02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਖੇਡਾਂ ਵਤਨ ਪੰਜਾਬ ਦੀਆਂ-2026 ਪਾਵਰਲਿਫਟਿੰਗ ਲੜਕੀਆਂ 43 ਕਿਲੋ ਭਾਰ ਵਰਗ ਮੁਕਾਬਲੇ ’ਚ ਕਾਵਿਆ ਜੇਤੂ ਕੁਸ਼ਤੀ ਫ੍ਰੀ-ਸਟਾਈਲ ਅੰਡਰ-21 ਲੜਕੇ ਮੁਕਾਬਲੇ ’ਚ ਵੰਸ਼ ਨੇ ਮਾਰੀ ਬਾਜ਼ੀ

ਜਲੰਧਰ, 1 ਅਕਤੂਬਰ (ਡਾ. ਜਤਿੰਦਰ ਸਾਬੀ)-ਪੰਜਾਬ ਸਰਕਾਰ ਵਲੋਂ ਸੂਬੇ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਵੀਰਵਾਰ ਨੂੰ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ’ਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 02-10-2026
ਜਲੰਧਰ, 1 ਅਕਤੂਬਰ (ਡਾ. ਜਤਿੰਦਰ ਸਾਬੀ)-ਪੰਜਾਬ ਸਰਕਾਰ ਵਲੋਂ ਸੂਬੇ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਵੀਰਵਾਰ ਨੂੰ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ’ਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਵਰਲਿਫਟਿੰਗ ਲੜਕੀਆਂ 43 ਕਿਲੋ ਭਾਰ ਵਰਗ ਮੁਕਾਬਲੇ ’ਚ ਕਾਵਿਆ ਨੇ ਪਹਿਲਾ ਅਤੇ ਅਨੀਤਾ ਨੇ ਦੂਜਾ ਸਥਾਨ ਹਾਸਲ ਕੀਤਾ। 47 ਕਿਲੋ ਭਾਰ ਵਰਗ ਵਿੱਚ ਹਰਮੀਤ ਕੌਰ ਪਹਿਲੇ ਸਥਾਨ ‘ਤੇ ਰਹੀ ਅਤੇ 52 ਕਿਲੋ ਭਾਰ ਵਰਗ ਵਿੱਚ ਆਰਤੀ ਰਾਣੀ ਨੇ ਪਹਿਲਾ ਅਤੇ ਜਸਵਿੰਦਰ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। ਕੁਸ਼ਤੀ ਫ੍ਰੀਸਟਾਈਲ ਅੰਡਰ-21 ਲੜਕੇ ਮੁਕਾਬਲੇ ਵਿੱਚ ਵੰਸ਼, ਯੂਨਾਈਟਿਡ ਸਪੋਰਟਸ ਕਲੱਬ ਨੇ ਪਹਿਲਾ, ਸ਼ਹਿਬਾਜ਼, ਬਸਤੀ ਗੁਜ਼ਾਂ ਨੇ ਦੂਜਾ ਅਤੇ ਆਸ਼ੁਤੋਸ਼, ਵਰਿਆਣਾ ਅਕੈਡਮੀ ਨੇ ਤੀਜਾ ਸਥਾਨ ਹਾਸਲ ਕੀਤਾ।ਪੁਰਸ਼ਾਂ ਦੇ 65 ਕਿਲੋ ਭਾਰ ਵਰਗ ਵਿੱਚ ਮਨੀਸ਼, ਜਗਜੀਤ ਅਕੈਡਮੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦਕਿ ਬਾਗ ਹੁਸੈਨ, ਯੂਨਾਈਟਿਡ ਕਲੱਬ ਨੇ ਦੂਜਾ ਅਤੇ ਭੀਮ ਪਾਲ, ਪੀ.ਏ.ਪੀ. ਨੇ ਤੀਜਾ ਸਥਾਨ ਹਾਸਲ ਕੀਤਾ।79 ਕਿਲੋ ਭਾਰ ਵਰਗ ਵਿੱਚ ਤਰੁਣ, ਵਰਿਆਣਾ ਨੇ ਪਹਿਲਾ, ਸੰਜਮ ਸ਼ਰਮਾ, ਹਜ਼ਾਰੇ ਨੇ ਦੂਜਾ ਅਤੇ ਮਗਧੂ, ਜੇਤੋਵਾਲੀ ਨੇ ਤੀਜਾ ਸਥਾਨ ਹਾਸਲ ਕੀਤਾ। ਸਾਫਟਬਾਲ ਅੰਡਰ-14 ਲੜਕੀਆਂ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜਮਸ਼ੇਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਾਦਿਆਂਵਾਲੀ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੋਫੀ ਪਿੰਡ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਲੜਕੀਆਂ ਦੇ ਮੁਕਾਬਲੇ ਵਿੱਚ ਕਾਦਿਆਂਵਾਲੀ ਕਲੱਬ ਪਹਿਲੇ, ਜਮਸ਼ੇਰ ਦੂਜੇ ਅਤੇ ਮਕਸੂਦਾ ਤੀਜੇ ਸਥਾਨ ‘ਤੇ ਰਿਹਾ।ਅੰਡਰ-17 ਲੜਕੀਆਂ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਾਦਿਆਂਵਾਲੀ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜਮਸ਼ੇਰ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੋਫੀ ਪਿੰਡ ਤੀਜੇ ਸਥਾਨ ‘ਤੇ ਰਿਹਾ।ਇਸ ਤੋਂ ਇਲਾਵਾ ਜਿਮਨਾਸਟਿਕ ਖੇਡ ਦੇ ਲੜਕਿਆਂ ਅਤੇ ਲੜਕੀਆਂ ਦੇ ਸੂਬਾ ਪੱਧਰੀ ਟਰਾਇਲ ਵੀ ਅੱਜ ਕਰਵਾਏ ਗਏ।ਪਾਵਰਲਿਫਟਿੰਗ ਮੁਕਾਬਲਿਆਂ ਦੌਰਾਨ ਸੁਰਿੰਦਰ ਸਿੰਘ ਸੋਢੀ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਪਹੁੰਚੇ।ਟੇਬਲ ਟੈਨਿਸ ਦੇ ਮੁਕਾਬਲੇ ਵੀ ਅੱਜ ਸੰਪੰਨ ਹੋਏ। ਇਸ ਮੌਕੇ ਸੁਭਾਸ਼ ਸ਼ਰਮਾ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।ਇਸ ਮੌਕੇ ’ਤੇ ਪੰਕਜ ਸ਼ਰਮਾ, ਗਗਨ ਬਾਰੀ ਅਤੇ ਮਨੀਸ਼ ਭਾਰਦਵਾਜ ਸਮੇਤ ਖੇਡ ਵਿਭਾਗ ਦੇ ਕੋਚ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਾਲਮੀਕਿ ਤੀਰਥ ਵਿਸ਼ਾਲ ਬੱਸ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨਾਲ ਉਤਸਵ ਕਮੇਟੀ ਪੰਜਾਬ ਦੀ... ਅਗਲੀ ਖ਼ਬਰ ਪਾਵਰਲਿਫਟਿੰਗ ’ਚ ਪ੍ਰਭਨੂਰ ਸਿੰਘ ਨੇ ਜਿੱਤਿਆ ਸੋਨ ਤਗਮਾ
Ad Position 24