ਨਿਤਿਨ ਕੋਹਲੀ ਵਲੋਂ ਵਾਰਡ ਨੰਬਰ 9 ’ਚ ਲਗਭਗ 38.95 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਜਲੰਧਰ, 26 ਸਤੰਬਰ (ਜਤਿੰਦਰ ਪੰਮੀ)-ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਵਲੋਂ ਹਲਕੇ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਲਾਕਾ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਤਹਿਤ ਨਿਤਿਨ ਕੋਹਲੀ ਨੇ ਵਾਰਡ ਨੰਬਰ 9 ਵਿਚ ਲਗਭਗ 38. 95 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਕਾਰਜਾਂ ਦੀ ਸ਼ੁਰੂਆਤ ਕੀਤੀ।
ਜਲੰਧਰ, 26 ਸਤੰਬਰ (ਜਤਿੰਦਰ ਪੰਮੀ)-ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਵਲੋਂ ਹਲਕੇ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਲਾਕਾ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਤਹਿਤ ਨਿਤਿਨ ਕੋਹਲੀ ਨੇ ਵਾਰਡ ਨੰਬਰ 9 ਵਿਚ ਲਗਭਗ 38.95 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਕਾਰਜਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਕੰਮਾਂ ਨਾਲ ਇਲਾਕੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸਥਾਨਕ ਵਸਨੀਕਾਂ ਨੂੰ ਰੋਜ਼ਾਨਾ ਆਉਣ-ਜਾਣ ਦੌਰਾਨ ਦਰਪੇਸ਼ ਸਮੱਸਿਆਵਾਂ ਨੂੰ ਘਟਾਉਣ ਵਿਚ ਮਦਦ ਮਿਲਣ ਦੀ ਉਮੀਦ ਹੈ। ਇਸ ਮੌਕੇ ਨਿਤਿਨ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸਾਬਕਾ ਮੇਅਰ ਜਗਦੀਸ਼ ਰਾਜਾ, ਵਿੱਕੀ ਤੁਲਸੀ, ਵੰਦਨਾ ਤੁਲਸੀ, ਜਸਵਿੰਦਰ ਸਿੰਘ, ਰਾਮ ਲੁਭਾਇਆ, ਜੋਗਾ ਸਿੰਘ, ਪ੍ਰਬਜੀਤ ਸਿੰਘ ਮੁੰਡੀ, ਬਿਸ਼ਨ ਚੰਦ, ਪਰਮਜੀਤ ਸਿੰਘ ਮਾਨ, ਬਲਦੇਵ ਰਾਜ, ਸੁਰਜੀਤ ਰਾਮ, ਮਨੀਸ਼ ਸ਼ਰਮਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।