02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਵਲੋਂ ਹੈਰੋਇਨ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ

ਜਲੰਧਰ, 1 ਅਕਤੂਬਰ (ਜਤਿੰਦਰ ਪੰਮੀ)-ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਵਲੋਂ ਹੈਰੋਇਨ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 2 ਮੁਲਜ਼ਮਾਂ ਨੂੰ ਵੱਡੀ ਮਾਤਰਾ ’ਚ ਹੈਰੋਇਨ, ਡਰੱਗ ਮਨੀ, ਪਿਸਤੌਲ ਤੇ ਰੌਂਦਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਕਿੱਲੋ ਹੈਰੋਇਨ, 7.

Ad Position 21
No active advertisement
ਅਜੀਤ ਡੈਸਕ 02-10-2026
ਜਲੰਧਰ, 1 ਅਕਤੂਬਰ (ਜਤਿੰਦਰ ਪੰਮੀ)-ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਵਲੋਂ ਹੈਰੋਇਨ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 2 ਮੁਲਜ਼ਮਾਂ ਨੂੰ ਵੱਡੀ ਮਾਤਰਾ ’ਚ ਹੈਰੋਇਨ, ਡਰੱਗ ਮਨੀ, ਪਿਸਤੌਲ ਤੇ ਰੌਂਦਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਕਿੱਲੋ ਹੈਰੋਇਨ, 7.80 ਲੱਖ ਰੁਪਏ ਦੀ ਡਰੱਗ ਮਨੀ, 32 ਬੋਰ ਦਾ ਪਿਸਤੌਲ ਸਮੇਤ 5 ਜ਼ਿੰਦਾ ਰੌਂਦ ਅਤੇ ਦੋ ਵਾਹਨ ਜ਼ਬਤ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਦੀਪਕ ਉਰਫ਼ ਦੀਪੂ ਵਾਸੀ ਖਾਨਪੁਰੀ ਗੇਟ ਥਾਣਾ ਮਾਡਲ ਟਾਊਨ ਜ਼ਿਲ੍ਹਾ ਹੁਸ਼ਿਆਰਪੁਰ ਤੇ ਸਾਹਿਲ ਵਾਸੀ ਗਿੱਲਵਾਲੀ ਗੇਟ ਜ਼ਿਲ੍ਹਾ ਅੰਮ੍ਰਿਤਸਰ ਹਾਲ ਵਾਸੀ ਕਰੋਲ ਬਾਗ ਥਾਣਾ ਰਾਮਾ ਮੰਡੀ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਭਾਰਗੋ ਕੈਂਪ ਵਿੱਚ ਐੱਨ. ਡੀ. ਪੀ. ਐੱਸ. ਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਦਾਲਤ ਵਿੱਚੋਂ ਰਿਮਾਂਡ ਹਾਸਲ ਕੀਤਾ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. (ਤਫਤੀਸ਼) ਦੇਵ ਸਿੰਘ ਨੇ ਦੱਸਿਆ ਕਿ ਸਪੈਸ਼ਲ ਸੈੱਲ ਦੇ ਇੰਚਾਰਜ ਮਨਜਿੰਦਰ ਸਿੰਘ ਨੇ ਨਾਖਾਂ ਵਾਲਾ ਬਾਗ ਨੇੜੇ ਟੀ-ਪੁਆਇੰਟ ’ਤੇ ਨਾਕੇਬੰਦੀ ਦੌਰਾਨ ਆਈ-20 ਕਾਰ ਸਵਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਕੀਤੀ ਤਾਂ ਕਾਰ ਵਿਚੋਂ 1 ਕਿੱਲੋ ਹੈਰੋਇਨ ਤੇ 7 ਲੱਖ ਰੁਪਏ ਬਰਾਮਦ ਕੀਤੇ। ਪੁਲਿਸ ਨੇ ਮੁਲਜ਼ਮ ਦੀਪਕ ਉਰਫ਼ ਦੀਪੂ ਖ਼ਿਲਾਫ਼ ਥਾਣਾ ਭਾਰਗੋ ਕੈਂਪ ਵਿਚ ਕੇਸ ਦਰਜ ਕਰਕੇ ਰਿਮਾਂਡ ਲੈਣ ਉਪਰੰਤ ਪੁੱਛਗਿੱਛ ਕੀਤੀ ਤਾਂ ਉਸ ਵਲੋਂ ਕੀਤੇ ਗਏ ਖੁਲਾਸੇ ਦੇ ਆਧਾਰ ’ਤੇ ਪੁਲਿਸ ਨੇ ਸਾਹਿਲ ਨੂੰ ਨਾਮਜ਼ਦ ਕਰਨ ਉਪਰੰਤ ਬੀਤੇ ਦਿਨ ਕਰੋਲ ਬਾਗ ਤੋਂ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰੀ ਦੌਰਾਨ ਸਾਹਿਲ ਦੀ ਵਰਨਾ ਕਾਰ ਵਿਚੋਂ ਵੀ 1 ਕਿੱਲੋ ਹੈਰੋਇਨ, ਇਕ 32 ਬੋਰ ਦਾ ਪਿਸਤੌਲ ਤੇ 5 ਜ਼ਿੰਦਾ ਰੌਂਦ ਅਤੇ 80 ਰੁਪਏ ਬਰਾਮਦ ਕੀਤੇ ਗਏ। ਏ. ਡੀ. ਸੀ. ਪੀ. ਦੇਵ ਸਿੰਘ ਨੇ ਦੱਸਿਆ ਕਿ ਦੀਪਕ ਉਰਫ਼ ਦੀਪੂ ’ਤੇ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਦੇ ਤਿੰਨ ਮੁਕੱਦਮੇ ਹੁਸ਼ਿਆਰਪੁਰ ਵਿਖੇ ਦਰਜ ਹਨ ਜਦੋਂਕਿ ਸਾਹਿਲ ਖ਼ਿਲਾਫ਼ ਪਹਿਲਾਂ ਕੋਈ ਕੇਸ ਦਰਜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਐੱਸ.ਆਈ.ਆਰ. ਦਾ ਕੰਮ ਮੁਕੰਮਲ ਹੋਣ ਦੇ ਨੇੜੇ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਡਾ. ਨਵਜੋਤ ਸਿੰਘ ਦਾਹੀਆ ਵਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ
Ad Position 24