ਸ਼੍ਰੋਮਣੀ ਅਕਾਲੀ ਦਲ (ਬ) ਤੇ ਯੂਥ ਵਿੰਗ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ
ਜਲੰਧਰ, 28 ਸਤੰਬਰ (ਜਸਪਾਲ ਸਿੰਘ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਅਤੇ ਯੂਥ ਅਕਾਲੀ ਦਲ (ਬ) ਜਲੰਧਰ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਨਮਨ ਕੀਤਾ ਗਿਆ ।
ਜਲੰਧਰ, 28 ਸਤੰਬਰ (ਜਸਪਾਲ ਸਿੰਘ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਅਤੇ ਯੂਥ ਅਕਾਲੀ ਦਲ (ਬ) ਜਲੰਧਰ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਨਮਨ ਕੀਤਾ ਗਿਆ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਅਤੇ ਯੂਥ ਅਕਾਲੀ ਦਲ ਜਲੰਧਰ ਦੇ ਪ੍ਰਧਾਨ ਅੰਮ੍ਰਿਤਬੀਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ । ਇਸ ਮੌਕੇ ਇਕਬਾਲ ਸਿੰਘ ਢੀਂਡਸਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਨੌਜਵਾਨ ਉਮਰ ਵਿੱਚ ਦੇਸ਼ ਅਤੇ ਲੋਕਾਂ ਲਈ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਦਾ ਜੀਵਨ, ਸੋਚ ਅਤੇ ਦੇਸ਼ ਪ੍ਰਤੀ ਸਮਰਪਣ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇਗਾ । ਅੰਮ੍ਰਿਤਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਨਿਡਰਤਾ, ਦੇਸ਼ ਪ੍ਰਤੀ ਸਮਰਪਣ ਅਤੇ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ । ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਸੰਘਰਸ਼ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ । ਇਸ ਮੌਕੇ ਵਿਨੋਦ ਕੌਲ, ਮੁਨੀਸ਼ ਗਿੱਲ, ਸਵੀਟੀ ਸਿੰਘ, ਨੀਲਾ ਮਹਿਲ, ਜਸਵਿੰਦਰ ਕੌਰ, ਰੀਟਾ ਮਲਹੋਤਰਾ, ਅਮਰਜੀਤ ਸਿੰਘ ਬਸਰਾ, ਅਰਜੁਨ ਬਹਿਲ, ਗੁਰਪ੍ਰੀਤ ਸਿੰਘ ਸਚਦੇਵਾ, ਅਮਿਤ ਮੈਨੀ, ਤਜਿੰਦਰ ਸਿੰਘ, ਮਨਦੀਪ ਅਰੋੜਾ, ਗੌਰਵ ਭਗਤ, ਪਰਮਦੀਪ ਸਿੰਘ ਅਤੇ ਰਿੱਕੀ ਸਮੇਤ ਅਕਾਲੀ ਦਲ ਦੇ ਆਗੂ ਤੇ ਵਰਕਰ ਹਾਜ਼ਰ ਸਨ ।