04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਣਕ ਦੇ ਸਮਰਥਨ ਮੁੱਲ ’ਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ : ਸਿੰਘਪੁਰ ਦੋਨਾ, ਭਿੰਦਾ

ਜਲੰਧਰ, 3 ਅਕਤੂਬਰ (ਜਸਪਾਲ ਸਿੰਘ)-ਹਾੜੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ ’ਚ ਕੀਤੇ ਗਏ ਮਾਮੂਲੀ ਵਾਧੇ ਨੂੰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਮੁੱਢੋਂ ਹੀ ਰੱਦ ਕਰਦਿਆਂ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਹੈ । ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰਦੋਨਾ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਪਰਮਿੰਦਰ ਸਿੰਘ ਭਿੰਦਾ ਨੇ ਸਾਂਝੇ ਬਿਆਨ ’ਚ ਕਿਹਾ ਕਿ ਕਣਕ ਦੇ ਸਮਰਥਨ ਮੁੱਲ ’ਚ ਕੇਵਲ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ।

Ad Position 21
No active advertisement
ਜਸਵੰਤ ਸਿੰਘ ਸਿੰਘਪੁਰ ਦੋਨਾ ਤੇ ਪਰਮਿੰਦਰ ਸਿੰਘ ਭਿੰਦਾ 04-10-2026
ਜਲੰਧਰ, 3 ਅਕਤੂਬਰ (ਜਸਪਾਲ ਸਿੰਘ)-ਹਾੜੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ ’ਚ ਕੀਤੇ ਗਏ ਮਾਮੂਲੀ ਵਾਧੇ ਨੂੰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਮੁੱਢੋਂ ਹੀ ਰੱਦ ਕਰਦਿਆਂ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਹੈ । ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰਦੋਨਾ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਪਰਮਿੰਦਰ ਸਿੰਘ ਭਿੰਦਾ ਨੇ ਸਾਂਝੇ ਬਿਆਨ ’ਚ ਕਿਹਾ ਕਿ ਕਣਕ ਦੇ ਸਮਰਥਨ ਮੁੱਲ ’ਚ ਕੇਵਲ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਣਕ ਦੀ ਫ਼ਸਲ ਦੀ ਪੈਦਾਵਾਰ ’ਤੇ ਹੋਣ ਵਾਲੇ ਖ਼ਰਚੇ ਲਗਾਤਾਰ ਵਧ ਰਹੇ ਹਨ। ਕੀਟਨਾਸ਼ਕ ਦਵਾਈਆਂ, ਡੀਜ਼ਲ, ਖਾਦਾਂ ਅਤੇ ਖੇਤੀਬਾੜੀ ਮਸ਼ੀਨਰੀ ਦੀਆਂ ਕੀਮਤਾਂ ’ਚ ਵਾਧੇ ਕਾਰਨ ਕਿਸਾਨਾਂ ਦੀ ਲਾਗਤ ਵਧੀ ਹੈ, ਪਰ ਫ਼ਸਲ ਦੇ ਭਾਅ ’ਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਨੂੰ ਨਿਰਾਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਕਾਰਨ ਕਿਸਾਨਾਂ ’ਚ ਕੇਂਦਰ ਸਰਕਾਰ ਪ੍ਰਤੀ ਰੋਸ ਪੈਦਾ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਫ਼ਸਲਾਂ ਦਾ ਭਾਅ ਡਾ. ਐੱਮ.ਐੱਸ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਦਿੱਤਾ ਜਾਵੇ। ਉਨ੍ਹਾਂ ਕੇਂਦਰ ਸਰਕਾਰ ਤੋਂ ਕਣਕ ਦੇ ਸਮਰਥਨ ਮੁੱਲ ’ਚ ਕੀਤੇ ਮਾਮੂਲੀ ਵਾਧੇ ’ਤੇ ਮੁੜ ਵਿਚਾਰ ਕਰਕੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਵਾਜਬ ਭਾਅ ਦੇਣ ਦੀ ਮੰਗ ਕੀਤੀ, ਤਾਂ ਜੋ ਦੇਸ਼ ਦਾ ਕਿਸਾਨ ਆਰਥਿਕ ਤੌਰ ’ਤੇ ਖੁਸ਼ਹਾਲ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਦੇ ਚਾਰ ਵਿਦਿਆਰਥੀਆਂ ਦੀ ਪਰੇਡ ਲਈ ਚੋਣ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ ਕੀਤਾ ਨਿਗੁਣਾ ਵਾਧਾ ਕਿਸਾਨਾਂ ਨਾਲ ਕੋਝਾ ਮਜਾਕ: ਭਿੰਡਰ
Ad Position 24