03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੰਸਕ੍ਰਿਤ ਸਮੂਹਗਾਨ ਮੁਕਾਬਲੇ ’ਚ ਸ਼ਿਵ ਜੋਯਤੀ ਪਬਲਿਕ ਸਕੂਲ ਦੇ ਵਿਦਿਆਰਥੀ ਅੱਵਲ

ਜਲੰਧਰ, 2 ਅਕਤੂਬਰ (ਅ. ਬ.)

Ad Position 21
No active advertisement
ਅਜੀਤ ਡੈਸਕ 03-10-2026
ਜਲੰਧਰ, 2 ਅਕਤੂਬਰ (ਅ.ਬ.)-ਸ਼ਿਵ ਜੋਯਤੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘ਸੰਸਕ੍ਰਿਤ ਸਮੂਹਗਾਨ ਮੁਕਾਬਲੇ’ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਪ੍ਰਬੰਧਨ ਅਤੇ ਪ੍ਰਿੰਸੀਪਲ ਸ੍ਰੀਮਤੀ ਪ੍ਰਵੀਨ ਸ਼ੈਲੀ ਦੀ ਸੁਚੱਜੀ ਅਗਵਾਈ ਹੇਠ ਸਕੂਲ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਗੁਰੂ ਵਿਰਜਾਨੰਦ ਮਹਾਵਿਦਿਆਲਿਆ, ਕਰਤਾਰਪੁਰ ਵਲੋਂ ਕਰਵਾਏ ਗਏ ਸੰਸਕ੍ਰਿਤ ਭਾਸ਼ਾ ਦੇ ਅੰਤਰ-ਸਕੂਲ ਸੰਸਕ੍ਰਿਤ ਸਮੂਹਗਾਨ ਮੁਕਾਬਲੇ ’ਚ ਭਾਗ ਲਿਆ। ਇਸ ਮੁਕਾਬਲੇ ਵਿੱਚ ਪਾਵਨੀ, ਮਿਸ਼ਟੀ, ਰੀਤ ਕੁਮਾਰੀ, ਪਾਵਨੀ ਅਰੋੜਾ ਅਤੇ ਜਸ਼ਨਪ੍ਰੀਤ ਸਿੰਘ ਨੇ ਸੰਗੀਤ ਵਿਭਾਗ ਦੀ ਰਹਿਨੁਮਾਈ ਹੇਠ ਆਪਣੇ ਗਾਇਨ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੀਨੀਅਰ ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਆਯੋਜਕਾਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸ੍ਰੀਮਤੀ ਪ੍ਰਵੀਨ ਸ਼ੈਲੀ ਨੇ ਜੇਤੂ ਟੀਮ ਅਤੇ ਮਾਰਗਦਰਸ਼ਕ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਇਸ ਸ਼ਾਨਦਾਰ ਉਪਲਬਧੀ ਲਈ ਸਾਰਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਡਾ. ਵਿਦੁਰ ਜੋ.ਤੀ, ਚੇਅਰਮੈਨ ਟਰੱਸਟ; ਡਾ. ਸੁਵਿਕਰਮ ਜੋਯਤੀ, ਚੇਅਰਮੈਨ-ਕਮ-ਮੈਨੇਜਰ, ਮੈਨੇਜਿੰਗ ਕਮੇਟੀ; ਜਨਰਲ ਸਕੱਤਰ ਟਰੱਸਟ; ਉਪ-ਪ੍ਰਿੰਸੀਪਲ ਸ੍ਰੀਮਤੀ ਰਮਨਦੀਪ ਅਤੇ ਸਹਾਇਕ ਉਪ-ਪ੍ਰਿੰਸੀਪਲ ਸ੍ਰੀਮਤੀ ਮਮਤਾ ਅਰੋੜਾ ਨੇ ਵੀ ਜੇਤੂ ਟੀਮ ਅਤੇ ਮਾਰਗਦਰਸ਼ਕ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਰਸਿੰਗ ਸਕੂਲ ’ਚ ਵਿਸ਼ਵ ਦਿਲ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਐਨ.ਐਚ.ਐਮ. ਮੁਲਾਜ਼ਮਾਂ ਨੇ ਮੰਗਾਂ ਮੰਨਣ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੂੰ ਫਿਰ ਦਿੱਤਾ ਮੰਗ-ਪੱਤਰ
Ad Position 24