30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪੀ.ਐੱਮ.ਵਿਕਾਸ ਯੋਜਨਾ ਤਹਿਤ ‘ਐਲਡਰਲੀ ਕੇਅਰ ਕੰਪੈਨੀਅਨ’ ਕੋਰਸ ਲਈ ਰਜਿਸਟ੍ਰੇਸ਼ਨ ਸ਼ੁਰੂ

ਜਲੰਧਰ, 29 ਸਤੰਬਰ (ਜਤਿੰਦਰ ਪੰਮੀ)-ਪੀ. ਐਮ.

Ad Position 21
No active advertisement
ਅਜੀਤ ਡੈਸਕ 30-09-2026
ਜਲੰਧਰ, 29 ਸਤੰਬਰ (ਜਤਿੰਦਰ ਪੰਮੀ)-ਪੀ.ਐਮ. ਵਿਕਾਸ ਯੋਜਨਾ ਤਹਿਤ ਕੇਵਲ ਘੱਟ ਗਿਣਤੀ ਵਰਗ ਨਾਲ ਸੰਬੰਧਿਤ ਉਮੀਦਵਾਰਾਂ ਦੀ ‘ਐਲਡਰਲੀ ਕੇਅਰ ਕੰਪੈਨੀਅਨ’ ਕੋਰਸ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਇਹ ਸਿਖ਼ਲਾਈ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਕਪੂਰਥਲਾ ਰੋਡ ਲੈਦਰ ਕੰਪਲੈਕਸ ਵਿਖੇ ਕਰਵਾਈ ਜਾਵੇਗੀ, ਜਿਸ ਦੀ ਮਿਆਦ 4 ਮਹੀਨੇ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਇਹ ਮੌਕਾ ਕੇਵਲ ਘੱਟ ਗਿਣਤੀ ਵਰਗ ਦੇ ਉਮੀਦਵਾਰਾਂ ਲਈ ਹੈ ਅਤੇ ਉਮੀਦਵਾਰ ਦੀ ਉਮਰ 18 ਤੋਂ 35 ਸਾਲ, ਘੱਟੋ-ਘੱਟ ਵਿੱਦਿਅਕ ਯੋਗਤਾ 10ਵੀਂ/12ਵੀਂ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਿਖ਼ਲਾਈ ਦੌਰਾਨ ਘੱਟੋ-ਘੱਟ 75 ਫੀਸਦੀ ਹਾਜ਼ਰੀ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਸਿਖ਼ਲਾਈ ਬਿਲਕੁਲ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ। ਕੋਰਸ ਸਫ਼ਲਤਾਪੂਰਵਕ ਮੁਕੰਮਲ ਕਰਨ ’ਤੇ 6000 ਰੁਪਏ ਵਜ਼ੀਫਾ ਅਤੇ ਨੌਕਰੀ ਵਿੱਚ ਸ਼ਾਮਲ ਹੋਣ ਤੋਂ ਬਾਅਦ 4000 ਰੁਪਏ ਦੀ ਪਲੇਸਮੈਂਟ ਸਹਾਇਤਾ ਵੀ ਦਿੱਤੀ ਜਾਂਦੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕਮਰਾ ਨੰਬਰ 320 ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿਛਲੀ ਵਾਰ ਜ਼ਿਲ੍ਹੇ ਦੀਆਂ 4,76,841 ਔਰਤਾਂ ਨੂੰ ਮਿਲਿਆ ਸੀ ਯੋਜਨਾ ਦਾ ਲਾਭ ਅਗਲੀ ਖ਼ਬਰ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਨੂੰ ਦਿੱਤੀ ਜਾ ਰਹੀ ਸਿਖ਼ਲਾਈ
Ad Position 24