28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

‘ ਮਨ ਕੀ ਬਾਤ’ ਵਿੱਚ ਛਾਇਆ ਪੰਜਾਬ ਦਾ ਹਾਕੀ ਮਾਣ

ਜਲੰਧਰ, 27 ਸਤੰਬਰ (ਡਾ. ਜਤਿੰਦਰ ਸਾਬੀ)-ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਦੀ 138ਵੀਂ ਕੜੀ ਵਿੱਚ ਪੰਜਾਬ ਦੇ ਸਾਬਕਾ ਓਲੰਪੀਅਨ ਹਾਕੀ ਖਿਡਾਰੀ ਅਤੇ ਦਰੋਣਾਚਾਰੀਆ ਐਵਾਰਡੀ ਕੋਚ ਰਾਜਿੰਦਰ ਸਿੰਘ ਸੀਨੀਅਰ ਦੇ ਹਾਕੀ ਪ੍ਰਤੀ ਸਮਰਪਣ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ।

Ad Position 21
No active advertisement
ਉਲੰਪੀਅਨ ਰਾਜਿੰਦਰ ਸਿੰਘ ਸੀਨੀਅਰ 28-09-2026
ਜਲੰਧਰ, 27 ਸਤੰਬਰ (ਡਾ. ਜਤਿੰਦਰ ਸਾਬੀ)-ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਦੀ 138ਵੀਂ ਕੜੀ ਵਿੱਚ ਪੰਜਾਬ ਦੇ ਸਾਬਕਾ ਓਲੰਪੀਅਨ ਹਾਕੀ ਖਿਡਾਰੀ ਅਤੇ ਦਰੋਣਾਚਾਰੀਆ ਐਵਾਰਡੀ ਕੋਚ ਰਾਜਿੰਦਰ ਸਿੰਘ ਸੀਨੀਅਰ ਦੇ ਹਾਕੀ ਪ੍ਰਤੀ ਸਮਰਪਣ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਖੇਡ ਪ੍ਰਤਿਭਾ ਨੂੰ ਉਭਾਰਨ ਲਈ ਪਿੰਡਾਂ ਅਤੇ ਕਸਬਿਆਂ ਤੱਕ ਪਹੁੰਚਣਾ ਜ਼ਰੂਰੀ ਹੈ। ਉਨ੍ਹਾਂ ਨੇ ਰਾਜਿੰਦਰ ਸਿੰਘ ਸੀਨੀਅਰ ਨੂੰ ਇਸੇ ਮਿਸ਼ਨ ਲਈ ਸਮਰਪਿਤ ਵਿਅਕਤੀ ਦੱਸਦਿਆਂ ਉਨ੍ਹਾਂ ਦੇ ਹਾਕੀ ਸਫ਼ਰ ਦਾ ਜ਼ਿਕਰ ਕੀਤਾ।ਰਾਜਿੰਦਰ ਸਿੰਘ ਸੀਨੀਅਰ1980 ਦੀਆਂ ਓਲੰਪਿਕ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦਾ ਹਿੱਸਾ ਰਹੇ। 1982 ਦੇ ਵਿਸ਼ਵ ਕੱਪ ਵਿੱਚ ਵੀ ਉਨ੍ਹਾਂ ਨੇ ਭਾਰਤ ਦੀ ਨੁਮਾਇੰਦਗੀ ਕੀਤੀ। ਇਸ ਤੋਂ ਬਾਅਦ ਕੋਚ ਵਜੋਂ ਉਨ੍ਹਾਂ ਨੇ 2001 ਵਿੱਚ ਭਾਰਤ ਦੀ ਮਰਦਾਂ ਦੀ ਜੂਨੀਅਰ ਹਾਕੀ ਵਿਸ਼ਵ ਕੱਪ ਜਿੱਤਣ ਅਤੇ 2003 ਵਿੱਚ ਸੀਨੀਅਰ ਏਸ਼ੀਆ ਕੱਪ ਦਾ ਖਿਤਾਬ ਹਾਸਲ ਕਰਨ ਵਾਲੀਆਂ ਟੀਮਾਂ ਵਿੱਚ ਉਨ੍ਹਾਂ ਜੇਤੂ ਟੀਮ ਨਾਲ ਬਤੌਰ ਕੋਚ ਵੀ ਕੰਮ ਕੀਤਾ।ਹੁਣ ਉਹ ਰਾਂਊਡ ਗਲਾਸ ਹਾਕੀ ਅਕੈਡਮੀ ਦੇ ਰਾਹੀਂ ਪਿੰਡਾਂ ਵਿੱਚੋਂ ਨਵੀਂ ਹਾਕੀ ਪ੍ਰਤਿਭਾ ਨੂੰ ਲੱਭਣ ਅਤੇ ਤਰਾਸ਼ਣ ਦੇ ਮਿਸ਼ਨ ਨੂੰ ਅੱਗੇ ਵਧਾ ਰਹੇ ਹਨ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਯਤਨਾਂ ਨਾਲ ਪਿੰਡਾਂ ਵਿੱਚ ਨਵੇਂ ਹਾਕੀ ਐਸਰੋਟਰਫ ਮੈਦਾਨ ਤਿਆਰ ਹੋ ਰਹੇ ਹਨ ਅਤੇ ਖ਼ਾਸ ਤੌਰ ’ਤੇ ਉਨ੍ਹਾਂ ਪਿੰਡਾਂ ਦੇ ਬੱਚਿਆਂ ਦੀ ਪਛਾਣ ਕੀਤੀ ਜਾ ਰਹੀ ਹੈ, ਜਿੱਥੇ ਉੱਚ ਪੱਧਰੀ ਕੋਚਿੰਗ ਸਹੂਲਤਾਂ ਦੀ ਘਾਟ ਹੈ।ਪੀਐਮ ਮੋਦੀ ਜੀ ਨੇ ਕਿਹਾ ਕਿ ਅਜਿਹੇ ਯਤਨਾਂ ਸਦਕਾ ਕਈ ਖਿਡਾਰੀ ਭਾਰਤ ਦੇ ਜੂਨੀਅਰ ਅਤੇ ਸੀਨੀਅਰ ਪੱਧਰ ’ਤੇ ਆਪਣੀ ਥਾਂ ਬਣਾਉਣ ਵਿੱਚ ਸਫ਼ਲ ਹੋ ਰਹੇ ਹਨ। ਉਨ੍ਹਾਂ ਨੇ ਰਾਜਿੰਦਰ ਸਿੰਘ ਸੀਨੀਅਰ ਦੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਿੰਨੀ ਵੀ ਪ੍ਰਸ਼ੰਸਾ ਕੀਤੀ ਜਾਵੇ, ਉਹ ਘੱਟ ਹੈ।‘ਮਨ ਕੀ ਬਾਤ’ ਦੇ ਰਾਸ਼ਟਰੀ ਮੰਚ ’ਤੇ ਪੰਜਾਬ ਦੀ ਹਾਕੀ ਅਤੇ ਰਾਂਊਡ ਗਲਾਸ ਹਾਕੀ ਅਕੈਡਮੀ ਦੇ ਇਸ ਮਿਸ਼ਨ ਦਾ ਜ਼ਿਕਰ ਪੰਜਾਬ ਦੀ ਹਾਕੀ ਵਿਰਾਸਤ ਅਤੇ ਪਿੰਡਾਂ ਦੇ ਨੌਜਵਾਨ ਖਿਡਾਰੀਆਂ ਲਈ ਇੱਕ ਵੱਡੇ ਹੌਸਲੇ ਵਜੋਂ ਦੇਖਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਰਾਮ ਕਲਾ ਮੰਚ ਵਲੋਂ ਰਾਮਲੀਲ੍ਹਾ ਦੀਆਂ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਆਇਮਾ ਦੇ ਡਾਕਟਰਾਂ ਨੂੰ ਡਾ. ਰੁਚੀ ਭਾਰਗਵ ਨੇ ਜੋਖ਼ਮ ਵਾਲੇ ਜਣੇਪੇ ਦੌਰਾਨ ਸਾਵਧਾਨੀਆਂ ਪ੍ਰਤੀ ਕੀਤਾ ਜਾਗਰੂਕ
Ad Position 24