26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬਸਤੀ ਸ਼ੇਖ ਦੀ ਦੁਸਹਿਰਾ ਗਰਾਊਂਡ ’ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਮੌਕੇ ’ਤੇ ਪੁੱਜੇ ਵਿਅਕਤੀ ਨੇ ਭਜਾਏ ਨਸ਼ੇੜੀ

ਜਲੰਧਰ, 26 ਸਤੰਬਰ (ਜਤਿੰਦਰ ਪੰਮੀ)-ਜਿੱਥੇ ਇਕ ਪਾਸੇ ਪੰਜਾਬ ਸਰਕਾਰ ਵਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵਲੋਂ ਨਸ਼ਾ ਵੇਚਣ ਵਾਲੇ ਤੇ ਨਸ਼ਾ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ, ਉਥੇ ਹੀ ਨਸ਼ੇ ਦੀ ਵਿਕਰੀ ਤੇ ਨਸ਼ਾ ਕਰਨ ਦੀਆਂ ਵੀਡੀਓ ਵੀ ਵਾਰ-ਵਾਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਨਸ਼ੇ ਦਾ ਸੇਵਨ ਕਰਨ ਦੀ ਅਜਿਹੀ ਹੀ ਵੀਡੀਓ ਬਸਤੀ ਸ਼ੇਖ ਇਲਾਕੇ ਦੀ ਦੁਸਹਿਰਾ ਗਰਾਊਂਡ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।

Ad Position 21
No active advertisement
ਅਜੀਤ ਡੈਸਕ 27-09-2026
ਜਲੰਧਰ, 26 ਸਤੰਬਰ (ਜਤਿੰਦਰ ਪੰਮੀ)-ਜਿੱਥੇ ਇਕ ਪਾਸੇ ਪੰਜਾਬ ਸਰਕਾਰ ਵਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵਲੋਂ ਨਸ਼ਾ ਵੇਚਣ ਵਾਲੇ ਤੇ ਨਸ਼ਾ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ, ਉਥੇ ਹੀ ਨਸ਼ੇ ਦੀ ਵਿਕਰੀ ਤੇ ਨਸ਼ਾ ਕਰਨ ਦੀਆਂ ਵੀਡੀਓ ਵੀ ਵਾਰ-ਵਾਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਨਸ਼ੇ ਦਾ ਸੇਵਨ ਕਰਨ ਦੀ ਅਜਿਹੀ ਹੀ ਵੀਡੀਓ ਬਸਤੀ ਸ਼ੇਖ ਇਲਾਕੇ ਦੀ ਦੁਸਹਿਰਾ ਗਰਾਊਂਡ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਦੱਸਣਯੋਗ ਹੈ ਕਿ ਵਾਇਰਲ ਵੀਡੀਓ ਵਿਚ 3-4 ਨੌਜਵਾਨ ਨਸ਼ੀਲੇ ਪਦਾਰਥ ਦਾ ਸੇਵਨ ਕਰਨ ਲਈ ਬੈਠੇ ਦਿਖਾਈ ਦੇ ਰਹੇ ਹਨ। ਇਸੇ ਦੌਰਾਨ ਇਕ ਵਿਅਕਤੀ ਉਥੇ ਪੁੱਜਿਆ, ਜਿਸ ਨੇ ਉਨ੍ਹਾਂ ਦੀ ਵੀਡੀਓ ਬਣਾਉਣ ਦੇ ਨਾਲ ਹੀ ਉਕਤ ਨੌਜਵਾਨਾਂ ਦੀ ਝਾੜਝੰਬ ਕਰਦਿਆਂ ਉਥੋਂ ਭਜਾ ਦਿੱਤਾ। ਇਸ ਵੀਡੀਓ ਦੇ ਵਾਇਰਲ ਹੋਣ ਉਪਰੰਤ ਇਸ ਸੰਬੰਧੀ ਬਿਆਨ ਜਾਰੀ ਕਰਦਿਆਂ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਨੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਨੌਜਵਾਨ ਦੁਸ਼ਹਿਰਾ ਗਰਾਊਂਡ ’ਚ ਨਸ਼ੇ ਦਾ ਸੇਵਨ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਹ ਵੀਡੀਓ ਲਗਭਗ ਤਿੰਨ ਦਿਨ ਪੁਰਾਣੀ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਸਖ਼ਤੀ ਨਾਲ ਕਰਵਾਈ ਕੀਤੀ ਜਾ ਰਹੀ ਹੈ। ਥਾਣਾ ਡਵੀਜ਼ਨ ਨੰਬਰ 5 ਦੇ ਖੇਤਰ ਵਿੱਚ ਪਿਛਲੇ ਇੱਕ ਹਫ਼ਤੇ ਦੌਰਾਨ ਐੱਨ. ਡੀ. ਪੀ. ਐੱਸ. ਐਕਟ ਤਹਿਤ 3 ਐੱਫ. ਆਈ. ਆਰ. ਦਰਜ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਨਸ਼ੇ ਦੀ ਆਦਤ ਤੋਂ ਪੀੜਤ 25 ਨੌਜਵਾਨਾਂ ਨੂੰ ਓਟਸ ਕਲੀਨਿਕ/ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਏ. ਸੀ. ਪੀ. ਭਾਟੀਆ ਨੇ ਕਿਹਾ ਕਿ ਦੁਸਹਿਰਾ ਗਰਾਊਂਡ ਵਿੱਚ ਮੌਜੂਦ ਕਈ ਵਿਰਾਨ ਪਈਆਂ ਥਾਵਾਂ ਤੇ ਕਮਰਿਆਂ ਨੂੰ ਸਥਾਨਕ ਆਗੂਆਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਬੰਦ ਕਰਵਾਇਆ ਗਿਆ ਹੈ, ਤਾਂ ਜੋ ਇਨ੍ਹਾਂ ਥਾਵਾਂ ਦੀ ਨਸ਼ੇ ਦੀ ਵਰਤੋਂ ਲਈ ਦੁਰਵਰਤੋਂ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਹਾਲ ਹੀ ’ਚ ਇਸੇ ਇਲਾਕੇ ਵਿੱਚੋਂ 5,000 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਕਮਿਸ਼ਨਰੇਟ ਪੁਲਿਸ ਕਾਸੋ ਆਪ੍ਰੇਸ਼ਨ ਤੇ ਲਗਾਤਾਰ ਪੈਟਰੋਲਿੰਗ ਰਾਹੀਂ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਨਸ਼ਿਆਂ ਦੀ ਸਪਲਾਈ ਅਤੇ ਵਰਤੋਂ ਨੂੰ ਰੋਕਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਥਾਂ ’ਤੇ ਨਸ਼ਿਆਂ ਦੀ ਵਰਤੋਂ, ਵਿਕਰੀ ਜਾਂ ਇਸ ਨਾਲ ਸੰਬੰਧਿਤ ਕੋਈ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ 112 ਹੈਲਪਲਾਈਨ ’ਤੇ ਦਿੱਤੀ ਜਾਵੇ, ਤਾਂ ਜੋ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਕੇ ਅਜਿਹੀਆਂ ਗਤੀਵਿਧੀਆਂ ’ਤੇ ਰੋਕ ਲਗਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ 98 ਕਰੋੜ ਦੀਆਂ ਈ-ਬੋਲੀ ਰਾਹੀਂ ਜਾਇਦਾਦਾਂ ਵੇਚੇਗਾ ਇੰਪਰੂਵਮੈਂਟ ਟਰੱਸਟ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਚਾਰ-ਚਰਚਾ
Ad Position 24