02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗੁਰਦੁਆਰਾ ਬਾਉਲੀ ਸਾਹਿਬ ਨੇੜੇ ਸ਼ਰਾਬ, ਮੀਟ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਕਰਵਾਉਣ ਲਈ ਸੁਰਜੀਤ ਸਿੰਘ ਨੇ ਚੁੱਕਿਆ ਮੁੱਦਾ

ਫਿਲੌਰ, 1 ਅਕਤੂਬਰ (ਵਿਪਨ ਗੈਰੀ)-ਫਿਲੌਰ ਤੋਂ ਨੂਰਮਹਿਲ ਰੋਡ ’ਤੇ ਸਥਿਤ ਇਤਿਹਾਸਿਕ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਬਾਉਲੀ ਸਾਹਿਬ ਦੇ ਨਜ਼ਦੀਕ ਠੇਕੇ, ਮੀਟ-ਮੱਛੀ ਅਤੇ ਬੀੜੀ-ਸਿਗਰਟ ਦੀਆਂ ਦੁਕਾਨਾਂ ਚੱਲਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਕੇ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 02-10-2026
ਫਿਲੌਰ, 1 ਅਕਤੂਬਰ (ਵਿਪਨ ਗੈਰੀ)-ਫਿਲੌਰ ਤੋਂ ਨੂਰਮਹਿਲ ਰੋਡ ’ਤੇ ਸਥਿਤ ਇਤਿਹਾਸਿਕ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਬਾਉਲੀ ਸਾਹਿਬ ਦੇ ਨਜ਼ਦੀਕ ਠੇਕੇ, ਮੀਟ-ਮੱਛੀ ਅਤੇ ਬੀੜੀ-ਸਿਗਰਟ ਦੀਆਂ ਦੁਕਾਨਾਂ ਚੱਲਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਕੇ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਖਾਲਿਸਤਾਨੀ ਦੀ ਅਗਵਾਈ ਹੇਠ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਐਸਡੀਐਮ ਫਿਲੌਰ ਦੇ ਨਾਂਅ ਮੰਗ ਪੱਤਰ ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ ਨੂੰ ਸੌਂਪਿਆ ਗਿਆ। ਸੁਰਜੀਤ ਸਿੰਘ ਨੇ ਕਿਹਾ ਕਿ ਗੁਰਦੁਆਰਾ ਬਾਉਲੀ ਸਾਹਿਬ ਇੱਕ ਇਤਿਹਾਸਿਕ ਧਾਰਮਿਕ ਅਸਥਾਨ ਹੈ, ਜਿੱਥੇ ਦੂਰ-ਦੁਰਾਡੇ ਇਲਾਕਿਆਂ ਤੋਂ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨ ਦੇ ਆਲੇ-ਦੁਆਲੇ ਸ਼ਰਾਬ, ਮੀਟ-ਮੱਛੀ ਅਤੇ ਤੰਬਾਕੂ ਨਾਲ ਸਬੰਧਤ ਦੁਕਾਨਾਂ ਨੂੰ ਲੈ ਕੇ ਸੰਗਤਾਂ ਵਲੋਂ ਇਤਰਾਜ਼ ਪ੍ਰਗਟ ਕੀਤਾ ਜਾ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਵਾ ਕੇ ਜੇਕਰ ਕਿਸੇ ਪੱਧਰ ’ਤੇ ਨਿਯਮਾਂ ਜਾਂ ਲਾਇਸੈਂਸ ਦੀਆਂ ਸ਼ਰਤਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ। ਤਹਿਸੀਲ ਜਥੇਦਾਰ ਤਰਨਾ ਦਲ ਫਿਲੌਰ ਕਰਨੈਲ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਥਾਂ ’ਤੇ ਸਰਕਾਰੀ ਨਿਯਮਾਂ ਜਾਂ ਲਾਇਸੈਂਸ ਦੀਆਂ ਸ਼ਰਤਾਂ ਦੀ ਉਲੰਘਣਾ ਹੋ ਰਹੀ ਹੈ ਤਾਂ ਸਬੰਧਤ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਤੱਥਾਂ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨ ਨੂੰ 6 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ, ਜੇਕਰ ਜਲਦ ਕਾਰਵਾਈ ਨਾ ਹੋਈ ਤਾਂ ਰੋਸ ਪ੍ਰਦਰਸ਼ਨ ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਬਾਰੇ ਫੈਸਲਾ ਲਿਆ ਜਾਵੇਗਾ।ਇਸ ਮੌਕੇ ਜਥੇਦਾਰ ਤਰਲੋਚਨ ਸਿੰਘ ਹਰੀਆਂ ਵੇਲਾਂ ਵਾਲੇ, ਬਲਵੀਰ ਸਿੰਘ ਕੰਦੋਲਾ ਖੁਰਦ, ਪ੍ਰਦੀਪ ਸਿੰਘ ਸੇਖੂਪੁਰ, ਪਰਮਿੰਦਰ ਸਿੰਘ ਮਠੱਡਾ ਖੁਰਦ, ਯਤਨ ਸਿੰਘ ਬੁੱਢਾ ਦਲ, ਕਮਲਜੀਤ ਸਿੰਘ ਮੁਠੱਡਾ ਖੁਰਦ, ਹੈਪੀ ਕੰਦੋਲਾ ਖੁਰਦ, ਗੁਰਮੇਲ ਸਿੰਘ ਜਥੇਦਾਰ, ਜਥੇਦਾਰ ਕੁਲਵਿੰਦਰ ਸਿੰਘ, ਕਸ਼ਮੀਰ ਸਿੰਘ ਹਰੀਆਂ ਵੇਲਾਂ ਵਾਲੇ ਅਤੇ ਬੰਟੀ ਸਚਦੇਵਾ ਫਿਲੌਰ ਸਮੇਤ ਹੋਰ ਸਿੱਖ ਸੰਗਤਾਂ ਅਤੇ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਲੈਵਲ ਜੂਡੋ ਕਰਾਟੇ ਚੈਂਪੀਅਨਸ਼ਿਪ ’ਚ ਮੈਡਲ ਜਿੱਤ ਕੇ ਆਈ ਆਰੂਸ਼ੀ ਦਾ ਸ਼ਾਹਕੋਟ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਤਰਸੇਮ ਲਾਲ ਵਡੈਹਰਾ ਨੂੰ ਸਦਮਾ, ਪੁੱਤਰ ਦਾ ਦਿਹਾਂਤ ਅੰਤਿਮ ਸੰਸਕਾਰ ਅੱਜ ਦੁਪਹਿਰ 12 ਵਜੇ
Ad Position 24