ਭੋਗਪੁਰ ਮੰਡੀ ’ਚ ਝੋਨੇ ਦੀ ਖਰੀਦ ਦਾ ਆਗਾਜ਼, ਕਿਸਾਨਾਂ ਦੇ ਹਿੱਤਾਂ ਲਈ ਪ੍ਰਬੰਧ ਮੁਕੰਮਲ-ਪਵਨ ਟੀਨੂੰ
ਭੋਗਪੁਰ, 1 ਅਕਤੂਬਰ (ਕਮਲਜੀਤ ਸਿੰਘ ਡੱਲੀ)-ਸਥਾਨਕ ਦਾਣਾ ਮੰਡੀ ’ਚ ਝੋਨੇ ਦੀ ਫਸਲ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਹਲਕਾ ਇੰਚਾਰਜ ਪਵਨ ਟੀਨੂੰ ਵਲੋਂ ਰਸਮੀ ਤੌਰ ’ਤੇ ਕਰਵਾਈ ਗਈ। ਇਸ ਮੌਕੇ ਇਕੱਤਰ ਕਿਸਾਨਾਂ, ਆੜ੍ਹਤੀਆਂ ਅਤੇ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਪਵਨ ਟੀਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਇੱਕ-ਇੱਕ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ।
ਭੋਗਪੁਰ, 1 ਅਕਤੂਬਰ (ਕਮਲਜੀਤ ਸਿੰਘ ਡੱਲੀ)-ਸਥਾਨਕ ਦਾਣਾ ਮੰਡੀ ’ਚ ਝੋਨੇ ਦੀ ਫਸਲ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਹਲਕਾ ਇੰਚਾਰਜ ਪਵਨ ਟੀਨੂੰ ਵਲੋਂ ਰਸਮੀ ਤੌਰ ’ਤੇ ਕਰਵਾਈ ਗਈ। ਇਸ ਮੌਕੇ ਇਕੱਤਰ ਕਿਸਾਨਾਂ, ਆੜ੍ਹਤੀਆਂ ਅਤੇ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਪਵਨ ਟੀਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਇੱਕ-ਇੱਕ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੰਡੀ ਵਿੱਚ ਝੋਨੇ ਦੀ ਖਰੀਦ, ਬਾਰਦਾਨਾ ਅਤੇ ਚੁਕਾਈ ਦੇ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨ ਭਰਾਵਾਂ ਨੂੰ ਮੰਡੀ ਵਿੱਚ ਕਿਸੇ ਵੀ ਪ੍ਰਕਾਰ ਦੀ ਖੱਜਲ-ਖ਼ੁਆਰੀ ਜਾਂ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਅਤੇ ਸਰਕਾਰ ਵੱਲੋਂ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਹੀ ਮੰਡੀ ’ਚ ਲਿਆਉਣ, ਤਾਂ ਜੋ ਫਸਲ ਦੀ ਤੁਲਾਈ ਅਤੇ ਖਰੀਦ ਬਿਨਾਂ ਕਿਸੇ ਦੇਰੀ ਦੇ ਨਿਰਵਿਘਨ ਹੋ ਸਕੇ। ਇਸ ਮੌਕੇ ਮਾਰਕੀਟ ਕਮੇਟੀ ਭੋਗਪੁਰ ਦੇ ਚੇਅਰਮੈਨ ਬਰਕਤ ਰਾਮ, ਨਗਰ ਕੌਂਸਲ ਪ੍ਰਧਾਨ ਰਾਜ ਕੁਮਾਰ ਰਾਜਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੱਸਦਿਆਲ ਸਿੰਘ, ਬਲਾਕ ਪ੍ਰਧਾਨ ਬਲਵਿੰਦਰ ਭੰਡਾਰੀ, ਲੰਬੜਦਾਰ ਇੰਦਰਜੀਤ ਸੋਨੀ, ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਬੂਟਾ ਸਿੰਘ ਟੀਟੂ, ਸਰਪੰਚ ਅਮਰਜੀਤ ਸਿੰਘ (ਲੜੋਆ) ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ ਸੱਜਣ, ਆੜ੍ਹਤੀ ਅਤੇ ਕਿਸਾਨ ਹਾਜ਼ਰ ਸਨ।