ਟਾਟਾ ਏਸ ਅਤੇ ਟਰੈਕਟਰ-ਟਰਾਲੀ ਦੀ ਟੱਕਰ, 1 ਵਿਅਕਤੀ ਦੀ ਮੌਤ
ਕਰਤਾਰਪੁਰ, 2 ਅਕਤੂਬਰ (ਭਜਨ ਸਿੰਘ)-ਕਰਤਾਰਪੁਰ ਸਰਾਏ ਖਾਸ ਵਿਚਕਾਰ ਨੈਸ਼ਨਲ ਹਾਈਵੇ ਉੱਪਰ ਟਾਟਾ ਏਸ ਛੋਟਾ ਹਾਥੀ ਤੇ ਟਰੈਕਟਰ-ਟਰਾਲੀ ਵਿਚਕਾਰ ਹੋਈ ਜ਼ਬਰਦਸਤ ਟੱਕਰ ਕਾਰਨ ਛੋਟਾ ਹਾਥੀ ਸਵਾਰ ਡਰਾਈਵਰ ਦੀ ਦਰਦਨਾਕ ਮੌਤ ਹੋ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ ’ਤੇ ਪਹੁੰਚੇ ਐੱਸ.
ਕਰਤਾਰਪੁਰ, 2 ਅਕਤੂਬਰ (ਭਜਨ ਸਿੰਘ)-ਕਰਤਾਰਪੁਰ ਸਰਾਏ ਖਾਸ ਵਿਚਕਾਰ ਨੈਸ਼ਨਲ ਹਾਈਵੇ ਉੱਪਰ ਟਾਟਾ ਏਸ ਛੋਟਾ ਹਾਥੀ ਤੇ ਟਰੈਕਟਰ-ਟਰਾਲੀ ਵਿਚਕਾਰ ਹੋਈ ਜ਼ਬਰਦਸਤ ਟੱਕਰ ਕਾਰਨ ਛੋਟਾ ਹਾਥੀ ਸਵਾਰ ਡਰਾਈਵਰ ਦੀ ਦਰਦਨਾਕ ਮੌਤ ਹੋ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ ’ਤੇ ਪਹੁੰਚੇ ਐੱਸ.ਐੱਸ.ਐੱਫ. ਟੀਮ ਦੇ ਏ. ਐੱਸ . ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਸ਼ਾਮ 4 ਵਜੇ ਦੇ ਕਰੀਬ ਉਨ੍ਹਾਂ ਨੂੰ ਮਿਲੀ, ਉਨ੍ਹਾਂ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਤੇ ਦੇਖਿਆ ਕਿ ਟਾਟਾ ਏਸ (ਛੋਟਾ ਹਾਥੀ) ਐਨ. ਐਚ. ਏ. ਆਈ. ਦੇ ਠੇਕੇਦਾਰ ਦਾ ਕੰਮ ਕਟਿੰਗ ’ਚ ਲੱਗੇ ਟਰੈਕਟਰ-ਟਰਾਲੀ ਨਾਲ ਟਕਰਾ ਗਿਆ । ਜਿਸ ਨੂੰ ਸਾਡੇ ਪਹੁੰਚਣ ਤੋਂ ਪਹਿਲਾਂ ਹੀ 108 ਐਂਬੂਲੈਂਸ ਵਿੱਚ ਸਿਵਲ ਹਸਪਤਾਲ ਕਰਤਾਰਪੁਰ ਪਹੁੰਚਾਇਆ ਗਿਆ। ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਇਲਾਜ ਲਈ ਜਲੰਧਰ ਰੈਫਰ ਕਰ ਦਿੱਤਾ ਗਿਆ। ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਹਾਦਸੇ ਦੌਰਾਨ ਸੜਕ ਵਿਚਕਾਰ ਵਾਹਨ ਖੜ੍ਹੇ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਰਹੀ । ਟੀਮ ਨੇ ਸੜਕ ਕਿਨਾਰੇ ਖੜ੍ਹੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਰਸਤਾ ਸਾਫ਼ ਕਰਵਾਇਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏ.ਐਸ.ਆਈ ਪੱਪੂ ਗਿੱਲ ਨੇ ਦੱਸਿਆ ਕਿ ਉਕਤ ਜ਼ਖ਼ਮੀ ਵਿਅਕਤੀ ਜਗਤਾਰ ਸਿੰਘ ( 35 ) ਪੁੱਤਰ ਜਸਵਿੰਦਰ ਸਿੰਘ ਵਾਸੀ ਨਿੱਝਰਾਂ ਥਾਣਾ ਲਾਂਬੜਾ ਦੀ ਮੌਤ ਹੋ ਗਈ ਹੈ । ਪੁਲਿਸ ਵਲੋਂ ਦੋਵਾਂ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਹੋਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।