30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

‘ ਨਸ਼ਾ ਮੁਕਤ ਪੰਜਾਬ ਯਾਤਰਾ’ : ਜੰਡਿਆਲਾ ਦੇ ਬੱਸ ਸਟੈਂਡ ’ਤੇ ਇਕੱਠ ਨੂੰ ਵੱਖ-ਵੱਖ ਕੇਂਦਰੀ ਅਤੇ ਸੂਬਾਈ ਆਗੂਆਂ ਨੇ ਕੀਤਾ ਸੰਬੋਧਨ

ਜੰਡਿਆਲਾ ਮੰਜਕੀ, 29 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਕੇਂਦਰੀ ਰਾਜ ਮੰਤਰੀ ਪ੍ਰੋ. ਐਸ.

Ad Position 21
No active advertisement
ਜੰਡਿਆਲਾ ਮੰਜਕੀ ਦੇ ਜਲੰਧਰ ਚੌਕ ਤੋਂ ਫਗਵਾੜਾ-ਜਲੰਧਰ-ਨੂਰਮਹਿਲ ਨੂੰ ਜਾਣ ਵਾਲੀਆਂ ਗੱਡੀਆਂ ਦੇ ਲੱਗੇ ਜਾਮ ਦੀ ਇੱਕ ਤਸਵੀਰ। ਤਸਵੀਰਾਂ:- ਸੁਰਜੀਤ ਸਿੰਘ ਜੰਡਿਆਲਾ 30-09-2026
ਜੰਡਿਆਲਾ ਮੰਜਕੀ, 29 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਕੇਂਦਰੀ ਰਾਜ ਮੰਤਰੀ ਪ੍ਰੋ. ਐਸ.ਪੀ. ਸਿੰਘ ਬਘੇਲ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਚੱਲ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਜੰਡਿਆਲਾ ਮੰਜਕੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਸ਼ਾ ਮੁਕਤ ਤੇ ਵਿਕਾਸ ਯੁਕਤ ਪੰਜਾਬ ਦੇ ਸੰਕਲਪ ਨੂੰ ਲੈ ਕੇ ਭਾਜਪਾ ਪੰਜਾਬ ਦੇ ਲੋਕਾਂ ਵਿਚਕਾਰ ਪਹੁੰਚੀ ਹੈ। ਯਾਤਰਾ ਦਾ ਮਕਸਦ ਨਸ਼ੇ ਨਾਲ ਹੋ ਰਹੀਆਂ ਮੌਤਾਂ, ਉੱਜੜਦੇ ਪਰਿਵਾਰਾਂ, ਵਿਕ ਰਹੀਆਂ ਜ਼ਮੀਨਾਂ ਅਤੇ ਨੌਜਵਾਨੀ ਦੀ ਬਰਬਾਦੀ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨਾ ਹੈ। ‘ਆਪ’ ਸਰਕਾਰ ’ਤੇ ਸਵਾਲ ਚੁੱਕਦਿਆਂ ਪ੍ਰੋ. ਬਘੇਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸਾਢੇ ਚਾਰ ਸਾਲ ਬਾਅਦ ਵੀ ਪੰਜਾਬ ਨਸ਼ੇ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪਿਛਲੀਆਂ ਗਲਤੀਆਂ ਤੋਂ ਸਬਕ ਲੈ ਕੇ ਪੰਜਾਬ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇਣ। ਇਸ ਮੌਕੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਨਸ਼ੇ ਦੀ ਲਪੇਟ ’ਚ ਆਏ ਨੌਜਵਾਨਾਂ ਨੂੰ ਹੀ ਫੜ ਕੇ ਜੇਲ੍ਹਾਂ ਵਿਚ ਸੁੱਟਣ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ, ਲੋੜ ਹੈ ਨੌਜਵਾਨਾਂ ਨੂੰ ਬਚਾਉਣ ਅਤੇ ਨਸ਼ਾ ਸਪਲਾਈ ਕਰਨ ਵਾਲੇ ਤੰਤਰ ਦੀਆਂ ‘ਵੱਡੀਆਂ ਮੱਛੀਆਂ’ ਤੱਕ ਪਹੁੰਚਣ ਦੀ ਹੈ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਜਗਬੀਰ ਸਿੰਘ ਬਰਾੜ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਜਲੰਧਰ ਛਾਉਣੀ ਹਲਕੇ ’ਚ ਲੰਬੇ ਸਮੇਂ ਤੋਂ ਸਰਗਰਮ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਨੇ ਵੀ ਸੰਬੋਧਨ ਕੀਤਾ । ਇਸ ਮੌਕੇ ਭਾਜਪਾ ਦੇ ਕਈ ਸੂਬਾਈ ਅਤੇ ਸਥਾਨਕ ਆਗੂ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। -ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਕੱਢੀ ਜਾ ਰਹੀ ਨਸ਼ਾ ਮੁਕਤ ਯਾਤਰਾ ਦੇ ਸਥਾਨਕ ਬੱਸ ਸਟੈਂਡ ਤੇ ਪੁੱਜੀ ਜਿੱਥੇ ਭਾਜਪਾ ਦੇ ਵੱਖ-ਵੱਖ ਕੇਂਦਰੀ ਅਤੇ ਸੂਬਾਈ ਆਗੂਆਂ ਵੱਲੋਂ ਇਕੱਠ ਨੂੰ ਸੰਬੋਧਨ ਕੀਤਾ ਗਿਆ। ਜ਼ਿਕਰ ਯੋਗ ਹੈ ਕਿ ਇਸ ਮੌਕੇ ਜਿੱਥੇ ਬੱਸ ਸਟੈਂਡ ਵਿੱਚ ਬੱਸਾਂ ਦਾ ਆਉਣ ਜਾਣ ਬੰਦ ਹੋ ਗਿਆ ਉੱਥੇ ਜੰਡਿਆਲਾ ਤੋਂ ਨੂਰਮਹਿਲ-ਫਗਵਾੜਾ-ਜਲੰਧਰ ਜਾਣ ਵਾਲੀਆਂ ਸੜਕਾਂ ਤੇ ਵੀ ਕਈ ਘੰਟੇ ਜਾਮ ਲੱਗਾ ਰਿਹਾ। ਦੁਪਹੀਆ ਵਾਹਨ ਚਾਲਕਾਂ, ਲੰਬੇ ਟਰੱਕ, ਟਰਾਲਿਆਂ ਅਤੇ ਟਿੱਪਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਯਾਤਰਾ ਵਿੱਚ ਲੱਗੀ ਹੋਈ ਪੁਲਿਸ ਫੋਰਸ ਨੂੰ ਯਾਤਰਾ ਅੱਗੇ ਤੋਰਨ ਲਈ ਕਾਫੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ।
Ad Position 22
No active advertisement
ਪਿਛਲੀ ਖ਼ਬਰ ਕਬੱਡੀ ਦੇ ਕਲੋਜ਼ ਫਾਈਟਰ ‘ਆਪ ਇੰਚਾਰਜ ਪਾਲਾ ਜਲਾਲਪੁਰ’ ਨੂੰ ਡੋਰ-ਟੂ-ਡੋਰ ਤਹਿਤ ਭਰਵਾਂ ਹੁੰਗਾਰਾ ਅਗਲੀ ਖ਼ਬਰ ਸੇਵਾ-ਮੁਕਤੀ ’ਤੇ ਵਿਸ਼ੇਸ਼ ਡਾ. ਰਜਿੰਦਰ ਪਾਲ ਸਿੰਘ ਲੋਹੀਆਂ
Ad Position 24