ਸੁੱਚੀ ਪਿੰਡ ਵਿਖੇ ਬਿਰਦੀ ਜਠੇਰਿਆਂ ਦੀ ਯਾਦ ’ਚ ਜੋੜ ਮੇਲਾ 4 ਨੂੰ
ਚੁਗਿੱਟੀ/ਜੰਡੂ ਸਿੰਘਾ, 29 ਸਤੰਬਰ (ਨਰਿੰਦਰ ਲਾਗੂ)-ਸਥਾਨਕ ਸੁੱਚੀ ਪਿੰਡ ਵਿਖੇ ਬਿਰਦੀ ਜਠੇਰਿਆਂ ਦੀ ਯਾਦ ’ਚ ਬਣਾਏ ਗਏ ਅਸਥਾਨ ’ਤੇ ਸਾਲਾਨਾ ਜੋੜ ਮੇਲਾ 4 ਅਕਤੂਬਰ ਨੂੰ ਕਰਵਾਇਆ ਜਾਵੇਗਾ। ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਬੰਧਕਾਂ ਵਲੋਂ ਇੱਕ ਬੈਠਕ ਕੀਤੀ ਗਈ।
ਚੁਗਿੱਟੀ/ਜੰਡੂ ਸਿੰਘਾ, 29 ਸਤੰਬਰ (ਨਰਿੰਦਰ ਲਾਗੂ)-ਸਥਾਨਕ ਸੁੱਚੀ ਪਿੰਡ ਵਿਖੇ ਬਿਰਦੀ ਜਠੇਰਿਆਂ ਦੀ ਯਾਦ ’ਚ ਬਣਾਏ ਗਏ ਅਸਥਾਨ ’ਤੇ ਸਾਲਾਨਾ ਜੋੜ ਮੇਲਾ 4 ਅਕਤੂਬਰ ਨੂੰ ਕਰਵਾਇਆ ਜਾਵੇਗਾ। ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਬੰਧਕਾਂ ਵਲੋਂ ਇੱਕ ਬੈਠਕ ਕੀਤੀ ਗਈ।ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਦਯਾ ਰਾਮ ਬਿਰਦੀ ਨੇ ਦੱਸਿਆ ਕਿ 2 ਅਕਤੂਬਰ ਨੂੰ ਸ੍ਰੀ ਗੁਰੂ ਰਵਿਦਾਸ ਅੰਮ੍ਰਿਤਬਾਣੀ ਜੀ ਦੇ ਜਾਪ ਸ਼ੁਰੂ ਕੀਤੇ ਜਾਣਗੇ। ਜਿਸ ਦੇ ਭੋਗ ਮੇਲੇ ਵਾਲੇ ਦਿਨ ਸਵੇਰੇ 11 ਵਜ਼ੇ ਪਾਏ ਜਾਣਗੇ।ਉਸ ਉਪਰੰਤ ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲੇਗਾ।