03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

‘ ਬੇਗਮਪੁਰੇ ਦਾ ਸੰਕਲਪ’ ਨਗਰ ਕੀਰਤਨ ਦੇ ਫਿਲੌਰ ਪਹੁੰਚਣ ’ਤੇ ਭਰਵਾਂ ਸਵਾਗਤ ਕਰਾਂਗੇ-ਅੰਮ੍ਰਿਤਪਾਲ ਭੌਂਸਲੇ/ਰਾਜ ਕੁਮਾਰ ਸੰਧੂ

ਫਿਲੌਰ, 2 ਅਕਤੂਬਰ (ਸਤਿੰਦਰਰ ਸ਼ਰਮਾ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੱਕ 24 ਤੇ 25 ਅਕਤੂਬਰ ਨੂੰ ਸਜਾਏ ਜਾ ਰਹੇ ‘ਬੇਗਮਪੁਰੇ ਦਾ ਸੰਕਲਪ’ ਇਤਿਹਾਸਕ ਨਗਰ ਕੀਰਤਨ ਦੇ ਫਿਲੌਰ ਪਹੁੰਚਣ ’ਤੇ ਕੀਤੇ ਜਾਣ ਵਾਲੇ ਸਵਾਗਤ ਅਤੇ ਹੋਰ ਪ੍ਰਬੰਧਾਂ ਸੰਬੰਧੀ ਸ੍ਰੀ ਗੁਰੂ ਰਵਿਦਾਸ ਜਨਮ ਸਤਾਬਦੀ ਕਮੇਟੀ ਅਤੇ ਸ੍ਰੀ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਫਿਲੌਰ ਦੀ ਨਗਰ ਕੀਰਤਨ ਕਮੇਟੀ ਦੇ ਪ੍ਰਬੰਧਕਾਂ ਨਾਲ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਨਗਰ ਕੀਰਤਨ ਦੇ ਸਵਾਗਤ, ਸੰਗਤਾਂ ਦੀ ਸ਼ਮੂਲੀਅਤ, ਲੰਗਰ, ਸੇਵਾ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
‘ਬੇਗਮਪੁਰੇ ਦਾ ਸੰਕਲਪ’ ਨਗਰ ਕੀਰਤਨ ਦੇ ਫਿਲੌਰ ਪਹੁੰਚਣ ’ਤੇ ਭਰਵਾਂ ਸਵਾਗਤ ਕਰਨ ਸੰਬੰਧੀ ਸਟਿੱਕਰ ਜਾਰੀ ਕਰਦੇ ਹੋਏ ਸਥਾਨਕ ਆਗੂ। ਤਸਵੀਰ-ਸਤਿੰਦਰ ਸ਼ਰਮਾ 03-10-2026
ਫਿਲੌਰ, 2 ਅਕਤੂਬਰ (ਸਤਿੰਦਰਰ ਸ਼ਰਮਾ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੱਕ 24 ਤੇ 25 ਅਕਤੂਬਰ ਨੂੰ ਸਜਾਏ ਜਾ ਰਹੇ ‘ਬੇਗਮਪੁਰੇ ਦਾ ਸੰਕਲਪ’ ਇਤਿਹਾਸਕ ਨਗਰ ਕੀਰਤਨ ਦੇ ਫਿਲੌਰ ਪਹੁੰਚਣ ’ਤੇ ਕੀਤੇ ਜਾਣ ਵਾਲੇ ਸਵਾਗਤ ਅਤੇ ਹੋਰ ਪ੍ਰਬੰਧਾਂ ਸੰਬੰਧੀ ਸ੍ਰੀ ਗੁਰੂ ਰਵਿਦਾਸ ਜਨਮ ਸਤਾਬਦੀ ਕਮੇਟੀ ਅਤੇ ਸ੍ਰੀ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਫਿਲੌਰ ਦੀ ਨਗਰ ਕੀਰਤਨ ਕਮੇਟੀ ਦੇ ਪ੍ਰਬੰਧਕਾਂ ਨਾਲ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਨਗਰ ਕੀਰਤਨ ਦੇ ਸਵਾਗਤ, ਸੰਗਤਾਂ ਦੀ ਸ਼ਮੂਲੀਅਤ, ਲੰਗਰ, ਸੇਵਾ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਅੰਮ੍ਰਿਤਪਾਲ ਭੌਂਸਲੇ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਜਨਮ ਸਤਾਬਦੀ ਕਮੇਟੀ ਅਤੇ ਰਾਜ ਕੁਮਾਰ ਸੰਧੂ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਫਿਲੌਰ ਨੇ ਸਾਂਝੇ ਤੌਰ ’ਤੇ ਕਿਹਾ ਕਿ ਪਮਾਲੀ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਸਜਾਇਆ ਜਾ ਰਿਹਾ ਇਹ ਇਤਿਹਾਸਕ ਨਗਰ ਕੀਰਤਨ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਬੇਗਮਪੁਰੇ ਦੇ ਸੰਕਲਪ ਨੂੰ ਘਰ-ਘਰ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਫਿਲੌਰ ਦੀ ਧਰਤੀ ’ਤੇ ਨਗਰ ਕੀਰਤਨ ਦੇ ਪਹੁੰਚਣ ਮੌਕੇ ਸੰਗਤਾਂ ਵੱਲੋਂ ਪੂਰੀ ਸ਼ਰਧਾ, ਸਤਿਕਾਰ ਅਤੇ ਸੇਵਾ ਭਾਵਨਾ ਨਾਲ ਭਰਵਾਂ ਸਵਾਗਤ ਕੀਤਾ ਜਾਵੇਗਾ। ਮੀਟਿੰਗ ਵਿਚ ਤਾਰਾ ਚੰਦ ਜੱਖੂ ਜਨਰਲ ਸਕੱਤਰ, ਮਨੋਜ਼ ਕੁਮਾਰ ਸੰਧੂ ਮੀਤ ਪ੍ਰਧਾਨ, ਬਾਬਾ ਪਰਮਜੀਤ ਸਿੰਘ ਹੈੱਡ ਗ੍ਰੰਥੀ, ਜਸਬੀਰ ਸਿੰਘ ਪਮਾਲੀ ਅਤੇ ਬਲਬੀਰ ਸਿੰਘ ਖਾਲਸਾ ਲੁਧਿਆਣਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੰਗਲ ਅੰਬੀਆਂ ਸਕੂਲ ਵਿਖੇ ਜ਼ੋਨ ਨੰਬਰ-15 (ਲੜਕਿਆਂ) ਦੀ ਅਥਲੈਟਿਕਸ ਮੀਟ ਕਰਵਾਈ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਸੀਚੇਵਾਲ ਦੇ ਖਿਡਾਰੀਆਂ ਦੀ ਝੰਡੀ
Ad Position 24