29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗਿਆਨੇਸ਼ ਕੁਮਾਰ ਨੂੰ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕਾਂਗਰਸ ਵਲੋਂ ਪ੍ਰਦਰਸ਼ਨ

ਜਲੰਧਰ, 28 ਸਤੰਬਰ (ਜਸਪਾਲ ਸਿੰਘ)-ਦੇਸ਼ ਦੀ ਚੋਣ ਪ੍ਰਕਿਰਿਆ ਨਾਲ ਕਥਿਤ ਛੇੜਛਾੜ ਅਤੇ ਵੋਟਰ ਸੂਚੀਆਂ ਦੇ ਵਿਸ਼ੇਸ਼ ਗਹਿਰੇ ਪੁਨਰ-ਨਿਰੀਖਣ (ਐੱਸ. ਆਈ.

Ad Position 21
No active advertisement
ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਤੇ ਦਿਹਾਤੀ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਗਿਆਨੇਸ਼ ਕੁਮਾਰ ਦਾ ਪੁਤਲਾ ਸਾੜਦੇ ਹੋਏ ਕਾਂਗਰਸੀ ਆਗੂ ਤੇ ਵਰਕਰ। ਤਸਵੀਰ : ਮੁਨੀਸ਼ 29-09-2026
ਜਲੰਧਰ, 28 ਸਤੰਬਰ (ਜਸਪਾਲ ਸਿੰਘ)-ਦੇਸ਼ ਦੀ ਚੋਣ ਪ੍ਰਕਿਰਿਆ ਨਾਲ ਕਥਿਤ ਛੇੜਛਾੜ ਅਤੇ ਵੋਟਰ ਸੂਚੀਆਂ ਦੇ ਵਿਸ਼ੇਸ਼ ਗਹਿਰੇ ਪੁਨਰ-ਨਿਰੀਖਣ (ਐੱਸ. ਆਈ. ਆਰ.) ਨੂੰ ਲੈ ਕੇ ਕਾਂਗਰਸ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਅੱਜ ਜਲੰਧਰ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਪੁਤਲਾ ਫੂਕਿਆ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਜਲੰਧਰ ਦਿਹਾਤੀ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਸ਼ਹਿਰੀ ਪ੍ਰਧਾਨ ਰਜਿੰਦਰ ਬੇਰੀ ਨੇ ਦੋਸ਼ ਲਾਇਆ ਕਿ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ । ਉਨ੍ਹਾਂ ਦਾਅਵਾ ਕੀਤਾ ਕਿ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਚੋਣ ਕਮਿਸ਼ਨ ਦੀ ਭੂਮਿਕਾ ’ਤੇ ਸਿਆਸੀ ਪੱਖਪਾਤ ਦੇ ਦੋਸ਼ ਲੱਗ ਰਹੇ ਹਨ ਅਤੇ ਜਦਕਿ ਚੋਣ ਕਮਿਸ਼ਨ ਦੀ ਨਿਰਪੱਖਤਾ ’ਤੇ ਲੋਕਾਂ ਦਾ ਭਰੋਸਾ ਕਾਇਮ ਰਹਿਣਾ ਜ਼ਰੂਰੀ ਹੈ । ਕਾਂਗਰਸੀ ਆਗੂਆਂ ਨੇ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਵਰਤੀਆਂ ਗਈਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਕਰਵਾਈਆਂ ਜਾਣ । ਕਾਂਗਰਸੀ ਆਗੂਆਂ ਨੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ-6 ਨਾਲ ਜੁੜੀਆਂ ਸ਼ਰਤਾਂ ’ਤੇ ਵੀ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਭਾਜਪਾ ਦਾ ਦਫ਼ਤਰ ਬਣ ਕੇ ਰਹਿ ਗਿਆ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪਾਰਟੀ ਆਗੂ ਰਾਹੁਲ ਗਾਂਧੀ ਵੱਲੋਂ ਪਿਛਲੇ ਸਮੇਂ ਤੋਂ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਚੋਣ ਕਮਿਸ਼ਨ ਦੀ ਭੂਮਿਕਾ ਸਬੰਧੀ ਸਵਾਲ ਉਠਾਏ ਜਾਂਦੇ ਰਹੇ ਹਨ। ਇਸ ਮੌਕੇ ਸਾਬਕਾ ਮੰਤਰੀ ਤੇ ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਡਾ. ਨਵਜੋਤ ਸਿੰਘ ਦਹੀਆ, ਰਜਿੰਦਰ ਸਿੰਘ ਸਾਬਕਾ ਐੱਸ.ਐੱਸ.ਪੀ., ਸੁਰਿੰਦਰ ਕੌਰ, ਚੌਧਰੀ ਸੁਰਿੰਦਰ ਸਿੰਘ ਸਾਬਕਾ ਵਿਧਾਇਕ, ਰੇਨੂੰ ਸੇਠ, ਡਾ. ਜਸਲੀਨ ਸੇਠੀ, ਅੰਮ੍ਰਿਤ ਭੌਂਸਲੇ, ਸੁਰਿੰਦਰਜੀਤ ਚੱਠਾ, ਪਰਮਿੰਦਰ ਮੱਲ੍ਹੀ, ਅਮਰਜੀਤ ਕੰਗ, ਬਲਜੀਤ ਜੌਹਲ, ਪਵਨ ਕੁਮਾਰ, ਗੁਰਵਿੰਦਰਪਾਲ ਨੀਲਕੰਠ, ਸਲਿਲ ਬਾਹਰੀ, ਵਿਕਾਸ ਤਲਵਾਰ, ਸੁਖਜਿੰਦਰਪਾਲ ਮਿੰਟੂ, ਪ੍ਰੇਮ ਨਾਥ ਦਕੋਹਾ, ਜਗਜੀਤ ਕੰਬੋਜ, ਪਰਮਜੀਤ ਬਲ, ਵਿਪਨ ਕੁਮਾਰ, ਬ੍ਰਹਮ ਦੇਵ ਸਹੋਤਾ, ਮਨਮੋਹਨ ਬਿੱਲਾ, ਵਿੱਕੀ ਆਬਾਦਪੁਰਾ, ਸਤਪਾਲ ਮਿੱਕਾ, ਜਗਦੀਪ ਸੋਨੂੰ ਸੰਧਰ, ਅਸ਼ਵਨੀ ਜੰਗਰਾਲ, ਮਨਦੀਪ ਜੱਸਲ, ਮੁਖਤਿਆਰ ਅਹਿਮਦ, ਸੁਭਾਸ਼ ਢੱਲ, ਦਰਸ਼ਨ ਪਹਿਲਵਾਨ ਅਤੇ ਪੱਲਵੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਭਾਰਤ ਰਤਨ ਪੰਡਿਤ ਰਵੀ ਸ਼ੰਕਰ ਦੀ ਯਾਦ ’ਚ ਕਰਵਾਇਆ ਸ਼ਾਸਤਰੀ ਸੰਗੀਤ ਸੰਮੇਲਨ ਅਗਲੀ ਖ਼ਬਰ ਡੇਰਾ ਨਿਰਮਲ ਸੰਤਪੁਰਾ ਲਾਇਲਪੁਰੀ ਵਿਖੇ ਮਹਾਂਪੁਰਖਾਂ ਦੀ ਯਾਦ ’ਚ ਗੁਰਮਤਿ ਸਮਾਗਮ ਕਰਵਾਇਆ
Ad Position 24