30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਝੋਨੇ ਦੀ ਸਰਕਾਰੀ ਖ਼ਰੀਦ ਅੱਜ ਤੋਂ , ਮਾਰਕਫੈੱਡ , ਪਨਗਰੇਨ , ਪਨਸਪ ਤੇ ਵੇਅਰ ਹਾਊਸ ਨੇ ਕੀਤੀ ਤਿਆਰੀ

ਜਲੰਧਰ, 30 ਸਤੰਬਰ (ਜਤਿੰਦਰ ਪੰਮੀ)-ਪਿਛਲੇ ਕਰੀਬ 15 ਦਿਨਾਂ ਤੋਂ ਮੰਡੀਆਂ ’ਚ ਝੋਨਾ ਲੈ ਕੇ ਆ ਰਹੇ ਕਿਸਾਨਾਂ ਨੂੰ 1 ਅਕਤੂਬਰ ਤੋਂ ਰਾਹਤ ਮਿਲਣ ਜਾ ਰਹੀ ਹੈ ਕਿਉਂਕਿ ਕੱਲ੍ਹ ਤੋਂ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਖਰੀਦ ਸੰਬੰਧੀ ਪ੍ਰਬੰਧ ਮੁਕੰਮਲ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਅਤੇ ਮੰਡੀਆਂ ’ਚ ਖਰੀਦ ਪ੍ਰਬੰਧਾਂ ਨੂੰ ਲੈ ਕੇ ਅੱਜ ਐੱਸ.

Ad Position 21
No active advertisement
ਸਨਿਚਰਵਾਰ, 1 ਅਗਸਤ, 2026 01-10-2026
ਜਲੰਧਰ, 30 ਸਤੰਬਰ (ਜਤਿੰਦਰ ਪੰਮੀ)-ਪਿਛਲੇ ਕਰੀਬ 15 ਦਿਨਾਂ ਤੋਂ ਮੰਡੀਆਂ ’ਚ ਝੋਨਾ ਲੈ ਕੇ ਆ ਰਹੇ ਕਿਸਾਨਾਂ ਨੂੰ 1 ਅਕਤੂਬਰ ਤੋਂ ਰਾਹਤ ਮਿਲਣ ਜਾ ਰਹੀ ਹੈ ਕਿਉਂਕਿ ਕੱਲ੍ਹ ਤੋਂ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਖਰੀਦ ਸੰਬੰਧੀ ਪ੍ਰਬੰਧ ਮੁਕੰਮਲ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਅਤੇ ਮੰਡੀਆਂ ’ਚ ਖਰੀਦ ਪ੍ਰਬੰਧਾਂ ਨੂੰ ਲੈ ਕੇ ਅੱਜ ਐੱਸ. ਡੀ. ਐੱਮ.-2 ਸ਼ਾਇਰੀ ਮਲਹੋਤਰਾ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦੇ ਦਫਤਰ ਵਿੱਚ ਖਰੀਦ ਏਜੰਸੀਆਂ ਤੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਦੱਸਣਯੋਗ ਹੈ ਕਿ ਜ਼ਿਲ੍ਹੇ ’ਚ 78 ਮੰਡੀਆਂ ਕਾਇਮ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚ ਮਾਰਕਫੈੱਡ, ਪਨਗਰੇਨ, ਪਨਸਪ ਤੇ ਵੇਅਰ ਹਾਊਸ ਵਲੋਂ ਝੋਨੇ ਦੀ ਖਰੀਦੀ ਕੀਤੀ ਜਾਵੇਗੀ। ਮੀਟਿੰਗ ਦੌਰਾਨ ਐੱਸ. ਡੀ. ਐੱਮ. ਸ਼ਾਇਰੀ ਮਲਹੋਤਰਾ ਨੇ ਝੋਨੇ ਦੀ ਖਰੀਦ ਦੇ ਸੀਜ਼ਨ ਦੌਰਾਨ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸੇ ਵੀ ਤਰ੍ਹਾਂ ਖਾਮੀ ਨੂੰ ਤੁਰੰਤ ਦੂਰ ਕਰਨ ਲਈ ਆਖਿਆ। ਉਨ੍ਹਾਂ ਨੇ ਆੜ੍ਹਤੀਆਂ ਕੋਲੋਂ ਬਾਰਦਾਣੇ ਦੀ ਉਪਲਬਧਤਾ, ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਬਾਰੇ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੀਟਿੰਗ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਮਾਂਗੇਕੀ, ਸਕੱਤਰ ਮਾਰਕੀਟ ਕਮੇਟੀ ਦਲਬੀਰ ਸਿੰਘ, ਡੀ. ਐੱਫ. ਐੱਸ. ਓ. ਮੁਨੀਸ਼ ਕੁਮਾਰ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਕਸ਼ਮੀਰੀ ਲਾਲ, ਚੇਅਰਮੈਨ ਹਰਜੀਤ ਅਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਡੀ.ਏ.ਵੀ. ਸਕੂਲ ਜਲੰਧਰ ਕੈਂਟ ਨੇ ਡੀ.ਏ.ਵੀ. ਸਟੇਟ ਟੂਰਨਾਮੈਂਟ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮੇਅਰ ਵਲੋਂ ਵਿਧਾਨ ਸਭਾ ਹਲਕਾ ਵੈਸਟ ਅਤੇ ਕੈਂਟ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਨਿ...
Ad Position 24