕ ਸਿੰਘ (ਏ.ਐਲ.ਐਮ.) ਨੂੰ ਸਹਾਇਕ ਸਕੱਤਰ ਅਤੇ ਦਵਿੰਦਰ ਸਿੰਘ (ਲਾਈਨਮੈਨ) ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਮੌਕੇ ਨਵੇਂ ਬਣੇ ਪ੍ਰਧਾਨ ਅਮਨਦੀਪ ਸਿੰਘ ਨੇ ਕਿਹਾ ਕਿ “ਸੰਘਰਸ਼ ਹੀ ਜ਼ਿੰਦਗੀ ਹੈ” ਦੇ ਨਾਅਰੇ ਤਹਿਤ ਯੂਨੀਅਨ ਹਮੇਸ਼ਾ ਮੁਲਾਜ਼ਮਾਂ ਦੇ ਹੱਕਾਂ ਲਈ ਲੜਦੀ ਆਈ ਹੈ। ਉਨ੍ਹਾਂ ਕਿਹਾ ਕਿ ਨਵੀਂ ਕਮੇਟੀ ਮੁਲਾਜ਼ਮਾਂ ਦੀ ਹਰ ਮੁਸ਼ਕਲ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।