ਐੱਸ. ਐੱਸ. ਪੀ. ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਅਧਿਕਾਰੀਆਂ ਨਾਲ ਕੀਤੀ ਜ਼ਿਲ੍ਹਾ ਅਪਰਾਧ ਸਮੀਖਿਆ ਮੀਟਿੰਗ
ਜਲੰਧਰ, 2 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹਾ ਦਿਹਾਤੀ ਪੁਲਿਸ ਦੇ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਐੱਸ. ਐੱਸ.
ਜਲੰਧਰ, 2 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹਾ ਦਿਹਾਤੀ ਪੁਲਿਸ ਦੇ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜ਼ਿਲ੍ਹੇ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਪਰਾਧਿਕ ਗਤੀਵਿਧੀਆਂ ਵਿਰੁੱਧ ਕਾਰਵਾਈ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਨਸ਼ਾ ਤਸਕਰੀ, ਗੈਂਗਸਟਰ ਨੈੱਟਵਰਕ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਐੱਸ.ਐੱਸ.ਪੀ. ਵਿਰਕ ਵਲੋਂ ਸਮੂਹ ਅਧਿਕਾਰੀਆਂ ਨੂੰ ਰੋਜ਼ਾਨਾ ਵਿਸ਼ੇਸ਼ ਨਾਕਾਬੰਦੀ, ਰਾਤ ਸਮੇਂ ਡੋਮੀਨੇਸ਼ਨ , ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਆਧੁਨਿਕ ਨਿਗਰਾਨੀ ਪ੍ਰਣਾਲੀਆਂ ਦੀ ਪ੍ਰਭਾਵਸ਼ਾਲੀ ਵਰਤੋਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਨੇ ਨਸ਼ਾ ਤਸਕਰਾਂ ਅਤੇ ਭਗੌੜੇ ਮੁਲਜ਼ਮਾਂ (ਪੀ.ਓਜ਼) ਵਿਰੁੱਧ ਕਾਰਵਾਈ ਵਿੱਚ ਤੇਜ਼ੀ ਲਿਆਉਣ ਦੇ ਨਾਲ-ਨਾਲ ਜ਼ਮਾਨਤ ’ਤੇ ਰਿਹਾਅ ਵਿਅਕਤੀਆਂ ਦੀ ਨਿਯਮਤ ਤਸਦੀਕ ਅਤੇ ਨਿਗਰਾਨੀ ਯਕੀਨੀ ਬਣਾਉਣ ਲਈ ਵੀ ਕਿਹਾ, ਤਾਂ ਜੋ ਉਨ੍ਹਾਂ ਦੀਆਂ ਗਤੀਵਿਧੀਆਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਸਕੇ। ਇਸ ਦੇ ਨਾਲ ਹੀ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀਜ਼) ਦੀਆਂ ਨਿਯਮਤ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਗਏ, ਤਾਂ ਜੋ ਪੁਲਿਸ-ਪਬਲਿਕ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ, ਲੋਕਾਂ ਦੀ ਭਾਗੀਦਾਰੀ ਵਧਾਈ ਜਾ ਸਕੇ ਅਤੇ ਸ਼ੱਕੀ ਗਤੀਵਿਧੀਆਂ ਸਬੰਧੀ ਸਮੇਂ ਸਿਰ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਉਨ੍ਹਾਂ ਨੇ ਅਪਰਾਧਿਕ ਮਾਮਲਿਆਂ ਅਤੇ ਐਫ.ਆਈ.ਆਰਜ਼ ਦੀ ਸਹੀ ਰਜਿਸਟ੍ਰੇਸ਼ਨ, ਪ੍ਰਭਾਵਸ਼ਾਲੀ ਜਾਂਚ ਅਤੇ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ। ਸੜਕ ਸੁਰੱਖਿਆ ’ਤੇ ਜ਼ੋਰ ਦਿੰਦਿਆਂ ਐਸ.ਐਸ.ਪੀ. ਜਲੰਧਰ ਦਿਹਾਤੀ ਵੱਲੋਂ ਅਧਿਕਾਰੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ। ਮੀਟਿੰਗ ’ਚ ਵਿਨੀਤ ਆਹਲਾਵਤ, ਆਈ.ਪੀ.ਐਸ., ਐਸ.ਪੀ. (ਤਫਤੀਸ਼), ਤੇਜਬੀਰ ਸਿੰਘ, ਪੀ.ਪੀ.ਐਸ., ਐਸ.ਪੀ. (ਸਥਾਨਿਕ), ਗੁਰਪ੍ਰੀਤ ਸਿੰਘ ਗਿੱਲ, ਪੀ.ਪੀ.ਐਸ., ਐਸ.ਪੀ. (ਪੀ.ਬੀ.ਆਈ./ਆਪਰੇਸ਼ਨਲ) ਸਮੇਤ ਸਮੂਹ ਡੀ.ਐਸ.ਪੀਜ਼, ਐਸ.ਐਚ.ਓਜ਼, ਪੁਲਿਸ ਪੋਸਟ ਇੰਚਾਰਜ ਅਤੇ ਜ਼ਿਲ੍ਹਾ ਪੁਲਿਸ ਦੇ ਹੋਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿੱਚ ਐੱਸ.ਪੀ. (ਤਫਤੀਸ਼) ਵਿਨੀਤ ਆਹਲਾਵਤ, ਐੱਸ. ਪੀ. (ਹੈੱਡ ਕੁਆਰਟਰ) ਤੇਜਬੀਰ ਸਿੰਘ, ਐੱਸ.ਪੀ. (ਪੀ.ਬੀ.ਆਈ./ਆਪਰੇਸ਼ਨਲ) ਗੁਰਪ੍ਰੀਤ ਸਿੰਘ ਗਿੱਲ, ਸਮੇਤ ਸਮੂਹ ਡੀ.ਐਸ.ਪੀਜ਼, ਐਸ.ਐਚ.ਓਜ਼, ਪੁਲਿਸ ਪੋਸਟ ਇੰਚਾਰਜ ਅਤੇ ਜ਼ਿਲ੍ਹਾ ਪੁਲਿਸ ਦੇ ਹੋਰ ਅਧਿਕਾਰੀ ਹਾਜ਼ਰ ਸਨ।