03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗੁਰਿੰਦਰਵੀਰ ਦਾ ਭੋਗਪੁਰ ਪਹੁੰਚਣ ’ਤੇ ਵੱਖ-ਵੱਖ ਥਾਵਾਂ ’ਤੇ ਭਰਵਾਂ ਸਵਾਗਤ

ਭੋਗਪੁਰ, 2 ਅਕਤੂਬਰ (ਕਮਲਜੀਤ ਸਿੰਘ ਡੱਲੀ)-ਮਿਕਸਡ 4*100 ਮੀਟਰ ਏਸ਼ੀਅਨ ਗੇਮਾਂ ਵਿਚ ਭਾਰਤ ਵਲੋਂ ਕਾਂਸੀ ਦਾ ਤਗਮਾ ਜੇਤੂ ਅਤੇ 100 ਮੀਟਰ ਵਿਚ ਭਾਰਤ ਦਾ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਸਿੰਘ ਦਾ ਭੋਗਪੁਰ ਵਿਖੇ ਵੱਖ-ਵੱਖ ਥਾਵਾਂ ’ਤੇ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਖੁੱਲ੍ਹੀ ਜੀਪ ਵਿਚ ਭੋਗਪੁਰ ਪਹੁੰਚਣ ’ਤੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖੇਡ ਅਕੈਡਮੀ ਦੇ ਮੁੱਖ ਕੋਚ ਨਰਿੰਦਰ ਸਿੰਘ ਡੱਲੀ ਅਤੇ ਕੋਚ ਭੁਪਿੰਦਰ ਸਿੰਘ ਦੀ ਅਗਵਾਈ ’ਚ ਨਿੱਘਾ ਸਵਾਗਤ ਕਰਦਿਆਂ ਜਿੱਥੇ ਗੁਰਿੰਦਰਵੀਰ ਸਿੰਘ ਨੂੰ ਉਸ ਦੀ ਇਸ ਉਪਲਬਧੀ ਲਈ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 03-10-2026
ਭੋਗਪੁਰ, 2 ਅਕਤੂਬਰ (ਕਮਲਜੀਤ ਸਿੰਘ ਡੱਲੀ)-ਮਿਕਸਡ 4*100 ਮੀਟਰ ਏਸ਼ੀਅਨ ਗੇਮਾਂ ਵਿਚ ਭਾਰਤ ਵਲੋਂ ਕਾਂਸੀ ਦਾ ਤਗਮਾ ਜੇਤੂ ਅਤੇ 100 ਮੀਟਰ ਵਿਚ ਭਾਰਤ ਦਾ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਸਿੰਘ ਦਾ ਭੋਗਪੁਰ ਵਿਖੇ ਵੱਖ-ਵੱਖ ਥਾਵਾਂ ’ਤੇ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਖੁੱਲ੍ਹੀ ਜੀਪ ਵਿਚ ਭੋਗਪੁਰ ਪਹੁੰਚਣ ’ਤੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖੇਡ ਅਕੈਡਮੀ ਦੇ ਮੁੱਖ ਕੋਚ ਨਰਿੰਦਰ ਸਿੰਘ ਡੱਲੀ ਅਤੇ ਕੋਚ ਭੁਪਿੰਦਰ ਸਿੰਘ ਦੀ ਅਗਵਾਈ ’ਚ ਨਿੱਘਾ ਸਵਾਗਤ ਕਰਦਿਆਂ ਜਿੱਥੇ ਗੁਰਿੰਦਰਵੀਰ ਸਿੰਘ ਨੂੰ ਉਸ ਦੀ ਇਸ ਉਪਲਬਧੀ ਲਈ ਸਨਮਾਨਿਤ ਕੀਤਾ। ਨਾਲ ਹੀ ਉਸ ਦੇ ਪਹਿਲੇ ਕੋਚ ਸਰਵਣ ਸਿੰਘ ਅਤੇ ਸਰਬਜੀਤ ਸਿੰਘ ਹੈਪੀ ਨੂੰ ਵੀ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਪ੍ਰੀਸ਼ਦ ਜਲੰਧਰ ਦੇ ਉੱਪ ਚੇਅਰਮੈਨ ਐਡਵੋਕੇਟ ਅਮਰੀਕ ਸਿੰਘ ਸੈਣੀ ਅਤੇ ਡਾ. ਅਮਨ ਸਿੰਘ ਜਪ ਹਸਪਤਾਲ ਵਾਲਿਆਂ ਨੇ ਗੁਰਿੰਦਰਵੀਰ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਕੋਚਾਂ ਦੀ ਮਿਹਨਤ ਸਦਕਾ ਹੀ ਗੁਰਵਿੰਦਰ ਵੀਰ ਨੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਤੋਂ ਇਲਾਵਾ ਲੜੋਆ ਨਜ਼ਦੀਕ ਇਕ ਰੈਸਟੋਰੈਂਟ ’ਤੇ ਭੋਗਪੁਰ ਵਾਸੀਆਂ ਨੇ ਗੁਰਿੰਦਰ ਵੀਰ ਸਿੰਘ ਦਾ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਬਲਕਾਰ ਸਿੰਘ ਡੱਲੀ, ਚੌਧਰੀ ਕਮਲਜੀਤ ਸਿੰਘ, ਭੁਪਿੰਦਰ ਸਿੰਘ, ਇੰਦਰਜੀਤ ਸਿੰਘ, ਰਵਿੰਦਰ ਸਿੰਘ ਡੱਲਾ, ਚੰਦਨਦੀਪ ਸਿੰਘ ਸਨੌਰਾ, ਬਲਾਕ ਸੰਮਤੀ ਮੈਂਬਰ ਕੁਲਵੰਤ ਸਿੰਘ ਮੱਲ੍ਹੀ, ਪਵਨਦੀਪ ਸਿੰਘ ਨੰਬਰਦਾਰ, ਜਸਵਿੰਦਰ ਸਿੰਘ, ਕੁਲਵੰਤ ਸਿੰਘ ਮਾਨਕਰਾਈ, ਅਮਰਜੀਤ ਸਿੰਘ, ਬਲਦੀਪ ਸਿੰਘ ਮਾਨਕਰਾਈ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 48 ਘੰਟਿਆਂ ’ਚ ਕਾਰ ਬਰਾਮਦ, ਹੁਣ ਫਰਜ਼ੀ ਬਾਬਿਆਂ ਦੇ ਗਰੋਹ ਦਾ ਮੈਂਬਰ ਕਾਬੂ ਅਗਲੀ ਖ਼ਬਰ ਬੀ.ਕੇ.ਯੂ. ਰਾਜੇਵਾਲ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ
Ad Position 24