30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪਿਛਲੀ ਵਾਰ ਜ਼ਿਲ੍ਹੇ ਦੀਆਂ 4,76,841 ਔਰਤਾਂ ਨੂੰ ਮਿਲਿਆ ਸੀ ਯੋਜਨਾ ਦਾ ਲਾਭ

ਜਲੰਧਰ, 29 ਸਤੰਬਰ (ਜਤਿੰਦਰ ਪੰਮੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮਾਵਾਂ ਧੀਆਂ ਸਤਿਕਾਰ’ ਯੋਜਨਾ ਦੀ ਅਗਲੀ ਕਿਸ਼ਤ ਦੀ ਟੂੰ-ਟੂੰ ਅਕਤੂਬਰ ਚੜ੍ਹਦਿਆਂ ਹੀ ਬੀਬੀਆਂ ਦੇ ਖਾਤੇ ਵਿੱਚ ਹੋ ਜਾਵੇਗੀ। ਇਸ ਯੋਜਨਾ ਦਾ ਲਾਭ ਲੈਣ ਲਈ ਅੱਜ ਤੱਕ ਜ਼ਿਲ੍ਹੇ ਦੀਆਂ 5,54,104 ਔਰਤਾਂ ਵਲੋਂ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 30-09-2026
ਜਲੰਧਰ, 29 ਸਤੰਬਰ (ਜਤਿੰਦਰ ਪੰਮੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮਾਵਾਂ ਧੀਆਂ ਸਤਿਕਾਰ’ ਯੋਜਨਾ ਦੀ ਅਗਲੀ ਕਿਸ਼ਤ ਦੀ ਟੂੰ-ਟੂੰ ਅਕਤੂਬਰ ਚੜ੍ਹਦਿਆਂ ਹੀ ਬੀਬੀਆਂ ਦੇ ਖਾਤੇ ਵਿੱਚ ਹੋ ਜਾਵੇਗੀ। ਇਸ ਯੋਜਨਾ ਦਾ ਲਾਭ ਲੈਣ ਲਈ ਅੱਜ ਤੱਕ ਜ਼ਿਲ੍ਹੇ ਦੀਆਂ 5,54,104 ਔਰਤਾਂ ਵਲੋਂ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ। ਜੇਕਰ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਉਕਤ ਯੋਜਨਾ ਦਾ ਲਾਭ ਲੈਣ ਬਾਰੇ ਔਰਤਾਂ ਵਲੋਂ ਕਰਵਾਈ ਗਈ ਰਜਿਸਟ੍ਰੇਸ਼ਨ ਦੀ ਗੱਲ ਕੀਤੀ ਜਾਵੇ ਤਾਂ ਫਿਲੌਰ ਹਲਕਾ ਸਭ ਤੋਂ ਮੋਹਰੀ ਹੈ, ਜਿੱਥੇ 29 ਸਤੰਬਰ ਤੱਕ 71858 ਔਰਤਾਂ ਰਜਿਸਟਰ ਹੋ ਚੁੱਕੀਆਂ ਹਨ। ਦੱਸਣਯੋਗ ਹੈ ਕਿ ਜੁਲਾਈ ਮਹੀਨੇ ਦੇ ਸ਼ੁਰੂ ਵਿਚ ਸਰਕਾਰ ਵਲੋਂ ਯੋਜਨਾ ਦੀ ਜਾਰੀ ਕੀਤੀ ਗਈ ਪਹਿਲੀ ਕਿਸ਼ਤ ਦੌਰਾਨ ਤਿੰਨ ਮਹੀਨਿਆਂ ਦੀ ਰਾਸ਼ੀ ਪਾਈ ਗਈ ਸੀ, ਜਿਸ ਦਾ ਜ਼ਿਲ੍ਹੇ ਦੀਆਂ 2,34,701 ਔਰਤਾਂ ਨੂੰ ਲਾਭ ਮਿਲਿਆ ਸੀ ਅਤੇ ਉਨ੍ਹਾਂ ਦੇ ਖਾਤਿਆਂ ’ਚ ਕੁੱਲ 88 ਕਰੋੜ ਤੋਂ ਵੱਧ ਰਾਸ਼ੀ ਆਈ ਸੀ। ਇਸੇ ਤਰ੍ਹਾਂ ਅਗਸਤ ਮਹੀਨੇ ਵਿੱਚ ਪੰਜਾਬ ਸਰਕਾਰ ਵਲੋਂ ਕਰੀਬ 4,76,84 1 ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ ’ਚ 174 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਜਾਰੀ ਕੀਤੀ ਗਈ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਸ ਯੋਜਨਾ ਤਹਿਤ ਜਨਰਲ ਵਰਗ ਦੀ ਲਾਭਪਾਤਰੀ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਐੱਸ. ਸੀ. ਵਰਗ ਦੀ ਲਾਭਪਾਤਰੀ ਨੂੰ 1500 ਰੁਪਏ ਪ੍ਰਤੀ ਮਹੀਨਾ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਲਬਹਾਰ ਸਿੰਘ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ 5,54,104 ਔਰਤਾਂ ਨੇ ਇਸ ਯੋਜਨਾ ਦਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਅੰਦਰ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਹਾਲੇ ਵੀ ਜਾਰੀ ਹੈ ਅਤੇ ਹੋਰ ਵੀ ਔਰਤਾਂ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ। ਆਮ ਆਦਮੀ ਪਾਰਟੀ ਦੇ ਆਦਮਪੁਰ ਤੋਂ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਇਸ ਸੰਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੀ ਕਿਸੇ ਵੀ ਸਰਕਾਰ ਨੇ ਖਜ਼ਾਨੇ ਦਾ ਮੂੰਹ ਲੋੜਵੰਦ ਤੇ ਆਮ ਲੋਕਾਂ ਵੱਲ ਕੀਤਾ ਹੈ। ਨਹੀਂ ਤਾਂ ਹੁਣ ਤੱਕ ਪਿਛਲੀਆਂ ਪੰਜਾਬ ਤੇ ਕੇਂਦਰ ਦੀਆਂ ਸਰਕਾਰਾਂ ਨੇ ਹਮੇਸ਼ਾ ਹੀ ਵੱਡੇ-ਵੱਡੇ ਧੰਨਾਢਾਂ ਨੂੰ ਹੀ ਲਾਭ ਪਹੁੰਚਾਇਆ ਹੈ। ‘ਆਪ’ ਆਗੂ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹਨ ਅਤੇ ਪਾਰਟੀ ਨੂੰ ਇਸ ਦਾ ਲਾਭ ਆਉਣ ਵਾਲੀਆਂ ਚੋਣਾਂ ’ਚ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਬਾਸਕਟਬਾਲ ਟੂਰਨਾਮੈਂਟ ’ਚੋਂ ਜਲੰਧਰ ਬਾਸਕਟਬਾਲ ਟੀਮ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੀ.ਐੱਮ.ਵਿਕਾਸ ਯੋਜਨਾ ਤਹਿਤ ‘ਐਲਡਰਲੀ ਕੇਅਰ ਕੰਪੈਨੀਅਨ’ ਕੋਰਸ ਲਈ ਰਜਿਸਟ੍ਰੇਸ਼ਨ ਸ਼ੁਰੂ
Ad Position 24