25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੈਟਰੋਲ ਪੰਪ ’ਤੇ ਤੇਲ ਪਵਾਉਣ ਨੂੰ ਲੈ ਕੇ ਝਗੜਾ ਕਰਨ ਵਾਲੇ 2 ਵਿਅਕਤੀ ਕਾਬੂ

ਸ਼ਾਹਕੋਟ/ਮਲਸੀਆਂ, 25 ਸਤੰਬਰ (ਸੁਖਦੀਪ ਸਿੰਘ)-ਮਾਡਲ ਥਾਣਾ ਸ਼ਾਹਕੋਟ ਅਧੀਨ ਪੈਂਦੀ ਪੁਲਿਸ ਚੌਕੀ ਮਲਸੀਆਂ ਦੇ ਪਿੰਡ ਤਲਵੰਡੀ ਮਾਧੋ ਵਿਖੇ ਕਾਲਾ ਸੰਘਿਆ ਰੋਡ ਉੱਪਰ ਇੱਕ ਪੈਟਰੋਲ ਪੰਪ ’ਤੇ ਤੇਲ ਪਵਾਉਣ ਨੂੰ ਲੈ ਕੇ ਹੋਏ ਝਗੜੇ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਡਲ ਥਾਣਾ ਸ਼ਾਹਕੋਟ ਦੇ ਐਸ.

Ad Position 21
No active advertisement
ਅਜੀਤ ਡੈਸਕ 26-09-2026
ਸ਼ਾਹਕੋਟ/ਮਲਸੀਆਂ, 25 ਸਤੰਬਰ (ਸੁਖਦੀਪ ਸਿੰਘ)-ਮਾਡਲ ਥਾਣਾ ਸ਼ਾਹਕੋਟ ਅਧੀਨ ਪੈਂਦੀ ਪੁਲਿਸ ਚੌਕੀ ਮਲਸੀਆਂ ਦੇ ਪਿੰਡ ਤਲਵੰਡੀ ਮਾਧੋ ਵਿਖੇ ਕਾਲਾ ਸੰਘਿਆ ਰੋਡ ਉੱਪਰ ਇੱਕ ਪੈਟਰੋਲ ਪੰਪ ’ਤੇ ਤੇਲ ਪਵਾਉਣ ਨੂੰ ਲੈ ਕੇ ਹੋਏ ਝਗੜੇ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਡਲ ਥਾਣਾ ਸ਼ਾਹਕੋਟ ਦੇ ਐਸ.ਐਚ.ਓ. ਸਬ-ਇੰਸਪੈਕਟਰ ਸੁਖਵਿੰਦਰ ਪਾਲ ਸੋਢੀ ਨੇ ਦੱਸਿਆ ਕਿ ਬੀਤੀ 23 ਸਤੰਬਰ ਦੀ ਰਾਤ ਕਰੀਬ 9.30 ਵਜੇ ਪਰਮਿੰਦਰ ਸਿੰਘ ਉਰਫ਼ ਪਿੰਦਾ ਵਾਸੀ ਪਿੰਡ ਤਲਵੰਡੀ ਮਾਧੋ (ਸ਼ਾਹਕੋਟ) ਨੇ ਪੁਲਿਸ ਨੂੰ ਫੋਨ ਕਰਕੇ ਸੂਚਿਤ ਕੀਤਾ ਕਿ ਉਸ ਦੇ ਪੈਟਰੋਲ ਪੰਪ ’ਤੇ ਦੋ ਵਿਅਕਤੀ ਵਰਕਰਾਂ ਨਾਲ ਲੜਾਈ-ਝਗੜਾ ਕਰ ਰਹੇ ਹਨ। ਸੂਚਨਾ ਮਿਲਦੇ ਹੀ ਮਲਸੀਆਂ ਪੁਲਿਸ ਚੌਕੀ ਦੇ ਇੰਚਾਰਜ ਏ.ਐਸ.ਆਈ. ਅੰਗਰੇਜ ਸਿੰਘ ਪੁਲਿਸ ਪਾਰਟੀ ਸਮੇਤ ਅਤੇ ਪੁਲਿਸ ਹੈਲਪਲਾਈਨ ਨੰਬਰ-112 ਦੀ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਅਨੁਸਾਰ ਮੌਕੇ ’ਤੇ ਲਵਪ੍ਰੀਤ ਸਿੰਘ ਉਰਫ਼ ਲੱਭਾ ਪੁੱਤਰ ਸੁਖਦੇਵ ਸਿੰਘ ਅਤੇ ਵਿਸ਼ਾਲ ਪੁੱਤਰ ਕੁਲਵਿੰਦਰ ਸਿੰਘ (ਦੋਵੇਂ) ਵਾਸੀ ਪਿੰਡ ਕਾਂਗਣਾ ਥਾਣਾ ਸ਼ਾਹਕੋਟ ਤਲਵੰਡੀ ਮਾਧੋ ਵਿਖੇ ਪੈਟਰੋਲ ਪੰਪ ਦੇ ਵਰਕਰਾਂ ਨਾਲ ਤੇਲ ਪਵਾਉਣ ਨੂੰ ਲੈ ਕੇ ਝਗੜਾ ਕਰ ਰਹੇ ਸਨ। ਪੁਲਿਸ ਨੇ ਦੋਵਾਂ ਵਿਅਕਤੀਆਂ ਨੂੰ ਮੌਕੇ ਤੋਂ ਕਾਬੂ ਕਰ ਲਿਆ। ਐਸ.ਐਚ.ਓ. ਨੇ ਦੱਸਿਆ ਕਿ ਦੋਵਾਂ ਖ਼ਿਲਾਫ਼ ਧਾਰਾ 126, 170 ਬੀ.ਐਨ.ਐਸ.ਐਸ. ਤਹਿਤ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਦੋਵਾਂ ਨੂੰ ਐਸ.ਡੀ.ਐਮ. ਸ਼ਾਹਕੋਟ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਪੇਸ਼ੀ ਉਪਰੰਤ ਦੋਵਾਂ ਵਿਅਕਤੀਆਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਐਸ.ਐਚ.ਓ. ਨੇ ਇਹ ਵੀ ਦੱਸਿਆ ਕਿ ਲਵਪ੍ਰੀਤ ਸਿੰਘ ਉਰਫ਼ ਲੱਭਾ ਪੁਲਿਸ ਵਿਭਾਗ ’ਚ ਨੌਕਰੀ ਕਰਦਾ ਸੀ ਅਤੇ ਥਾਣਾ ਭੋਗਪੁਰ ਵਿਖੇ ਆਪਣੀ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਕਾਰਨ ਇਸ ਸਮੇਂ ਮੁਅੱਤਲ ਚੱਲ ਰਿਹਾ ਹੈ। ਉਸ ਦੇ ਖ਼ਿਲਾਫ਼ ਪੁਲਿਸ ਵਿਭਾਗ ਦੇ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਕਰਨ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਲਿਖ ਕੇ ਭੇਜਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ 5 ਦਿਨਾਂ ਦਾ ਪਰਾਲੀ ਪ੍ਰਬੰਧਨ ਸਿਖਲਾਈ ਕੋਰਸ ਕਰਵਾਇਆ ਅਗਲੀ ਖ਼ਬਰ ਵਿਦਿਆਰਥੀ ਪੜ੍ਹਾਈ ਦੇ ਨਾਲ ਆਪਣਾ ਸਮਾਂ ਖੇਡ ਮੈਦਾਨ ’ਚ ਵੀ ਦੇਣ- ਬੀਬੀ ਰਣਜੀਤ ਕੌਰ ਕਾਕੜ ਕਲਾਂ
Ad Position 24