ਝੋਨੇ ਦੀ ਖ਼ਰੀਦ ਸੰਬੰਧੀ ਹਰਜੋਤ ਕੌਰ ਲੋਹਟੀਆ ਨੇ ਆੜ੍ਹਤੀਆਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਿਲੌਰ, 29 ਸਤੰਬਰ (ਸਤਿੰਦਰ ਸ਼ਰਮਾ)-ਮੰਡੀਆਂ ’ਚ ਝੋਨੇ ਦੀ ਆਮਦ ਅਤੇ ਖ਼ਰੀਦ ਨੂੰ ਲੈ ਕੇ ਆਮ ਆਦਮੀ ਪਾਰਟੀ ਹਲਕਾ ਫਿਲੌਰ ਦੀ ਇੰਚਾਰਜ ਮੈਡਮ ਹਰਜੋਤ ਕੌਰ ਲੋਹਟੀਆ ਵੱਲੋਂ ਮਾਰਕੀਟ ਕਮੇਟੀ ਫਿਲੌਰ ਅਧੀਨ ਆਉਂਦੀਆਂ ਮੰਡੀਆਂ ਦੇ ਆੜ੍ਹਤੀਆਂ, ਪ੍ਰਸ਼ਾਸਨਿਕ ਅਧਿਕਾਰੀਆਂ, ਇੰਸਪੈਕਟਰਾਂ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਝੋਨੇ ਦੀ ਫਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ।
ਦ
ਦਾਣਾ ਮੰਡੀ ਫਿਲੌਰ ਵਿਖੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਝੋਨੇ ਦੀ ਖ਼ਰੀਦ ਸੰਬੰਧੀ ਆੜ੍ਹਤੀਆਂ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਇਕੱਠੇ ਖੜ੍ਹੇ ਹਰਜੋਤ ਕੌਰ ਲੋਹਟੀਆ। ਤਸਵੀਰ-ਸਤਿੰਦਰ ਸ਼ਰਮਾ
30-09-2026
ਫਿਲੌਰ, 29 ਸਤੰਬਰ (ਸਤਿੰਦਰ ਸ਼ਰਮਾ)-ਮੰਡੀਆਂ ’ਚ ਝੋਨੇ ਦੀ ਆਮਦ ਅਤੇ ਖ਼ਰੀਦ ਨੂੰ ਲੈ ਕੇ ਆਮ ਆਦਮੀ ਪਾਰਟੀ ਹਲਕਾ ਫਿਲੌਰ ਦੀ ਇੰਚਾਰਜ ਮੈਡਮ ਹਰਜੋਤ ਕੌਰ ਲੋਹਟੀਆ ਵੱਲੋਂ ਮਾਰਕੀਟ ਕਮੇਟੀ ਫਿਲੌਰ ਅਧੀਨ ਆਉਂਦੀਆਂ ਮੰਡੀਆਂ ਦੇ ਆੜ੍ਹਤੀਆਂ, ਪ੍ਰਸ਼ਾਸਨਿਕ ਅਧਿਕਾਰੀਆਂ, ਇੰਸਪੈਕਟਰਾਂ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਝੋਨੇ ਦੀ ਫਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਅਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਮੰਡੀਆਂ ਵਿਚ ਖ਼ਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਏ ਜਾਣ। ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਰੌਸ਼ਨ ਲਾਲ ਰੋਸ਼ੀ ਅਤੇ ਸਕੱਤਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ, ਇਸ ਲਈ ਸੰਬੰਧਤ ਵਿਭਾਗਾਂ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਆੜ੍ਹਤੀਆ ਐਸੋਸੀਏਸ਼ਨ ਫਿਲੌਰ ਦੇ ਪ੍ਰਧਾਨ ਗੁਲਸਨ ਅਹੂਜਾ, ਕੌਂਸਲਰ ਡਾ.ਵੈਭਵ ਸ਼ਰਮਾ, ਕੌਂਸਲਰ ਪਰਮਜੀਤ ਭਾਰਤੀ, ਰਵੀਕਾਂਤ ਗੁਪਤਾ, ਸਾਬਕਾ ਸਰਪੰਚ ਜਰਨੈਲ ਸਿੰਘ ਮੋਤੀਪੁਰ, ਲਖਵਿੰਦਰ ਸਿੰਘ ਮੋਤੀਪੁਰ, ਰਾਜ ਕੁਮਾਰ ਡੀ.ਐਫ.ਐਸ.ਓ. ਜਲੰਧਰ, ਪਰਦੀਪ ਬਸੰਦਰਾਏ, ਜੈ ਪਾਲ, ਮੰਡੀ ਅੱਪਰਾ ਦੇ ਪ੍ਰਧਾਨ ਸੁਰਿੰਦਰ ਸਿੰਘ ਲੋਹਗੜ੍ਹ, ਸੁਰਿੰਦਰ ਸਿੰਘ ਥਾਂਦੀ, ਤਰਨਜੀਤ ਸਿੰਘ ਇੰਸਪੈਕਟਰ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।