30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕਾਂਗਰਸ ਰਾਜ ’ਚ ਹੱਲ ਨਹੀਂ ਹੋਈਆਂ ਸੀ ਉੱਤਰੀ ਹਲਕੇ ਦੀਆਂ ਸਮੱਸਿਆਵਾਂ-ਮੇਅਰ

ਜਲੰਧਰ, 30 ਸਤੰਬਰ (ਸ਼ਿਵ)-ਜਲੰਧਰ ਨਾਰਥ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਕਾਂਗਰਸ ਵਲੋਂ ਦਿੱਤੇ ਗਏ ਧਰਨੇ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਜਲੰਧਰ ਉੱਤਰੀ ‘ਆਪ’ ਦੇ ਇੰਚਾਰਜ ਅਤੇ ਮੇਅਰ ਵਨੀਤ ਧੀਰ ਨੇ ਕਾਂਗਰਸੀ ਵਿਧਾਇਕ ਬਾਵਾ ਹੈਨਰੀ ਅਤੇ ਉਨ੍ਹਾਂ ਦੇ ਪਰਿਵਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਕਾਂਗਰਸੀ ਵਰਕਰਾਂ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਧਰਨਾ ਦੇਣਾ ਹੈ ਤਾਂ ਉਹ ਅਵਤਾਰ ਹੈਨਰੀ ਦੇ ਦਫ਼ਤਰ ਦੇ ਬਾਹਰ ਧਰਨਾ ਦੇਣ।

Ad Position 21
No active advertisement
ਅਜੀਤ ਡੈਸਕ 01-10-2026
ਜਲੰਧਰ, 30 ਸਤੰਬਰ (ਸ਼ਿਵ)-ਜਲੰਧਰ ਨਾਰਥ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਕਾਂਗਰਸ ਵਲੋਂ ਦਿੱਤੇ ਗਏ ਧਰਨੇ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਜਲੰਧਰ ਉੱਤਰੀ ‘ਆਪ’ ਦੇ ਇੰਚਾਰਜ ਅਤੇ ਮੇਅਰ ਵਨੀਤ ਧੀਰ ਨੇ ਕਾਂਗਰਸੀ ਵਿਧਾਇਕ ਬਾਵਾ ਹੈਨਰੀ ਅਤੇ ਉਨ੍ਹਾਂ ਦੇ ਪਰਿਵਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਕਾਂਗਰਸੀ ਵਰਕਰਾਂ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਧਰਨਾ ਦੇਣਾ ਹੈ ਤਾਂ ਉਹ ਅਵਤਾਰ ਹੈਨਰੀ ਦੇ ਦਫ਼ਤਰ ਦੇ ਬਾਹਰ ਧਰਨਾ ਦੇਣ। ਮੇਅਰ ਵਨੀਤ ਧੀਰ ਨੇ ਜਾਰੀ ਬਿਆਨ ਵਿਚ ਦੋਸ਼ ਲਗਾਇਆ ਹੈ ਕਿ ਕਾਂਗਰਸੀ ਵਰਕਰਾਂ ਵਲੋਂ ਜਲੰਧਰ ਨਾਰਥ ਹਲਕੇ ’ਚ ਪਿਛਲੇ ਕਈ ਸਾਲਾਂ ਤੋਂ ਵਿਕਾਸ ਕਾਰਜ ਨਾ ਹੋਣ ਦੇ ਦੋਸ਼ ਲਗਾਏ ਜਾ ਰਹੇ ਹਨ, ਪਰ ਬਾਵਾ ਹੈਨਰੀ ਲੰਮੇ ਸਮੇਂ ਤੋਂ ਇਸ ਹਲਕੇ ਦੀ ਨੁਮਾਇੰਦਗੀ ਕਰ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਿਉਂ ਨਹੀਂ ਕੀਤਾ ਗਿਆ। ਵਨੀਤ ਧੀਰ ਨੇ ਲੰਮਾ ਪਿੰਡ ਚੌਕ, ਬਰਲਟਨ ਪਾਰਕ, ਦੋਮੋਰੀਆ ਪੁਲ ਅਤੇ ਗਾਜ਼ੀ ਗੁੱਲਾਂ ਸਮੇਤ ਇਲਾਕੇ ਦੀਆਂ ਕਈ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਮੁੱਦੇ ਲੰਮੇ ਸਮੇਂ ਤੋਂ ਚੱਲ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਸੀ ਅਤੇ ਬਾਵਾ ਹੈਨਰੀ ਵਿਧਾਇਕ ਸਨ, ਉਸ ਸਮੇਂ ਇਨ੍ਹਾਂ ਸਮੱਸਿਆਵਾਂ ਦਾ ਸਥਾਈ ਹੱਲ ਨਹੀਂ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਝੋਨੇ ਦੀ ਖ਼ਰੀਦ ਦੌਰਾਨ ਹਰੇਕ ਢੇਰੀ ਦੀ ਜੀਓ-ਟੈਗਡ ਫੋਟੋਗ੍ਰਾਫੀ ਦੇ ਹੁਕਮ ਜਾਰੀ ਅਗਲੀ ਖ਼ਬਰ ਫੁਲਕਾਰੀ ਵੁਮੈਨ ਆਫ਼ ਜਲੰਧਰ ਵਲੋਂ ‘ਮੋਸ਼ੀ ਮੋਸ਼ੀ–ਏ ਡੇਟ ਵਿਦ ਜਾਪਾਨ’ ਸੱਭਿਆਚਾਰਕ ਸਮਾਗਮ
Ad Position 24