03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਸੀਚੇਵਾਲ ਦੇ ਖਿਡਾਰੀਆਂ ਦੀ ਝੰਡੀ

ਮਲਸੀਆਂ, 2 ਅਕਤੂਬਰ (ਸੁਖਦੀਪ ਸਿੰਘ)- ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿੱਚ ਸੀਚੇਵਾਲ ਦੇ ਖਿਡਾਰੀ ਆਪਣੀ ਪ੍ਰਤਿਭਾ, ਮਿਹਨਤ ਅਤੇ ਲਗਨ ਦਾ ਲੋਹਾ ਮਨਵਾ ਰਹੇ ਹਨ। ਕਬੱਡੀ, ਗੱਤਕਾ ਅਤੇ ਕੁਸ਼ਤੀ ਸਮੇਤ ਵੱਖ-ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੀਚੇਵਾਲ ਦੇ ਖਿਡਾਰੀਆਂ ਨੇ ਪਹਿਲੇ ਸਥਾਨ ਹਾਸਲ ਕਰਕੇ ਨਾ ਸਿਰਫ਼ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ, ਸਗੋਂ ਪੰਜਾਬ ਦੇ ਖੇਡ ਨਕਸ਼ੇ ’ਤੇ ਵੀ ਆਪਣੀ ਮਜ਼ਬੂਤ ਪਛਾਣ ਦਰਜ ਕਰਵਾਈ ਹੈ।

Ad Position 21
No active advertisement
‘ਖੇਡਾਂ ਵਤਨ ਪੰਜਾਬ ਦੀਆਂ’ ’ਚ ਜੇਤੂ ਸੀਚੇਵਾਲ ਦੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ। ਤਸਵੀਰ- ਸੁਖਦੀਪ ਸਿੰਘ 03-10-2026
ਮਲਸੀਆਂ, 2 ਅਕਤੂਬਰ (ਸੁਖਦੀਪ ਸਿੰਘ)- ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿੱਚ ਸੀਚੇਵਾਲ ਦੇ ਖਿਡਾਰੀ ਆਪਣੀ ਪ੍ਰਤਿਭਾ, ਮਿਹਨਤ ਅਤੇ ਲਗਨ ਦਾ ਲੋਹਾ ਮਨਵਾ ਰਹੇ ਹਨ। ਕਬੱਡੀ, ਗੱਤਕਾ ਅਤੇ ਕੁਸ਼ਤੀ ਸਮੇਤ ਵੱਖ-ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੀਚੇਵਾਲ ਦੇ ਖਿਡਾਰੀਆਂ ਨੇ ਪਹਿਲੇ ਸਥਾਨ ਹਾਸਲ ਕਰਕੇ ਨਾ ਸਿਰਫ਼ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ, ਸਗੋਂ ਪੰਜਾਬ ਦੇ ਖੇਡ ਨਕਸ਼ੇ ’ਤੇ ਵੀ ਆਪਣੀ ਮਜ਼ਬੂਤ ਪਛਾਣ ਦਰਜ ਕਰਵਾਈ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਅੰਡਰ-19 ਕਬੱਡੀ ਸਰਕਲ ਸਟਾਈਲ ਮੁਕਾਬਲੇ ਸਪੋਰਟਸ ਕਾਲਜ ਜਲੰਧਰ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਜ਼ਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਅਤੇ ਅਕੈਡਮੀਆਂ ਦੇ ਖਿਡਾਰੀਆਂ ਨੇ ਭਾਗ ਲਿਆ। ਸੀਚੇਵਾਲ ਅਕੈਡਮੀ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ’ਚ ਪਹਿਲਾ ਸਥਾਨ ਹਾਸਲ ਕੀਤਾ ਅਤੇ 10 ਅਕਤੂਬਰ ਨੂੰ ਪਟਿਆਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਮੁਕਾਬਲਿਆਂ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਸੇ ਤਰ੍ਹਾਂ ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ 14 ਤੋਂ 30 ਸਾਲ ਉਮਰ ਵਰਗ ਦੇ ਗੱਤਕਾ ਮੁਕਾਬਲਿਆਂ ’ਚ ਸੀਚੇਵਾਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 56 ਤਗਮੇ ਜਿੱਤੇ। ਇਨ੍ਹਾਂ ’ਚ 41 ਸੋਨ ਤਗਮੇ, 10 ਚਾਂਦੀ ਦੇ ਤਗਮੇ ਅਤੇ 5 ਕਾਂਸੀ ਦੇ ਤਗਮੇ ਸ਼ਾਮਲ ਹਨ। ਇਸ ਸ਼ਾਨਦਾਰ ਪ੍ਰਦਰਸ਼ਨ ਨਾਲ ਸੀਚੇਵਾਲ ਦੇ ਖਿਡਾਰੀਆਂ ਨੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਣ ਵਾਲੇ ਸੂਬਾ ਪੱਧਰੀ ਮੁਕਾਬਲਿਆਂ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਸ ਮੌਕੇ ਗੱਤਕਾ ਕੋਚ ਗੁਰਵਿੰਦਰ ਸਿੰਘ ਅਤੇ ਕਬੱਡੀ ਕੋਚ ਗੁਰਬੀਰ ਸਿੰਘ ਢਿੱਲੋਂ ਨੇ ਉੱਘੇ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਲੱਬਧੀ ਉਹਨਾਂ ਵੱਲੋਂ ਨੌਜਵਾਨਾਂ ਨੂੰ ਦਿੱਤੇ ਜਾ ਰਹੇ ਲਗਾਤਾਰ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੀਚੇਵਾਲ ਵਿਖੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੀ ਸਿਖਲਾਈ ਮੁਫ਼ਤ ਦਿੱਤੀ ਜਾ ਰਹੀ ਹੈ, ਜਿਸ ਕਾਰਨ ਪਿੰਡਾਂ ਦੇ ਬੱਚਿਆਂ ਨੂੰ ਆਪਣੀ ਖੇਡ ਨਾਲ ਜੁੜ ਕੇ ਆਪਣੀ ਪ੍ਰਤਿਭਾ ਨਿਖਾਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੋਚ, ਸਕੂਲ ਸਟਾਫ਼ ਅਤੇ ਖਿਡਾਰੀਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ ਅਤੇ ਸੀਚੇਵਾਲ ਦੀਆਂ ਅਕੈਡਮੀਆਂ ਇਸੇ ਸੋਚ ਨੂੰ ਅੱਗੇ ਲਿਜਾਣ ਲਈ ਲਗਾਤਾਰ ਕੰਮ ਕਰ ਰਹੀਆਂ ਹਨ। ਪਿੰਡ ਸੀਚੇਵਾਲ ਵਿਖੇ ਚਲਾਈਆਂ ਜਾ ਰਹੀਆਂ ਪੰਜ ਸਪੋਰਟਸ ਅਕੈਡਮੀਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹਨ।
Ad Position 22
No active advertisement
ਪਿਛਲੀ ਖ਼ਬਰ ‘ ਬੇਗਮਪੁਰੇ ਦਾ ਸੰਕਲਪ’ ਨਗਰ ਕੀਰਤਨ ਦੇ ਫਿਲੌਰ ਪਹੁੰਚਣ ’ਤੇ ਭਰਵਾਂ ਸਵਾਗਤ ਕਰਾਂਗੇ-ਅੰਮ੍ਰਿਤਪਾਲ ਭੌਂਸਲੇ/ਰਾਜ ਕੁਮਾਰ ਸੰ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਭਲਕੇ ਗੰਗਸਰ ਸਾਹਿਬ ਵਿਖੇ ਲਗਾਵੇਗਾ ਖ਼ੂਨਦਾਨ ਕੈਂਪ-ਭਾਈ ਸਰਬਜੀਤ ਸਿੰਘ ਖ਼ਾਲਸਾ
Ad Position 24